Mohali News: ਪੁਲਿਸ ਨੂੰ ਇਹ ਵੀਡੀਓ 2 ਦਸੰਬਰ ਨੂੰ ਮਿਲਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Trending Photos
Mohali News: ਪੰਜਾਬ ਦੇ ਮੋਹਾਲੀ 'ਚ ਹੁੱਲੜਬਾਜਾਂ ਨੂੰ ਰੀਲ ਬਣਾਉਣੀ ਮਹਿੰਗੀ ਪੈ ਗਈ ਜਦੋਂ ਇਹ ਮਾਮਲਾ ਪੁਲਿਸ ਕੋਲ ਪਹੁੰਚ ਗਿਆ। ਦੱਸ ਦਈਏ ਕਿ ਇਹ ਮਾਮਲਾ ਪੰਜਾਬ ਦੇ ਜ਼ਿਲ੍ਹੇ ਮੋਹਾਲੀ ਦਾ ਹੈ। ਹਾਲ ਹੀ ਵਿੱਚ ਮੋਹਾਲੀ 'ਚ ਮਸਟੈਂਗ ਗੱਡੀ 'ਤੇ ਰੱਖ ਕੇ ਪਟਾਕੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪਿੰਡ ਸੋਹਾਣਾ ਦਾ ਦੱਸਿਆ ਜਾ ਰਿਹਾ ਹੈ। 25 ਨਵੰਬਰ ਦੀ ਦੇਰ ਰਾਤ ਪਿੰਡ ਸੋਹਾਣਾ ਵਿੱਚ ਦੋ ਨੌਜਵਾਨ ਪਟਾਕੇ ਚਲਾ ਰਹੇ ਸਨ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੂੰ ਇਹ ਵੀਡੀਓ 2 ਦਸੰਬਰ ਨੂੰ ਮਿਲਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਗੱਡੀ ਦੇ ਨੰਬਰ ਦੀ ਪਹਿਚਾਣ ਕਰ ਲਈ ਹੈ ਅਤੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖਿਲਾਫ਼ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਗੱਡੀ ਉਤਰਾਖੰਡ ਨੰਬਰ ਦੀ ਦੱਸੀ ਜਾ ਰਹੀ ਹੈ।
ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਮੋਹਾਲੀ ਦਾ ਰਹਿਣ ਵਾਲਾ ਹੈ। ਉਹ ਮੋਹਾਲੀ ਵਿੱਚ ਇੱਕ ਇਮੀਗ੍ਰੇਸ਼ਨ ਕੰਪਨੀ ਚਲਾਉਂਦਾ ਹੈ। ਜਦੋਂਕਿ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸਨੇ ਇਹ ਗੱਡੀ ਦਿੱਲੀ ਦੇ ਕਿਸੇ ਵਿਅਕਤੀ ਨੂੰ ਵੇਚੀ ਸੀ। 25 ਨਵੰਬਰ ਨੂੰ ਉਸ ਦੇ ਵਿਆਹ ਦੀ ਵਰ੍ਹੇਗੰਢ ਸੀ। ਇਸ ਗੱਡੀ ਨੂੰ ਜ਼ਬਤ ਕਰਨ ਲਈ ਮੁਹਾਲੀ ਪੁਲੀਸ ਦੀ ਟੀਮ ਦਿੱਲੀ ਰਵਾਨਾ ਹੋ ਗਈ ਹੈ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਏਅਰਪੋਰਟ ਤੋਂ ਅੱਤਵਾਦੀ ਲਖਬੀਰ ਰੋਡੇ ਦਾ ਸਾਥੀ ਗ੍ਰਿਫ਼ਤਾਰ
ਵੀਡੀਓ ਮਿਲਣ ਤੋਂ ਬਾਅਦ ਪੁਲਿਸ ਨੇ 2 ਨਵੰਬਰ ਨੂੰ ਹੀ ਅਣਪਛਾਤੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ ਪਰ 3 ਨਵੰਬਰ ਨੂੰ ਕਿਸੇ ਵਿਅਕਤੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਹ ਇਸ ਘਟਨਾ ਦੇ ਸਮੇਂ ਉਥੋਂ ਮੋਟਰਸਾਈਕਲ 'ਤੇ ਜਾ ਰਿਹਾ ਸੀ। ਫਿਰ ਪਟਾਕੇ ਦੀ ਲਪੇਟ 'ਚ ਆਉਣ ਨਾਲ ਉਹ ਝੁਲਸ ਗਿਆ ਪਰ ਹਸਪਤਾਲ ਵਿੱਚ ਦਾਖ਼ਲ ਹੋਣ ਕਾਰਨ ਉਸ ਨੇ ਬਾਅਦ ਵਿੱਚ ਪੁਲਿਸ ਨੂੰ ਸੂਚਿਤ ਕੀਤਾ। ਇਸ ਸ਼ਿਕਾਇਤ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਦੂਜਾ ਕੇਸ ਵੀ ਦਰਜ ਕਰ ਲਿਆ ਸੀ।
(ਮਨੀਸ਼ ਸ਼ੰਕਰ ਦੀ ਰਿਪੋਰਟ)
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਮਹਿਲਾ ਨੇ ਆਪਣੇ ਦੇਵਰ ਨਾਲ ਮਿਲ ਕੇ ਰਚੀ ਖੌਫਨਾਕ ਸਾਜ਼ਿਸ਼! ਪਤੀ ਦਾ ਕੀਤਾ ਕਤਲ