Mohali Fire News: ਮੋਹਾਲੀ ਦੇ ਜ਼ੀਰਕਪੁਰ 'ਚ ਨਿਜੀ ਹੋਟਲ ਦੀ ਸ਼ਿਖਰਲੀ ਮੰਜ਼ਿਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਨੂੰ ਨੇੜਿਓਂ ਲੰਘ ਰਹੇ ਫਾਇਰ ਅਫ਼ਸਰ ਜਸਵੰਤ ਸਿੰਘ ਨੇ ਦੇਖਿਆ ਸੀ। ਉਸ ਨੇ ਮੌਕੇ ਤੋਂ ਫੋਨ ਕਰਕੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਬੁਲਾਇਆ। ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਹੋਟਲ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਲਿਆ ਗਿਆ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: Punjab News: ਮਾਨਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਡੀਸੀ ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ