Mohali Attack News: ਮੋਹਾਲੀ `ਚ ਲੜਕੀ `ਤੇ ਅਣਪਛਾਤੇ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਹਮਲਾ ਕਰਨ ਵਾਲਾ ਨੌਜਵਾਨ ਕਾਬੂ
Mohali Attack News: ਮੋਹਾਲੀ ਦੀ ਲੜਕੀ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ।
Mohali Attack News/ ਮਨੀਸ਼ ਸ਼ੰਕਰ: ਮੋਹਾਲੀ ਦੇ ਫੇਸ ਪੰਜ ਗੁਰਦੁਆਰੇ ਦੇ ਸਾਹਮਣੇ ਅਣਪਛਾਤੇ ਸਿਰਫਿਰਿਆਂ ਵੱਲੋਂ ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਗੰਭੀਰ ਹਾਲਾਤ ਵਿੱਚ ਲੜਕੀ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆl ਜਦੋਂ ਲੜਕੀ ਨੂੰ ਸਿਵਲ ਹਸਪਤਾਲ ਮੋਹਾਲੀ ਪਹੁੰਚਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਭਾਲ ਸ਼ੁਰੂ ਕਰ ਦਿੱਤੀ ਸੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਲੜਕੀ ਦੀ ਪਛਾਣ
ਲੜਕੀ ਦੀ ਪਛਾਣ ਬਲਜਿੰਦਰ ਕੌਰ (26 ਸਾਲ) ਵਾਸੀ ਫੇਜ਼ 5 ਵਜੋਂ ਹੋਈ ਹੈ। ਪੁਲਿਸ ਨੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਹਮਲਾ ਕਰਨ ਵਾਲੇ ਨੌਜਵਾਨ ਦੀ ਪਛਾਣ ਕਰਕੇ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: Mohali No Electricity: 24 ਘੰਟੇ ਬਿਜਲੀ ਦੇਣ ਦੇ ਦਾਅਵੇ ਖੋਖਲੇ! ਮੁਹਾਲੀ ਦੇ 4 ਪਿੰਡਾਂ ਦੇ ਲੋਕਾਂ ਨੇ ਸਾਰੀ ਰਾਤ ਜਾਗ ਕੇ ਕੱਟੀ
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਆਪਣੇ ਦੋਸਤਾਂ ਨਾਲ ਕੰਮ 'ਤੇ ਜਾ ਰਹੀ ਸੀ। ਜਦੋਂ ਬੱਸ ਸਟੈਂਡ ਵੱਲ ਜਾਣ ਲੱਗੀ ਤਾਂ ਅਚਾਨਕ ਇਸ ਨੌਜਵਾਨ ਨੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸ ਦੇ ਨਾਲ ਆਈਆਂ ਲੜਕੀਆਂ ਡਰ ਗਈਆਂ। ਉਨ੍ਹਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ ਇਸ ਘਟਨਾ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਪੁਲਿਸ ਸੂਤਰਾਂ ਅਨੁਸਾਰ ਮਾਮਲਾ ਪ੍ਰੇਮ ਸਬੰਧਾਂ ਦਾ
ਪੁਲਿਸ ਸੂਤਰਾਂ ਅਨੁਸਾਰ ਮਾਮਲਾ ਪ੍ਰੇਮ ਸਬੰਧਾਂ ਦਾ ਹੈ। ਹਾਲਾਂਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ। ਉਸ ਨੇ ਪਹਿਲਾਂ ਕਦੇ ਵੀ ਇਸ ਤਰ੍ਹਾਂ ਦਾ ਸਾਹਮਣਾ ਨਹੀਂ ਕੀਤਾ ਸੀ।
ਸੀਸੀਟੀਵੀ ਆਇਆ ਸਾਹਮਣੇ
ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਘਟਨਾ ਅਨੁਸਾਰ 5 ਲੜਕੀਆਂ ਮੋਰਿੰਡਾ ਤੋਂ ਫੇਜ਼ 5 ਵੱਲ ਆ ਰਹੀਆਂ ਸਨ। ਨਕਾਬਪੋਸ਼ ਨੌਜਵਾਨ ਦਰੱਖਤ ਹੇਠਾਂ ਲੁਕਿਆ ਹੋਇਆ ਸੀ। ਜਿਵੇਂ ਹੀ ਲੜਕੀਆਂ ਦਰਖਤ ਦੇ ਨੇੜੇ ਆਈਆਂ ਤਾਂ ਨੌਜਵਾਨ ਨੇ ਆਪਣੀ ਤਲਵਾਰ ਕੱਢ ਲਈ। ਇਸ ਤੋਂ ਬਾਅਦ ਉਸ ਨੇ ਬਲਜਿੰਦਰ ਕੌਰ 'ਤੇ ਹਮਲਾ ਕਰ ਦਿੱਤਾ। ਇਹ ਦੇਖ ਕੇ ਹੋਰ ਕੁੜੀਆਂ ਉਥੋਂ ਭੱਜਣ ਲੱਗੀਆਂ। ਬਲਜਿੰਦਰ ਨੇ ਵੀ ਭੱਜਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਉਸ 'ਤੇ ਹਮਲਾ ਕਰ ਦਿੱਤਾ ਗਿਆ।