ਪੰਜਾਬ ਦੇ ਵਿਚ 15 ਅਗਸਤ ਤੋਂ ਹੋਵੇਗੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ!
Advertisement
Article Detail0/zeephh/zeephh1190815

ਪੰਜਾਬ ਦੇ ਵਿਚ 15 ਅਗਸਤ ਤੋਂ ਹੋਵੇਗੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਤਿਹਾਸਕ ਮੌਕੇ 'ਤੇ ਪਹਿਲੇ ਪੜਾਅ ਵਿੱਚ 75 ਅਜਿਹੇ ਕਲੀਨਿਕਾਂ ਨੂੰ ਸਮਰਪਿਤ ਕਰਨ ਦੇ ਨਾਲ ਮੁਹੱਲਾ ਕਲੀਨਿਕਾਂ ਦਾ ਆਪਣੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 

ਪੰਜਾਬ ਦੇ ਵਿਚ 15 ਅਗਸਤ ਤੋਂ ਹੋਵੇਗੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ!

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਤਿਹਾਸਕ ਮੌਕੇ 'ਤੇ ਪਹਿਲੇ ਪੜਾਅ ਵਿੱਚ 75 ਅਜਿਹੇ ਕਲੀਨਿਕਾਂ ਨੂੰ ਸਮਰਪਿਤ ਕਰਨ ਦੇ ਨਾਲ ਮੁਹੱਲਾ ਕਲੀਨਿਕਾਂ ਦਾ ਆਪਣੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਮੁਹੱਲਾ ਕਲੀਨਿਕ 15 ਅਗਸਤ ਨੂੰ ਸ਼ੁਰੂ ਕੀਤੇ ਜਾਣਗੇ।

 

ਸਰਕਾਰੀ ਨਿਵਾਸ ਸਥਾਨ 'ਤੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀ ਤਰਜ਼ 'ਤੇ ਪੜਾਅਵਾਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਕਰਕੇ ਇੱਕ ਵੱਡੇ ਚੋਣ ਵਾਅਦੇ ਨੂੰ ਪੂਰਾ ਕਰੇਗੀ। ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਗੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਡਾਕਟਰਾਂ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਸਮੇਤ ਬੁਨਿਆਦੀ ਅੰਦਰੂਨੀ ਹਿੱਸਿਆਂ ਦੇ ਨਾਲ ਅਜਿਹੇ ਕੰਪਲੈਕਸਾਂ ਨੂੰ ਇਕਸਾਰ ਪੈਟਰਨ 'ਤੇ ਨਵਿਆਇਆ ਜਾਵੇਗਾ।

 

ਉਨ੍ਹਾਂ ਨੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੂੰ ਵੀ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਦੇ ਅੰਦਰਲੇ ਹਿੱਸੇ ਨੂੰ ਚੁਸਤ-ਦਰੁਸਤ ਕਰਨ ਲਈ ਰੂਪ ਰੇਖਾ ਤਿਆਰ ਕਰਨ ਤਾਂ ਜੋ ਇਨ੍ਹਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਢੁਕਵਾਂ ਰੂਪ ਵਿੱਚ ਤਬਦੀਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕੇਂਦਰੀ ਸਥਾਨ 'ਤੇ ਮੁਹੱਲਾ ਕਲੀਨਿਕ ਸਥਾਪਤ ਕਰਕੇ ਪੰਜ ਤੋਂ ਛੇ ਨੇੜਲੇ ਪਿੰਡਾਂ ਦਾ ਇੱਕ ਕਲੱਸਟਰ ਬਣਾਉਣ ਦਾ ਸੁਝਾਅ ਵੀ ਦਿੱਤਾ ਜੋ ਸਾਰਿਆਂ ਲਈ ਆਸਾਨੀ ਨਾਲ ਪਹੁੰਚਯੋਗ ਹੈ। ਇਹ ਮੁਹੱਲਾ ਕਲੀਨਿਕਾਂ ਦੇ ਦਾਇਰੇ ਵਿੱਚ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਜ਼ਿਆਦਾਤਰ ਲੋਕਾਂ ਨੂੰ ਲਿਆਉਣ ਵਿੱਚ ਮਦਦ ਕਰੇਗਾ। ਮੀਟਿੰਗ ਦੌਰਾਨ ਸੀਨੀਅਰ ਆਰਕੀਟੈਕਟ ਵੱਲੋਂ ਮੁੱਖ ਮੰਤਰੀ ਨੂੰ ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਪ੍ਰਸਤਾਵਿਤ ਡਿਜ਼ਾਈਨ ਅਤੇ ਲੇਆਉਟ ਲਈ ਵੱਖ-ਵੱਖ ਵਿਕਲਪਾਂ ਬਾਰੇ ਜਾਣੂ ਕਰਵਾਉਣ ਲਈ ਸੰਖੇਪ ਪੇਸ਼ਕਾਰੀ ਦਿੱਤੀ ਗਈ।

 

ਇਸ ਦੌਰਾਨ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਨੇ ਮੁੱਖ ਮੰਤਰੀ ਨੂੰ ਦਿਹਾਤੀ ਖੇਤਰਾਂ ਵਿੱਚ ਪਹਿਲਾਂ ਤੋਂ ਹੀ ਮੌਜੂਦ 3000 ਸਬ-ਸੈਂਟਰਾਂ ਦੇ ਨੈਟਵਰਕ ਬਾਰੇ ਜਾਣਕਾਰੀ ਦਿੱਤੀ ਜਿਸ ਨੂੰ ਕਮਿਊਨਿਟੀ ਹੈਲਥ ਅਫਸਰ ਦੀ ਅਗਵਾਈ ਵਿੱਚ ਸਿਖਲਾਈ ਪ੍ਰਾਪਤ ਪੈਰਾ-ਮੈਡੀਕ ਸਟਾਫ ਦੁਆਰਾ ਕੁਸ਼ਲਤਾ ਨਾਲ ਚਲਾਇਆ ਜਾ ਰਿਹਾ ਹੈ। ਇਸ ਲਈ, ਉਨ੍ਹਾਂ ਨੇ ਇਨ੍ਹਾਂ ਸਬ-ਸੈਂਟਰਾਂ ਨੂੰ ਵੀ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੀ ਤਜਵੀਜ਼ ਪੇਸ਼ ਕੀਤੀ ਅਤੇ ਇਸ ਤਰ੍ਹਾਂ ਇਸ ਦਾ ਮੁਕਾਬਲਾ ਅਤੇ ਪਹੁੰਚ ਨੂੰ ਹੋਰ ਵਿਸ਼ਾਲ ਕੀਤਾ ਤਾਂ ਜੋ ਪਿੰਡਾਂ ਵਿੱਚ ਵਸਦੇ ਵੱਧ ਤੋਂ ਵੱਧ ਲੋਕ ਰਾਜ ਸਰਕਾਰ ਦੀ ਵਿਲੱਖਣ ਸਿਹਤ ਸੰਭਾਲ ਪਹਿਲਕਦਮੀ ਤੋਂ ਲਾਭ ਉਠਾ ਸਕਣ।

 

ਵਿਚਾਰ-ਵਟਾਂਦਰੇ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਸਿਹਤ ਸਕੱਤਰ ਨੂੰ ਠੇਕੇ ਦੇ ਆਧਾਰ 'ਤੇ ਡਾਕਟਰਾਂ/ਪੈਰਾਮੈਡਿਕਸ ਦੀਆਂ ਸੇਵਾਵਾਂ ਲੈਣ ਲਈ ਤੁਰੰਤ ਪ੍ਰਕਿਰਿਆ ਸ਼ੁਰੂ ਕਰਨ ਲਈ ਆਖਿਆ, ਜੋ ਮੁਹੱਲਾ ਕਲੀਨਿਕਾਂ ਵਿੱਚ ਇਸ ਨੇਕ ਕਾਰਜ ਲਈ ਆਪਣੀਆਂ ਸੇਵਾਵਾਂ ਦੇਣ ਦੇ ਇੱਛੁਕ ਹਨ। ਭਗਵੰਤ ਮਾਨ ਨੇ ਸਕੱਤਰ ਸਿਹਤ ਨੂੰ ਕਲੀਨਿਕਲ ਟੈਸਟਾਂ ਲਈ ਏਜੰਸੀ ਹਾਇਰ ਕਰਨ ਲਈ ਕਾਰਜ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਜਿਸ ਬਾਰੇ ਸਕੱਤਰ ਸਿਹਤ ਨੇ ਦੱਸਿਆ ਕਿ ਲੋੜੀਂਦੇ ਸਟਾਫ਼ ਦੀ ਭਰਤੀ ਲਈ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਕਲੀਨਿਕਲ ਟੈਸਟਾਂ ਲਈ ਏਜੰਸੀ ਦੀਆਂ ਸੇਵਾਵਾਂ ਹਾਇਰ ਕਰਨ ਲਈ ਟੈਂਡਰ ਪ੍ਰਕਿਰਿਆ 31 ਮਈ ਤੱਕ ਮੁਕੰਮਲ ਕਰ ਲਈ ਜਾਵੇਗੀ।

 

ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਏਸੀਐਸ-ਕਮ-ਐਫਸੀਆਰ ਅਨੁਰਾਗ ਅਗਰਵਾਲ, ਸਕੱਤਰ ਸਿਹਤ ਅਜੋਏ ਸ਼ਰਮਾ ਅਤੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੀਲਿਮਾ ਸ਼ਾਮਲ ਸਨ।

Trending news