Mohali News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਹਾਮਣੇ ਆਈ ਹੈ। ਇਨ੍ਹਾਂ ਤੇ ਇਲਜ਼ਾਮ ਹਨ ਕਿ ਇਹ ਤਿੰਨੋ ਦੀਵਾਰਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖਦੇ ਸਨ ਅਤੇ ਸਰਕਾਰੀ ਇਮਾਰਤਾਂ 'ਤੇ ਖਾਲਿਸਤਾਨ ਦੇ ਝੰਡੇ ਲਹਿਰਾਉਂਦੇ ਸਨ। 26 ਜਨਵਰੀ ਮੌਕੇ ਇਹ ਮੋਹਾਲੀ ਚ ਝੰਡਾ ਲਹਿਰਾਉਣ ਦੀ ਤਿਆਰੀ ਕਰ ਰਹੇ ਸਨ। ਜਿਨ੍ਹਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਲੋਕ ਨੇ ਹਰਿਆਣਾ ਵਿੱਚ ਕਈ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਕੀਤਾ ਸੀ।


COMMERCIAL BREAK
SCROLL TO CONTINUE READING

26 ਜਨਵਰੀ ਤੋਂ ਠੀਕ ਪਹਿਲਾਂ ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਤਿੰਨ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਨੂੰ ਬਨੂੜ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਨੂੰ ਮੋਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।


ਜਿਸ ਤੋਂ ਪਹਿਲਾ ਹੀ ਪੁਲਿਸ ਨੇ ਤਿੰਨਾਂ ਨੂੰ ਫੜ ਲਿਆ। ਪੁਲਿਸ ਨੂੰ ਇਨ੍ਹਾਂ ਕੋਲੋਂ ਪੋਸਟਰ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਹੇਠ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਤਿੰਨੋਂ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਇਨ੍ਹਾਂ ਮੁਲਜ਼ਾਮਾਂ ਬਾਰੇ ਕੁੱਝ ਵੀ ਦੱਸਣ ਤੋਂ ਕਿਨਾਰਾ ਰਹੀ ਹੈ।


ਇਹ ਵੀ ਪੜ੍ਹੋ: Ludhina News: MP ਸੰਜੀਵ ਅਰੋੜਾ ਨੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ


ਸਿੱਖ ਫਾਰ ਜਸਟਿਸ ਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਤਿੰਨ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੰਨੂ ਨੇ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਿਹਾ ਸੀ। ਉਸ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖ਼ਰਾਬ ਕਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ ਸੀ। ਉਸ ਨੇ ਪਿਛਲੇ ਸਮੇਂ ਦੌਰਾਨ ਹੋਏ ਪੁਲਿਸ ਮੁਕਾਬਲਿਆਂ ਬਾਰੇ ਗੱਲ ਕੀਤੀ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਸੰਪਰਕ ਕਰਨ ਲਈ ਕਿਹਾ ਸੀ।


ਇਹ ਵੀ ਪੜ੍ਹੋ: Jalandhar news: ਜਾਅਲੀ ਸਰਟੀਫਿਕੇਟ ਬਣਾਉਣ ਵਾਲਾ ਪ੍ਰਿੰਸੀਪਲ ਸਾਥੀ ਸਮੇਤ ਗ੍ਰਿਫ਼ਤਾਰ