Mohinder Bhagat Takes Oath: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਲੰਧਰ (ਪੱਛਮੀ) ਵਿਧਾਨ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਮੋਹਿੰਦਰ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਮੋਹਿੰਦਰ ਭਗਤ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 37,725 ਵੋਟਾਂ ਦੇ ਵੱਡੇ ਫਰਕ ਨਾਲ ਜਿੱਤਣ ਦੀ ਵਧਾਈ ਦਿੱਤੀ।


COMMERCIAL BREAK
SCROLL TO CONTINUE READING

ਇਸ ਮੌਕੇ ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।


ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਨਰਿੰਦਰ ਪਾਲ ਸਿੰਘ ਸਵਨਾ, ਕੁਲਵੰਤ ਸਿੰਘ ਬਾਜੀਗਰ, ਕਰਮਬੀਰ ਸਿੰਘ ਘੁੰਮਣ, ਅਜੀਤ ਪਾਲ ਸਿੰਘ ਕੋਹਲੀ, ਵਿਜੇ ਸਿੰਗਲਾ, ਬਰਿੰਦਰ ਗੋਇਲ, ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।