Mohali Firing News: ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ ਡੇਰਾਬੱਸੀ 'ਚ ਬੁੱਧਵਾਰ ਦੇਰ ਰਾਤ 5 ਨੌਜਵਾਨਾਂ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜ ਨੌਜਵਾਨਾਂ ਨੇ ਭੱਜ ਕੇ ਆਪਣੀ ਜਾਨ ਬਚਾਈ। 3 ਹਮਲਾਵਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮੌਕੇ ਤੋਂ ਦੋ ਖੋਲ ਬਰਾਮਦ ਕੀਤੇ। ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਨੂੰ ਕਿਸੇ ਪੁਰਾਣੀ ਦੁਸ਼ਮਣੀ ਨਾਲ ਜੋੜ ਕੇ ਦੇਖ ਰਹੀ ਹੈ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਸਾਹਿਲ, ਅਭੀ ਪਾਹਵਾ, ਮਨਪ੍ਰੀਤ, ਰੋਹਨ ਅਤੇ ਅੰਕੁਸ਼ ਡੇਰਾਬੱਸੀ ਦੀ ਵਾਲਮੀਕੀ ਬਸਤੀ 'ਚ ਧਰਮਸ਼ਾਲਾ ਨੇੜੇ ਖੜ੍ਹੇ ਸਨ। ਫਿਰ ਤਿੰਨਾਂ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੂੰ ਦੇਖ ਕੇ ਪੰਜ ਨੌਜਵਾਨ ਉਥੋਂ ਭੱਜ ਗਏ। ਫਾਇਰਿੰਗ ਕਰਨ ਤੋਂ ਬਾਅਦ ਤਿੰਨੋਂ ਮੁਲਜ਼ਮ ਮੋਟਰਸਾਈਕਲ ’ਤੇ ਬੱਸ ਸਟੈਂਡ ਵੱਲ ਭੱਜ ਗਏ। ਸਾਹਿਲ ਨੇ ਪੁਲਿਸ ਨੂੰ ਫੋਨ ਕਰਕੇ ਇਸ ਦੀ ਸੂਚਨਾ ਦਿੱਤੀ।


ਇਹ ਵੀ ਪੜ੍ਹੋ: Ludhiana News: ਡਿਸਟਰਿਕਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੀ ਤਿਆਰੀ ਮੁਕੰਮਲ, 2980 ਮੈਂਬਰਸ ਆਪਣੀ ਵੋਟ ਦੇਣਗੇ

ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਡੇਰਾਬੱਸੀ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ 2 ਖੋਲ ਬਰਾਮਦ ਕੀਤੇ ਹਨ। ਜਾਂਚ ਦੌਰਾਨ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਗਈ ਹੈ। ਸੀਸੀਟੀਵੀ ਵਿੱਚ ਮੁਲਜ਼ਮਾਂ ਦੇ ਚਿਹਰੇ ਸਾਫ਼ ਨਜ਼ਰ ਨਹੀਂ ਆ ਰਹੇ ਹਨ। ਉਧਰ, ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਾਮਲੇ ਦਾ ਇੱਕ ਮੁਲਜ਼ਮ ਪਿੰਡ ਮਹਿਮਦਪੁਰ ਦਾ ਰਹਿਣ ਵਾਲਾ ਹੈ ਜੋ ਇਸ ਤੋਂ ਪਹਿਲਾਂ ਰਾਮਦਾਸੀਆ ਇਲਾਕੇ 'ਚ ਹੋਈ ਗੋਲੀਬਾਰੀ ਦਾ ਵੀ ਦੋਸ਼ੀ ਹੈ।


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਸੈਕਟਰ 25 'ਚ 21 ਸਾਲਾ ਨੌਜਵਾਨ ਦੇ ਕਤਲ ਮਾਮਲੇ 'ਚ ਹੋਈ ਗ੍ਰਿਫਤਾਰੀ

ਹਾਲਾਂਕਿ ਚਲਾਈ ਗਈ ਗੋਲੀਆਂ ਨਾਲ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਇਆ। ਪ੍ਰੰਤੂ ਗੋਲੀ ਦਾ ਨਿਸ਼ਾਨਾ ਨਾ ਲੱਗਣ ਕਾਰਨ ਸਭਨਾਂ ਦਾ ਵਾਲ ਵਾਲ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੇ ਡੇਰਾਬੱਸੀ ਥਾਣਾ ਮੁਖੀ ਅਜੀਤੇਸ਼ ਕੌਂਸਲ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਜਿਨਾਂ ਗੋਲੀਆਂ ਦੇ ਖੋਲ ਜ਼ਬਤ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਨੂੰ ਲੈ ਕੇ ਹੈ। ਵਾਰਦਾਤ ਤੋਂ ਥੋੜੀ ਦੂਰ ਵਿਆਹ ਸਮਾਗਮ ਵੀ ਚੱਲ ਰਿਹਾ ਹੈ।


(ਮਨੀਸ਼ ਸ਼ੰਕਰ ਦੀ ਰਿਪੋਰਟ)