Mohali Encounter:(Manish Shanker) ਮੋਹਾਲੀ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਮੁਕਾਬਲੇ ਵਿੱਚ ਗੈਂਗਸਟਰ ਸ਼ਰਨਜੀਤ ਸਿੰਘ ਸੰਨੀ ਨੂੰ ਗੋਲੀ ਮਾਰ ਦਿੱਤੀ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਸੰਨੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਮੋਹਾਲੀ ਦੇ 6 ਫੇਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਤੇ ਗੈਂਗਸਟਰ ਵਿਚਾਲੇ ਇਹ ਮੁਕਾਬਲਾ ਬਲੌਂਗੀ ਦੀ ਇੱਕ ਗਊ ਸ਼ੈੱਡ ਵਿੱਚ ਹੋਇਆ।


COMMERCIAL BREAK
SCROLL TO CONTINUE READING

ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਦੋਸ਼ੀਆਂ ਨੇ ਸੰਨੀ ਬਾਰੇ ਦੱਸਿਆ। ਜਿਸ ਵਿੱਚ ਪੁਲਿਸ ਨੂੰ ਇਨਪੁਟ ਮਿਲਿਆ ਕਿ ਸੰਨੀ ਮੋਹਾਲੀ ਦੇ ਕਿਸੇ ਇਲਾਕੇ ਵਿੱਚ ਲੁਕਿਆ ਹੋਇਆ ਹੈ। ਇਸ ਤੋਂ ਬਾਅਦ ਮੁਹਾਲੀ ਦੇ ਬਲੌਂਗੀ ਇਲਾਕੇ ਵਿੱਚ ਬਟਾਲਾ ਪੁਲਿਸ ਅਤੇ CIA ਦੀਆਂ ਟੀਮਾਂ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ। ਜਿਵੇਂ ਹੀ ਪੁਲਿਸ ਗੈਂਗਸਟਰ ਦੇ ਨੇੜੇ ਪਹੁੰਚੀ ਤਾਂ ਉਸ ਨੇ ਪਹਿਲਾਂ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲੀਸ ਨੇ ਉਸ ਦਾ ਪਿੱਛਾ ਕੀਤਾ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਉਹ ਗਊਸ਼ਾਲਾ ਵਿੱਚ ਜਾ ਕੇ ਲੁਕ ਗਿਆ। ਜਿਸ ਤੋਂ ਬਾਅਦ ਉਨ੍ਹਾਂ ਅਤੇ ਪੁਲਿਸ ਵਿਚਾਲੇ ਕੁਝ ਦੇਰ ਤੱਕ ਗੋਲੀਬਾਰੀ ਹੋਈ। ਜ਼ਖਮੀ ਹੋਣ ਤੋਂ ਬਾਅਦ ਗ੍ਰਿਫਤਾਰੀ ਸਮੇਂ ਉਸ ਕੋਲੋਂ ਇਕ ਪਿਸਤੌਲ ਅਤੇ 2 ਕਾਰਤੂਸ ਬਰਾਮਦ ਹੋਏ ਹਨ।


ਇਹ ਵੀ ਪੜ੍ਹੋ: Barnala News: ਮੰਤਰੀ ਮੀਤ ਹੇਅਰ ਨੇ ਬਰਨਾਲਾ ਦੇ 400 ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ


ਪੁਲਿਸ ਜਾਂਚ ਮੁਤਾਬਕ ਗ੍ਰਿਫਤਾਰ ਸੰਨੀ ਦਾ ਸਬੰਧ ਗੈਂਗਸਟਰ ਹਰਪ੍ਰੀਤ ਪਾਸੀਆ ਨਾਲ ਹੈ। ਪਾਸੀਆ ਕੈਨੇਡਾ 'ਚ ਬੈਠਾ ਹੈ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਹੈ। ਪਾਸੀਆ ਰਿੰਦਾ ਦੇ ਇਸ਼ਾਰੇ ਉੱਤੇ ਇਹ ਪੰਜਾਬ ਵਿਚ ਸਰਗਰਮ ਸੀ। ਗ੍ਰਿਫ਼ਤਾਰ ਸੰਨੀ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਵਿੱਚ ਸ਼ਾਮਲ ਸੀ। ਉਸ ਦੇ ਇੱਕ ਸਾਥੀ ਅਮਰਪ੍ਰੀਤ ਸਿੰਘ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਪੁਲਿਸ ਨੇ ਫੜ ਲਿਆ ਸੀ। ਜਦੋਂ ਕਿ ਪੁਲਿਸ ਵੱਲੋਂ ਸੰਨੀ ਦੀ ਤਲਾਸ਼ ਕੀਤੀ ਜਾ ਰਹੀ ਸੀ।


ਇਹ ਵੀ ਪੜ੍ਹੋ: Akali Dal Yatra News: ਅਕਾਲੀਆਂ ਦੀ ਪੰਜਾਬ ਬਚਾਓ ਯਾਤਰਾ, CM ਮਾਨ ਨੇ ਕਿਹਾ-15 ਸਾਲਾਂ ਤੋਂ ਹਰੇਕ ਪੱਖ ਤੋਂ ਲੁੱਟਿਆ, ਮਜੀਠੀਆ ਦਾ CM ਨੂੰ ਜਵਾਬ