Mohali News: ਮੋਹਾਲੀ ਪੁਲਿਸ ਤੇ ਏਜੀਟੀਐਫ ਨੇ ਅੱਤਵਾਦੀ ਅਰਸ਼ ਡੱਲਾ ਦੇ ਗੁਰਗੇ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ
Mohali News: ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਾਂਝੇ ਆਪ੍ਰੇਸ਼ਨ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਕੈਨੇਡਾ ਆਧਾਰਿਤ ਅੱਤਵਾਦੀ ਅਰਸ਼ ਡੱਲਾ ਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ 4 ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
Mohali News: ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਾਂਝੇ ਆਪ੍ਰੇਸ਼ਨ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਕੈਨੇਡਾ ਆਧਾਰਿਤ ਅੱਤਵਾਦੀ ਅਰਸ਼ ਡੱਲਾ ਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ 4 ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪੁਲਿਸ ਕਾਰਾਂ ਦੀ ਅਸੈਸਰੀ ਦੇ ਸ਼ੋਅਰੂਮ ਵਿੱਚ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਸੀ।
ਮਾਡਿਊਲ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਅਤੇ ਪੰਜਾਬ ਵਿੱਚ ਹੋਰ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ। ਮੁਲਜ਼ਮਾਂ ਕੋਲੋਂ 16 ਕਾਰਤੂਸ ਸਮੇਤ ਤਿੰਨ .32 ਕੈਲੀਬਰ ਪਿਸਤੌਲ ਬਰਾਮਦ ਹੋਇਆ ਹੈ।
ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਲਵੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਮੋਹਾਲੀ ਪੁਲਿਸ ਨਾਲ ਸਾਂਝਾ ਆਪ੍ਰੇਸ਼ਨ ਕਰਕੇ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕ ਅਮਰੀਕਾ ਸਥਿਤ ਇਕ ਹੈਂਡਲਰ ਦੇ ਨਿਰਦੇਸ਼ਾਂ 'ਤੇ ਮੋਹਾਲੀ ਦੇ ਇਕ ਕਾਰ ਸ਼ੋਅਰੂਮ 'ਤੇ ਹਾਲ ਹੀ ਵਿਚ ਹੋਈ ਗੋਲੀਬਾਰੀ ਵਿਚ ਸ਼ਾਮਲ ਸਨ।
ਇਹ ਵੀ ਪੜ੍ਹੋ : Zakir Hussain Passes Away: ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਦੇਹਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਦੁੱਖ ਜਤਾਇਆ
ਸਾਰੇ ਮੁਲਜ਼ਮਾਂ ਦੇ ਲੰਬੇ ਅਪਰਾਧਿਕ ਰਿਕਾਰਡ ਹਨ
ਫੜੇ ਗਏ ਮੁਲਜ਼ਮਾਂ ਦਾ ਲੰਬਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੇ ਹਥਿਆਰ ਬਰਾਮਦ ਕਰ ਲਏ ਹਨ। ਜਿਸ ਵਿੱਚ 16 ਜਿੰਦਾ ਕਾਰਤੂਸ ਅਤੇ ਤਿੰਨ .32 ਕੈਲੀਬਰ ਦੇ ਪਿਸਤੌਲ ਸ਼ਾਮਲ ਹਨ। ਮੁਹਾਲੀ ਦੀ ਸਟੇਟ ਕ੍ਰਾਈਮ ਯੂਨਿਟ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਨੈਟਵਰਕ ਨੂੰ ਖਤਮ ਕਰਨ ਲਈ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Guru Randhawa: ਕਿਸਾਨਾਂ ਦੇ ਸੰਘਰਸ਼ ਵਿਚਾਲੇ ਗਾਇਕ ਗੁਰੂ ਰੰਧਾਵਾ ਨੇ ਕਰ'ਤਾ ਵੱਖਰਾ ਟਵੀਟ