Mohali Murder News: ਮੋਹਾਲੀ 'ਚ ਮਹਿਲਾ ਦੇ ਆਸ਼ਿਕਾ ਨੇ ਚਾਕੂ ਮਾਰ ਕੇ ਵਿਅਕਤੀ ਦਾ ਕੀਤਾ ਕਤਲ!
Advertisement
Article Detail0/zeephh/zeephh2458894

Mohali Murder News: ਮੋਹਾਲੀ 'ਚ ਮਹਿਲਾ ਦੇ ਆਸ਼ਿਕਾ ਨੇ ਚਾਕੂ ਮਾਰ ਕੇ ਵਿਅਕਤੀ ਦਾ ਕੀਤਾ ਕਤਲ!

Mohali Murder News: ਡੇਰਾਬੱਸੀ ਮੋਟਰਸਾਈਕਲ ਦੇ ਪਿੱਛੇ ਬੈਠੀ ਜਾ ਰਹੀ ਮਹਿਲਾ ਦੇ ਆਸ਼ਿਕਾ ਨੇ ਮੋਟਰਸਾਈਕਲ ਸਵਾਰ ਨੂੰ ਚਾਕੂਆਂ ਨਾਲ ਬਿੰਨਿਆ

 

Mohali Murder News: ਮੋਹਾਲੀ 'ਚ ਮਹਿਲਾ ਦੇ ਆਸ਼ਿਕਾ ਨੇ ਚਾਕੂ ਮਾਰ ਕੇ ਵਿਅਕਤੀ ਦਾ ਕੀਤਾ ਕਤਲ!

Mohali Murder News/ਮਨੀਸ਼ ਸ਼ੰਕਰ: ਪੰਜਾਬ ਦੇ ਮੋਹਾਲੀ ਦੇ ਡੇਰਾਬੱਸੀ 'ਚ ਦਿਨ ਦਿਹਾੜੇ ਬਾਈਕ ਸਵਾਰ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਵਿਅਕਤੀ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕਰਮਬੀਰ ਸਿੰਘ (45) ਵਜੋਂ ਹੋਈ ਹੈ। ਉਹ ਪਿੰਡ ਰਾਮਪੁਰ ਬਹਿਲ ਡੇਰਾਬੱਸੀ ਦਾ ਰਹਿਣ ਵਾਲਾ ਸੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਫੜ ਲਿਆ ਜਾਵੇਗਾ।

ਅੱਜ ਸਵੇਰੇ ਕਰਮਬੀਰ ਇੱਕ ਔਰਤ ਰਿਸ਼ਤੇਦਾਰ ਨੂੰ ਬਾਈਕ 'ਤੇ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਰਸਤੇ 'ਚ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ 'ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਰਮਬੀਰ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ। ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਮੁਲਜ਼ਮਾਂ ਨੇ ਸਿਰਫ਼ ਉਸ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ। 

ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ! ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਪੁਲਿਸ ਨੇ ਹਮਲਾਵਰਾਂ ਦੀ ਪਹਿਚਾਣ ਸ਼ੁਰੂ ਕਰ ਦਿੱਤੀ ਹੈ। ਇਸ ਲਈ ਉਹ ਉਸ ਇਲਾਕੇ ਵਿੱਚ ਸਥਿਤ ਘਰਾਂ ਅਤੇ ਦੁਕਾਨਾਂ ਵਿੱਚ ਜਾ ਰਹੀ ਹੈ। ਤਾਂ ਜੋ ਜੇਕਰ ਕਿਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਜਾਣ ਤਾਂ ਉਹ ਮੁਲਜ਼ਮਾਂ ਬਾਰੇ ਕੁਝ ਜਾਣਕਾਰੀ ਹਾਸਲ ਕਰ ਸਕਣ।

ਦੱਸਿਆ ਜਾ ਰਿਹਾ ਹੈ ਕਿ ਕਰਮਜੀਤ ਸਿੰਘ ਦੇ ਪਿੰਡ ਦੀ ਹੀ ਉਕਤ ਔਰਤ ਉਸ ਦੇ ਪਿੱਛੇ ਮੋਟਰਸਾਈਕਲ 'ਤੇ ਜਾ ਰਹੀ ਸੀ। ਜਦੋਂ ਉਹ ਡੇਰਾ ਬੱਸੀ ਬੀੜ ਦੇ ਜੰਗਲ ਕੋਲ ਪਹੁੰਚੇ ਤਾਂ ਉਕਤ ਔਰਤ ਦੇ ਆਸ਼ਿਕਾਂ ਨੇ ਇਸ ਰੰਜਿਸ਼ ਨੂੰ ਲੈ ਕੇ ਉਸ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਜਿਨਾਂ ਦੀ ਪੁਲਿਸ ਭਾਲ ਕਰ ਰਹੀ ਹੈ। ਫਿਲਹਾਲ ਲਾਸ਼ ਨੂੰ ਡੇਰਾ ਬੱਸੀ ਸਿਵਿਲ ਹਸਪਤਾਲ ਵਿਖੇ ਰਖਵਾ ਕੇ ਪੁਲਿਸ ਨੇ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Trending news