Mohali RPG Attack news: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਨੂੰ ਕਿਹਾ ਗਿਆ ਕਿ ਪੁਲਿਸ ਵੱਲੋਂ ਮੁਹਾਲੀ 'ਚ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ ਹਮਲੇ ਦੇ ਮੁੱਖ ਦੋਸ਼ੀ ਗੁਰਪਿੰਦਰ ਉਰਫ਼ ਬਿੰਦੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਪਿਛਲੇ ਸਾਲ 9 ਮਈ ਨੂੰ Mohali 'ਚ RPG Attack ਹੋਇਆ ਸੀ। ਪੰਜਾਬ ਪੁਲਿਸ ਵੱਲੋਂ ਦੱਸਿਆ ਗਿਆ ਕਿ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਖੇਮਕਰਨ ਦੇ ਪਿੰਡ ਭੂਰਾ ਕੋਨਾ ਦਾ ਰਹਿਣ ਵਾਲਾ ਹੈ। 


ਜ਼ਿਕਰਯੋਗ ਹੈ ਕਿ ਦੋਸ਼ੀ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਹੈ ਅਤੇ ਹਮਲੇ ਦੌਰਾਨ (Mohali RPG Attack) ਦੋਸ਼ੀ ਲਗਾਤਾਰ ਨਿਸ਼ਾਨ ਸਿੰਘ ਅਤੇ ਚੜ੍ਹਤ ਸਿੰਘ ਦੇ ਸੰਪਰਕ ਵਿੱਚ ਸੀ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 25 ਅਪ੍ਰੈਲ 2022 ਨੂੰ ਮੁਲਜ਼ਮ ਚੜ੍ਹਤ ਸਿੰਘ, ਨਿਸ਼ਾਨ ਸਿੰਘ ਅਤੇ ਬਲਜਿੰਦਰ ਰੈਂਬੋ ਆਰਪੀਜੀ ਅਤੇ ਇੱਕ ਅਸਾਲਟ ਰਾਈਫਲ ਦੀ ਖੇਪ ਤਰਨਤਾਰਨ ਤੋਂ ਅੰਮ੍ਰਿਤਸਰ ਲੈ ਕੇ ਆਏ ਸਨ ਅਤੇ ਅੰਮ੍ਰਿਤਸਰ ਦੇ ਅਲਫਾ ਮਾਲ ਨੇੜੇ ਬਿੰਦੂ ਦੇ ਘਰ ਰੱਖਿਆ ਸੀ। ਉਸਨੇ ਕਿਹਾ ਕਿ ਦੋਸ਼ੀ ਨੇ ਉਸੇ ਰਾਤ ਦੋਨਾਂ ਸ਼ੂਟਰਾਂ — ਦੀਪਕ ਅਤੇ ਇੱਕ ਨਾਬਾਲਗ — ਨੂੰ ਉਸਦੇ ਘਰ ਵਿੱਚ ਪਨਾਹ ਦਿੱਤੀ ਸੀ।


ਇਸ ਦੇ ਨਾਲ ਹੀ ਇਹ ਵੀ ਦੱਸਣਯੋਗ ਹੈ ਕਿ ਮੁਲਜ਼ਮ ਗੁਰਪਿੰਦਰ ਬਿੰਦੂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦਕਿ ਇੱਕ ਹੋਰ ਮੁਲਜ਼ਮ ਜੋ ਨਾਬਾਲਗ ਹੈ ਅਤੇ ਹਮਲਾ ਕਰਨ ਵਾਲਾ ਸੀ, ਉਸਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। 


ਇਹ ਵੀ ਪੜ੍ਹੋ: ਸ਼੍ਰੀ ਅਨੰਦਪੁਰ ਸਾਹਿਬ ਦੇ ਨਿਜੀ ਹਸਪਤਾਲ 'ਚ ਇਲਾਜ਼ ਦੌਰਾਨ ਔਰਤ ਅਤੇ ਉਸਦੇ ਨਵਜੰਮੇ ਬੱਚੇ ਦੀ ਹੋਈ ਮੌਤ, ਡਾਕਟਰ 'ਤੇ ਲੱਗੇ ਲਾਪਰਵਾਹੀ


ਇਸ ਮਾਮਲੇ 'ਚ ਇੱਕ ਹੋਰ ਦੋਸ਼ੀ ਦੀ ਪਛਾਣ ਕੀਤੀ ਗਈ ਹੈ। ਦੀਪਕ ਕੁਮਾਰ ਨੂੰ ਹਾਲ ਹੀ 'ਚ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 11 ਹੋ ਗਈ ਹੈ।


ਇਸ ਤੋਂ ਪਹਿਲਾਂ ਚੜ੍ਹਤ ਸਿੰਘ, ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ ਅਤੇ ਲਵਪ੍ਰੀਤ ਸਿੰਘ ਵਿੱਕੀ ਨੂੰ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।


ਇਹ ਵੀ ਪੜ੍ਹੋ: PSEB class 12 board exam date sheet 2023: ਬੋਰਡ ਵੱਲੋਂ 12ਵੀਂ ਜਮਾਤ ਦੇ ਇਮਤਿਹਾਨ ਦੀਆਂ ਤਰੀਕਾਂ 'ਚ ਬਦਲਾਅ, ਦੇਖੋ ਨਵਾਂ ਸ਼ਡਿਊਲ