Mohali News/ਕੁਲਦੀਪ ਸਿੰਘ: ਮੁਹਾਲੀ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਸਬ ਰਜਿਸਟਰਾਰ ਅਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵੱਲੋਂ ਵਸੀਕਿਆਂ ਦੀ ਰਜਿਸਟਰੀ, ਮੁਖਤਿਆਰਨਾਮਾ ਆਦਿ ਦੀ ਰਜਿਸਟ੍ਰੇਸ਼ਨ ਆਮ ਵਾਂਗ ਕੀਤੀ ਜਾਵੇਗੀ। ਡੀ ਸੀ ਮੁਹਾਲੀ ਵੱਲੋਂ ਲੋਕਾਂ ਨੂੰ ਸ਼ਨੀਵਾਰ ਨੂੰ ਤਹਿਸੀਲ ਦਫਤਰਾਂ ਵਿੱਚ ਆਪਣੇ ਕੰਮਾਂ ਲਈ ਜਾਣ ਦੀ ਅਪੀਲ ਵੀ ਕੀਤੀ ਹੈ। ਰੈਵੀਨਿਊ ਡਿਪਾਰਟਮੈਂਟ ਦੇ ਕੰਮਾਂ ਸਬੰਧੀ ਸਬ ਰਜਿਸਟਰਾਰ ਅਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ।


COMMERCIAL BREAK
SCROLL TO CONTINUE READING

ਪਿਛਲੇ ਦੋ ਦਿਨਾਂ ਤੋਂ ਰੈਵੀਨਿਊ ਡਿਪਾਰਟਮੈਂਟ ਦੇ ਅਧਿਕਾਰੀ ਛੁੱਟੀ ਤੇ ਚੱਲ ਰਹੇ ਸਨ ਜਿਸ ਦੇ ਨਾਲ ਲੋਕਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ। ਅੱਜ ਸ਼ਨੀਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਰੈਵਨਿਊ ਡਿਪਾਰਟਮੈਂਟ ਦੇ ਕੰਮ ਦਫਤਰ ਵਿੱਚ ਕੀਤੇ ਜਾਣਗੇ।


ਇਹ ਵੀ ਪੜ੍ਹੋ:  Congress: ਦਿੱਲੀ 'ਚ ਕਾਂਗਰਸ ਨਹੀਂ ਕਰੇਗੀ ਗਠਜੋੜ, CWC ਦੀ ਮੀਟਿੰਗ 'ਚ ਲਿਆ ਗਿਆ ਫੈਸਲਾ
 


ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਨੁਸਾਰ ਸਬ ਰਜਿਸਟਰ/ਜੁਆਇੰਟ ਸਬ ਰਜਿਸਟਰਾਰ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹੇ ਵਿੱਚ (ਵਸੀਕਿਆਂ ਦੀ ਰਜਿਸਟਰੀ), ਸੇਲ ਡੀਡ, ਜੀ ਪੀ ਏ (ਮੁਖਤਿਆਰਨਾਮੇ), ਟਰਾਂਸਫਰ ਡੀਡ (ਤਬਦੀਲ ਮਲਕੀਅਤ) ਆਦਿ ਕੰਮਾਂ ਲਈ ਅੱਜ (ਸ਼ਨੀਵਾਰ ਨੂੰ) ਆਮ ਦਿਨਾਂ ਵਾਂਗ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਸੇਲ ਡੀਡਾਂ, ਜੀ ਪੀ ਏ, ਟਰਾਂਸਫਰ ਡੀਡ ਆਦਿ ਦੀ ਰਜਿਸਟ੍ਰੇਸ਼ਨ ਦੇ ਬਕਾਇਆ ਕਾਰਜਾਂ ਨੂੰ ਨਿਪਟਾਉਣ ਲਈ ਜ਼ਿਲ੍ਹੇ ਦੇ ਸਾਰੇ ਸਬ ਰਜਿਸਟਰ/ਜੁਆਇੰਟ ਸਬ ਰਜਿਸਟਰਾਰ ਦਫ਼ਤਰ ਸ਼ਨੀਵਾਰ ਨੂੰ ਸਵੇਰੇ 9 ਤੋਂ 5 ਵਜੇ ਤੱਕ ਕੰਮ ਕਰਨਗੇ।


ਉਨ੍ਹਾਂ ਦੱਸਿਆ ਕਿ ਮੋਹਾਲੀ, ਡੇਰਾਬੱਸੀ ਅਤੇ ਖਰੜ ਵਿਖੇ ਸਬ ਰਜਿਸਟਰ ਦਫ਼ਤਰ, ਜ਼ੀਰਕਪੁਰ, ਬਨੂੜ, ਘੜੂੰਆਂ ਅਤੇ ਮਾਜਰੀ ਵਿਖੇ ਜੁਆਇੰਟ ਸਬ ਰਜਿਸਟਰਾਰ ਦਫ਼ਤਰ ਲੋਕਾਂ ਨੂੰ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਸਬੰਧੀ ਸੇਵਾਵਾਂ ਪ੍ਰਦਾਨ ਕਰਨਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਬ ਰਜਿਸਟਰਾਰ ਅਤੇ ਸੰਯੁਕਤ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਜਾ ਕੇ ਆਪਣੇ ਬਕਾਇਆ ਪਏ ਰਜਿਸਟ੍ਰੇਸ਼ਨ ਦੇ ਕੰਮ ਨੂੰ ਨੇਪਰੇ ਚਾੜ੍ਹਨ।


ਇਹ ਵੀ ਪੜ੍ਹੋ: Baba Zorawar Singh Birth Anniversary: ਬਾਬਾ ਜ਼ੋਰਾਵਰ ਸਿੰਘ ਜੀ ਦਾ ਅੱਜ ਜਨਮ ਦਿਹਾੜਾ, CM ਮਾਨ ਨੇ ਸੰਗਤ ਨੂੰ ਦਿੱਤੀ ਵਧਾਈ