Punjab Flood News: ਪੰਜਾਬ 'ਚ ਹੜ੍ਹਾਂ ਤੋਂ ਬਾਅਦ ਹਾਲਾਤ ਆਮ ਵਾਂਗ ਜਾਪਦੇ ਹਨ ਪਰ ਹਿਮਾਚਲ 'ਚ ਹੋਈ ਬਾਰਿਸ਼ ਕਾਰਨ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਇੱਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਬਚਾਅ ਟੀਮਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਾਲਾਤ ਪਹਿਲਾਂ ਵਰਗੇ ਨਾ ਬਣ ਜਾਣ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਮਾਨਸੂਨ ਬਾਰਿਸ਼ 'ਚ ਡੁੱਬ ਗਏ ਸੀ। ਸ਼ਹਿਰ ਦੀਆਂ ਗਲੀਆਂ ਦੋ ਫੁੱਟ ਤੱਕ ਪਾਣੀ ਨਾਲ ਭਰ ਗਈਆਂ ਹਨ। ਸੜਕਾਂ 'ਤੇ ਜਾਮ ਦੀ ਸਥਿਤੀ ਬਣੀ ਹੋਈ ਹੈ। ਜਦੋਂਕਿ ਡੇਰਾਬੱਸੀ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ।


ਇਸ ਵਿਚਾਲੇ ਖ਼ਬਰ ਸਾਹਮਣੇ ਆਈ ਹੈ ਕਿ ਡੇਰਾਬੱਸੀ ਦੇ ਟਿਵਾਣਾ ਪਿੰਡ ਖਜੂਰ ਮੰਡੀ ਵਿੱਚ ਜਿੱਥੇ ਪਹਿਲਾਂ ਬੰਨ੍ਹ ਟੁੱਟ ਗਿਆ ਸੀ, ਹੁਣ ਘੱਗਰ ਦਰਿਆ ਵਿੱਚ ਪਾਣੀ ਸਿਖਰ 'ਤੇ ਪਹੁੰਚਣ ਤੋਂ ਬਾਅਦ ਲੋਕਾਂ ਪਰੇਸ਼ਾਨ ਹੋ ਗਏ ਹਨ। ਘੱਗਰ ਦਰਿਆ ਵਿੱਚ ਪਾਣੀ ਸਿਖਰ 'ਤੇ ਪਹੁੰਚਣ ਕਰਕੇ ਹਾਲਾਤ ਫਿਰ ਤੋਂ ਜ਼ਿਆਦਾ ਵਿਗੜ ਚੁੱਕੇ ਹਨ। ਇਸ ਪਿੰਡ ਦੇ ਵਿੱਚ ਕਿਸਾਨਾਂ ਵੱਲੋਂ ਕੰਮ ਚੱਲ ਰਿਹਾ ਸੀ ਪਰ ਦੁਬਾਰਾ ਮੀਂਹ ਪੈਣ ਕਰਕੇ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ। 


ਕਿਸਾਨਾਂ ਵੱਲੋਂ ਅਤੇ ਪਿੰਡ ਦੇ ਨਾਲ ਜੁੜੇ ਹੋਰ ਇਲਾਕਿਆਂ ਦੇ ਲੋਕਾਂ ਰਾਹਤ ਬਚਾਅ ਕਾਰਜ ਜਾਰੀ ਹੈ ਅਤੇ ਹਰ ਤਰਾਂ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਜੇ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਇਸ ਸਥਿਤੀ ਨੂੰ ਵੇਖਣ ਨਹੀਂ ਆਇਆ ਹੈ।


ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਤੇਂਦੂਏ ਦੀ ਦਹਿਸ਼ਤ, ਜੰਗਲਾਤ ਵਿਭਾਗ ਦੀਆਂ ਟੀਮਾਂ ਚੌਕਸ, ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ

ਦਰਅਸਲ ਪੰਜਾਬ 'ਚ ਸ਼ਨੀਵਾਰ ਨੂੰ ਮੌਸਮ ਬਦਲ ਗਿਆ। ਅੱਜ ਸਵੇਰ ਤੋਂ ਹੀ ਅੰਮ੍ਰਿਤਸਰ, ਕਪੂਰਥਲਾ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਸੀ। ਮੀਂਹ ਕਾਰਨ ਪਾਰਾ ਹੇਠਾਂ ਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।


ਇਹ ਵੀ ਪੜ੍ਹੋ: Education News: ਪੰਜਾਬ ਦੇ ਇਸ ਸਕੂਲ 'ਚ ਪੰਜਾਬੀ ਲਾਜ਼ਮੀ ਨਹੀਂ, ਸਰਕਾਰ ਨੇ ਠੋਕਿਆ ਮੋਟਾ ਜ਼ੁਰਮਾਨਾ