Mohali Rape Case: ਆਖ਼ਰਕਾਰ ਕਿਉਂ ਵੱਧ ਰਹੇ ਹਨ ਕੁੜੀਆਂ ਨਾਲ ਜਬਰ ਜਨਾਹ ਦੇ ਮਾਮਲੇ! ਇੱਥੇ ਜਾਣੋ ਹੁਣ ਤੱਕ ਕਿੰਨੇ ਮਾਮਲੇ ਆਏ ਸਾਹਮਣੇ
Advertisement
Article Detail0/zeephh/zeephh2396018

Mohali Rape Case: ਆਖ਼ਰਕਾਰ ਕਿਉਂ ਵੱਧ ਰਹੇ ਹਨ ਕੁੜੀਆਂ ਨਾਲ ਜਬਰ ਜਨਾਹ ਦੇ ਮਾਮਲੇ! ਇੱਥੇ ਜਾਣੋ ਹੁਣ ਤੱਕ ਕਿੰਨੇ ਮਾਮਲੇ ਆਏ ਸਾਹਮਣੇ

Mohali Rape Case: ਆਖ਼ਰਕਾਰ ਕਿਉਂ ਵੱਧ ਰਹੇ ਹਨ ਕੁੜੀਆਂ ਨਾਲ ਜਬਰ ਜਨਾਹ ਦੇ ਮਾਮਲੇ! ਇੱਥੇ ਜਾਣੋ ਹੁਣ ਤੱਕ ਕਿੰਨੇ ਮਾਮਲੇ ਚੰਡੀਗੜ੍ਹ, ਜ਼ੀਰਕਪੁਰ ਅਤੇ ਮੋਹਾਲੀ ਤੋਂ ਆਏ ਸਾਹਮਣੇ  

 

Mohali Rape Case: ਆਖ਼ਰਕਾਰ ਕਿਉਂ ਵੱਧ ਰਹੇ ਹਨ ਕੁੜੀਆਂ ਨਾਲ ਜਬਰ ਜਨਾਹ ਦੇ ਮਾਮਲੇ! ਇੱਥੇ ਜਾਣੋ ਹੁਣ ਤੱਕ ਕਿੰਨੇ ਮਾਮਲੇ ਆਏ ਸਾਹਮਣੇ

Mohali Rape Case/ਮਨੀਸ਼ ਸ਼ੰਕਰ: ਜ਼ਿਲਾ ਮੋਹਾਲੀ ਦੇ ਕਸਬਾ ਜ਼ੀਰਕਪੁਰ ਤੋਂ ਇੱਕ ਮੰਦਭਾਗੀ ਘਟਨਾ ਆਈ ਸਾਹਮਣੇ ਚੰਡੀਗੜ੍ਹ ਦੇ ਇੱਕ ਨਾਮੀ ਸਕੂਲ ਵਿੱਚ ਪੜ੍ਹਨ ਵਾਲੀ 17 ਸਾਲਾ ਵਿਦਿਆਰਥੀ ਦਾ ਸਕੂਲ ਬੱਸ ਡਰਾਈਵਰ ਵੱਲੋਂ ਕੀਤਾ ਬਲਾਤਕਾਰ ਗਿਆ l ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਡਰਾਈਵਰ ਵੱਲੋਂ ਕਿਹਾ ਗਿਆ ਕਿ ਜੇਕਰ ਪੀੜਤ ਵੱਲੋਂ ਕਿਸੇ ਨੂੰ ਇਸ ਗੱਲ ਬਾਰੇ ਦੱਸਿਆ ਗਿਆ ਤਾਂ ਉਹ ਉਸ ਦੀਆਂ ਫੋਟੋਆਂ ਵਾਇਰਲ ਕਰ ਦੇਵੇਗਾl ਲਗਾਤਾਰ ਵੇਦਾਰਥਨ ਦਾ ਬਲਾਤਕਾਰ ਹੋਣ ਤੋਂ ਬਾਅਦ ਉਸ ਵੱਲੋਂ ਇਹ ਸਾਰੀ ਘਟਨਾ ਦੀ ਜਾਣਕਾਰੀ ਆਪਣੇ ਮਾਂ ਪਿਓ ਨੂੰ ਦਿੱਤੀ ਗਈ ਅਤੇ ਮਾਂ ਪਿਓ ਦੀ ਸ਼ਿਕਾਇਤ ਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਬੱਸ ਡਰਾਈਵਰ ਮੁਹੰਮਦ ਰਜ਼ਾਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈl

ਅਜਿਹਾ ਹੀ ਇੱਕ ਹੋਰ ਮਾਮਲਾ ਮੋਹਾਲੀ ਦੇ ਕਸਬਾ ਨਿਊ ਚੰਡੀਗੜ੍ਹ ਤੋਂ ਸਾਹਮਣੇ ਆਇਆ ਜਿਸ ਵਿੱਚ 35 ਸਾਲਾ ਗੁਰਦੀਪ ਸਿੰਘ ਵੱਲੋਂ ਅੱਠ ਸਾਲਾਂ ਬੱਚੇ ਨਾਲ ਬਦਫੈਲੀ ਕੀਤੀ ਗਈ ਜਿਸ ਤੋਂ ਬਾਅਦ ਬੱਚਾ ਜਦੋਂ ਆਪਣੇ ਘਰ ਪਹੁੰਚਿਆ ਤਾਂ ਉਸ ਦੇ ਬਲੀਡਿੰਗ ਹੋਣੀ ਸ਼ੁਰੂ ਹੋ ਗਈ ਤਾਂ ਉਸ ਦੇ ਪਿਤਾ ਵੱਲੋਂ ਤੁਰੰਤ ਪੁਲਿਸ ਨੂੰ ਇਸ ਘਟਨਾ ਸਬੰਧੀ ਸੂਚਿਤ ਕੀਤਾ ਗਿਆ l ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਈl

ਇਹ ਵੀ ਪੜ੍ਹੋ: Zirakpur News: ਨਾਬਾਲਿਗ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ- ਸਕੂਲ ਬੱਸ ਡਰਾਈਵਰ ਗ੍ਰਿਫ਼ਤਾਰ 
 

ਤੀਸਰਾ ਮਾਮਲਾ ਵੀ ਮੋਹਾਲੀ ਦੇ ਕਸਬਾ ਜ਼ੀਰਕਪੁਰ ਤੋਂ ਸਾਹਮਣੇ ਆਇਆ ਜਿਸ ਵਿੱਚ 23 ਸਾਲਾਂ ਮਹਿਲਾ ਵੱਲੋਂ ਜ਼ੀਰਕਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਉੱਤੇ ਆਰੋਪ ਲਗਾਏ ਹਨ ਕਿ ਉਸ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਲਗਾਤਾਰ ਮਹਿਲਾ ਨਾਲ ਸਰੀਰਕ ਸੰਬੰਧ ਬਣਾਏ ਅਤੇ ਚਾਰ ਮਹੀਨੇ ਦੀ ਗਰਭਵਤੀ ਕਰ ਦਿੱਤਾ ਲੇਕਿਨ ਹੁਣ ਵਿਆਹ ਕਰਨ ਤੋਂ ਮੁੱਕਰ ਗਿਆ ਹੈ ਅਤੇ ਨਾ ਹੀ ਉਸਦਾ ਕੋਈ ਫੋਨ ਚੁੱਕਦਾ ਹੈ ਜਿਸ ਨੂੰ ਲੈ ਕੇ ਉਸ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮੁਕਦਮਾ ਦਰਜ ਕਰ ਆਰੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਚੌਥਾ ਮਾਮਲਾ ਵੀ ਮੋਹਾਲੀ ਦੇ ਕਸਬਾ ਜ਼ੀਰਕਪੁਰ ਤੋਂ ਸਾਹਮਣੇ ਆਇਆ ਜਿਸ ਵਿੱਚ ਰਿਸ਼ਤਿਆਂ ਨੂੰ ਤਾਰ -ਤਾਰ ਕਰਦੀ ਘਟਨਾ ਦਿਖਾਈ ਦੇ ਰਹੀ ਹੈ ਕਿ ਇੱਕ ਭਰਾ ਵੱਲੋਂ ਹੀ ਆਪਣੀ ਕਜ਼ਨ ਭੈਣ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਜਿਰਕਪੁਰ ਦੇ ਛੱਤ ਪਿੰਡ ਵਿੱਚ ਦਿੱਤਾ ਗਿਆl ਜਿਸ ਘਟਨਾ ਸਬੰਧੀ ਲੜਕੀ ਵੱਲੋਂ ਆਪਣੇ ਪਤੀ ਨੂੰ ਸਾਰੀ ਜਾਣਕਾਰੀ ਦਿੱਤੀ ਤਾਂ ਪਤੀ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਆਰੋਪੀ ਦੇ ਖਿਲਾਫ ਮੁਕਦਮਾ ਦਰਜ ਕਰ ਆਰੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Ropar News: ਰੋਪੜ ਦੇ ਸਰਕਾਰੀ ਹਸਪਤਾਲ 'ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਖੜੇ ਹੋਏ ਵੱਡੇ ਸਵਾਲ
 

Trending news