Mohali News: ਵਿਦੇਸ਼ ਜਾਣ ਦੇ ਲਾਲਚ ਵਿੱਚ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ
Advertisement
Article Detail0/zeephh/zeephh2558103

Mohali News: ਵਿਦੇਸ਼ ਜਾਣ ਦੇ ਲਾਲਚ ਵਿੱਚ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ

Mohali News: ਬਹਾਦਰ ਸਿੰਘ ਨੇ ਦੱਸਿਆ ਕਿ ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਉਸ ਦੀ ਲੜਕੀ ਇੰਗਲੈਂਡ ਗਈ ਹੋਈ ਸੀ ਅਤੇ ਉੱਥੇ ਉਸ ਨੂੰ ਅੰਬੈਸੀ ਤੋਂ ਫੋਨ ਆਇਆ ਅਤੇ ਕਿਹਾ ਗਿਆ ਕਿ ਉਸ ਦੇ ਪਤੀ ਨੇ ਇੰਗਲੈਂਡ ਆਉਣ ਲਈ ਫਾਈਲ ਦਿੱਤੀ ਹੈ, ਇਸ ਲਈ ਉਸ ਨੂੰ ਇੰਟਰਵਿਊ ਲਈ ਆਉਣਾ ਪਵੇਗਾ।

Mohali News: ਵਿਦੇਸ਼ ਜਾਣ ਦੇ ਲਾਲਚ ਵਿੱਚ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ

Mohali News (ਮਨੀਸ਼ ਸ਼ੰਕਰ): ਵਿਦੇਸ਼ ਭੇਜਣ ਦੇ ਨਾਮ 'ਤੇ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਢੰਗ ਤਰੀਕੇ ਅਪਣਾਏ ਜਾ ਰਹੇ ਹਨ ਅਤੇ ਕਈ ਲੋਕਾਂ ਵੱਲੋਂ ਪੈਸਿਆਂ ਦੀ ਠੱਗੀ ਤਾਂ ਕੀਤੀ ਹੀ ਜਾਂਦੀ ਹੈ ਪਰ ਅੱਜ ਰਾਜਪੁਰ ਵਿਖੇ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਵਿਦੇਸ਼ ਗਈ ਹੋਈ ਲੜਕੀ ਦੇ ਦਸਤਾਵੇਜ਼ ਵਰਤ ਕੇ ਫਰਜ਼ੀ ਵਿਆਹ ਰਜਿਸਟਰ ਕਰਵਾ ਲਿਆ ਗਿਆ। ਜਿਸ ਦਾ ਪਰਦਾਫਾਸ਼ ਉਸ ਵੇਲੇ ਹੋਇਆ ਜਦੋਂ ਵਿਦੇਸ਼ ਬੈਠੀ ਲੜਕੀ ਨੂੰ ਉਸਦਾ ਮੈਰਿਜ ਸਰਟੀਫਿਕੇਟ ਮਿਲਿਆ ਤਾਂ ਉਸਨੇ ਆਪਣੀ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਕਾਨੂੰਨੀ ਕਾਰਵਾਈ ਕਰਦੇ ਹੋਏ ਆਰੋਪੀਆਂ ਖਿਲਾਫ ਮੁਕਦਮਾ ਦਰਜ ਕਰਵਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਵਾਸੀ ਬਹਾਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਦਲਜੀਤ ਕੌਰ ਦਾ ਰਿਸ਼ਤਾ ਸਮਰਾਲਾ ਦੇ ਹਰਦੀਪ ਸਿੰਘ ਨਾਲ ਤੈਅ ਕੀਤਾ ਸੀ। ਦੋਵਾਂ ਦੀ ਮੰਗਣੀ ਵੀ ਹੋ ਗਈ। ਬੇਟੀ ਦਾ ਇੰਗਲੈਂਡ ਦਾ ਵੀਜ਼ਾ ਲੱਗ ਗਿਆ ਸੀ ਤੇ ਵਿਦੇਸ਼ ਜਾਣਾ ਸੀ। ਪਰ ਵਿਆਹ ਤੋਂ ਪਹਿਲਾਂ ਹਰਦੀਪ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਦਸਤਾਵੇਜ਼ ਲੈ ਲਏ ਅਤੇ ਬਾਅਦ ਵਿੱਚ ਆਪਣੀ ਲੜਕੀ ਦੇ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਕਿਸੇ ਹੋਰ ਲੜਕੀ ਦਾ ਪ੍ਰਬੰਧ ਕਰਕੇ ਰਾਜਪੁਰਾ ਤਹਿਸੀਲ ਤੋਂ ਕੋਰਟ ਮੈਰਿਜ ਕਰਵਾ ਦਿੱਤੀ। ਇਸ ਸਬੰਧੀ ਜਦੋਂ ਉਸ ਨੂੰ ਪਤਾ ਲੱਗਾ ਤਾਂ ਉਸ ਨੇ ਥਾਣਾ ਰਾਜਪੁਰਾ ਵਿਖੇ ਹਰਦੀਪ ਸਿੰਘ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ।

ਬਹਾਦਰ ਸਿੰਘ ਨੇ ਦੱਸਿਆ ਕਿ ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਉਸ ਦੀ ਲੜਕੀ ਇੰਗਲੈਂਡ ਗਈ ਹੋਈ ਸੀ ਅਤੇ ਉੱਥੇ ਉਸ ਨੂੰ ਅੰਬੈਸੀ ਤੋਂ ਫੋਨ ਆਇਆ ਅਤੇ ਕਿਹਾ ਗਿਆ ਕਿ ਉਸ ਦੇ ਪਤੀ ਨੇ ਇੰਗਲੈਂਡ ਆਉਣ ਲਈ ਫਾਈਲ ਦਿੱਤੀ ਹੈ, ਇਸ ਲਈ ਉਸ ਨੂੰ ਇੰਟਰਵਿਊ ਲਈ ਆਉਣਾ ਪਵੇਗਾ। ਫਿਰ ਉਸ ਦੀ ਧੀ ਹੈਰਾਨ ਹੋ ਗਈ ਸੀ ਕਿ ਉਸ ਦਾ ਤਾਂ ਅਜੇ ਵਿਆਹ ਵੀ ਨਹੀਂ ਹੋਇਆ, ਫਿਰ ਹਰਦੀਪ ਨੇ ਫਾਈਲ ਕਿਵੇਂ ਪਾਈ। ਇਸ ਲਈ ਉਸ ਨੇ ਆਪਣੇ ਪਿਤਾ ਨਾਲ ਗੱਲ ਕੀਤੀ ਅਤੇ ਜਦੋਂ ਉਸ ਦੇ ਪਿਤਾ ਨੇ ਤਹਿਸੀਲ ਵਿਚ ਜਾ ਕੇ ਉਹ ਦਸਤਾਵੇਜ਼ ਜਮ੍ਹਾਂ ਕਰਵਾਏ ਤਾਂ ਇਹ ਖੁਲਾਸਾ ਹੋਇਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਦੀਪ ਸਿੰਘ ਅਤੇ ਉਸ ਦੇ ਪਰਿਵਾਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਨ੍ਹਾਂ ਨੂੰ ਆਪਣੇ ਲੜਕੇ ਦਾ ਵਿਆਹ ਨਾ ਕਰਨਾ ਪਵੇ ਅਤੇ ਉਨ੍ਹਾਂ ਦਾ ਲੜਕਾ ਵੀ ਚੁੱਪ-ਚਾਪ ਇੰਗਲੈਂਡ ਪਹੁੰਚ ਜਾਵੇ। ਪਰਿਵਾਰ ਵੱਲੋਂ ਇਸ ਸਬੰਧੀ ਪੁਲਿਸ ਨੇ ਸ਼ਿਕਾਇਤ ਦਰਜ ਕਰਵਾਈ ਗਈ। ਜਿਸ ਤੋਂ ਬਾਅਦ ਪੁਲਿਸ ਨੇ ਹਰਦੀਪ ਸਿੰਘ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਮਾਮਲਾ ਤਾਂ ਦਰਜ ਕਰ ਲਿਆ ਹੈ ਹਾਲੇ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ ਅਦਾਲਤ ਦਾ ਰੁਖ ਕਰਨ ਲਈ ਮਜਬੂਰ ਹੋਣਗੇ।

ਬਹਾਦਰ ਸਿੰਘ ਨੇ ਮੰਗ ਕੀਤੀ ਹੈ ਕਿ ਪੁਲਿਸ ਉਨ੍ਹਾਂ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰੇ ਜਿਨ੍ਹਾਂ ਨੇ ਹਰਦੀਪ ਸਿੰਘ ਅਤੇ ਉਸਦੇ ਪਰਿਵਾਰ ਦੀ ਉਸਦੇ ਲੜਕੇ ਦਾ ਜਾਅਲੀ ਮੈਰਿਜ ਸਰਟੀਫਿਕੇਟ ਬਣਾਉਣ ਵਿਚ ਮਦਦ ਕੀਤੀ ਸੀ ਕਿਉਂਕਿ ਉਹ ਵੀ ਬਰਾਬਰ ਦੇ ਦੋਸ਼ੀ ਹਨ। ਇਸ ਤੋਂ ਇਲਾਵਾ ਉਸ ਦੀ ਲੜਕੀ ਦੇ ਨਾਂਅ 'ਤੇ ਬਣੇ ਫਰਜ਼ੀ ਮੈਰਿਜ ਸਰਟੀਫਿਕੇਟ ਨੂੰ ਪ੍ਰਸ਼ਾਸਨ ਵੱਲੋਂ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ। ਕਿਉਂਕਿ ਇਸ ਤੋਂ ਬਿਨ੍ਹਾਂ ਉਹ ਆਪਣੀ ਧੀ ਦਾ ਵਿਆਹ ਕਿਤੇ ਹੋਰ ਨਹੀਂ ਕਰ ਸਕਦੇ।

Trending news