Amritsar News: ਅੰਮ੍ਰਿਤਸਰ 'ਚ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ; ਭੱਜ ਕੇ ਬਚਾਈ ਜਾਨ
Advertisement
Article Detail0/zeephh/zeephh2414439

Amritsar News: ਅੰਮ੍ਰਿਤਸਰ 'ਚ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ; ਭੱਜ ਕੇ ਬਚਾਈ ਜਾਨ

Amritsar News: ਕੋਲਕਾਤਾ ਦੇ ਆਰਜੀ ਕਰ ਕਾਲਜ ਵਿੱਚ ਇੱਕ ਟ੍ਰੇਨੀ ਡਾਕਟਰ ਦੇ ਜਬਰ ਜਨਾਹ ਕਤਲ ਦਾ ਮਾਮਲਾ ਅਜੇ ਠੰਢਾ ਨਹੀਂ ਹੋਇਆ ਕਿ ਅੰਮ੍ਰਿਤਸਰ ਵਿੱਚ ਮਹਿਲਾ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ।

Amritsar News: ਅੰਮ੍ਰਿਤਸਰ 'ਚ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ; ਭੱਜ ਕੇ ਬਚਾਈ ਜਾਨ

Amritsar News (ਭਰਤ ਸ਼ਰਮਾ):  ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ ਗਈ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ।

ਇਹ ਵੀ ਪੜ੍ਹੋ : Punjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਕੋਲਕਾਤਾ ਦੇ ਆਰਜੀ ਕਰ ਕਾਲਜ ਵਿੱਚ ਇੱਕ ਟ੍ਰੇਨੀ ਡਾਕਟਰ ਦੇ ਜਬਰ ਜਨਾਹ ਕਤਲ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ ਸੀ ਕਿ ਪੰਜਾਬ ਵਿੱਚ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ਵਿੱਚ ਜਾ ਰਹੀ ਸੀ ਕਿ ਮੋਟਰਸਾਈਕਲ ਉਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ।

ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਫੜਾ-ਦਫੜੀ ਮਚ ਗਈ ਹੈ। ਪੁਲਿਸ ਨੇ ਅੱਜ ਇਸ ਮਾਮਲੇ ਵਿੱਚ ਸੀਸੀਟੀਵੀ ਜਾਰੀ ਕੀਤੀ ਅਤੇ ਪੁਲਿਸ ਦੇ ਉਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਰੈਜੀਡੈਂਟ ਡਾਕਟਰ ਨਾਲ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਰੈਜ਼ੀਡੈਂਟ ਡਾਕਟਰ ਦੇ ਬਿਆਨਾਂ ਦੇ ਆਧਾਰ ਉਤੇ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੇਰ ਰਾਤ ਇਸ ਸਬੰਧੀ ਕੇਸ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਿਸ ਆਸ-ਪਾਸ ਲੱਗੇ ਸਾਰੇ ਸੀਸੀਟੀਵੀ ਸਕੈਨ ਕਰ ਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਿਕਾਇਤ ਦੇ ਬਾਵਜੂਦ ਮਹਿਲਾ ਡਾਕਟਰ ਬੇਹੱਦ ਡਰ ਤੇ ਘਬਰਾਹਟ 'ਚ ਹੈ।
ਕਲਕੱਤਾ ਬਲਾਤਕਾਰ ਅਤੇ ਕਤਲ ਕਾਂਡ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਕਿ ਜੇਕਰ ਕਿਸੇ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਪੁਲਿਸ 6 ਘੰਟਿਆਂ ਦੇ ਅੰਦਰ ਮਾਮਲਾ ਦਰਜ ਕਰੇ। ਜਿਸ ਤੋਂ ਬਾਅਦ ਪੁਲਿਸ ਇਨ੍ਹਾਂ ਮਾਮਲਿਆਂ 'ਚ ਬੇਹੱਦ ਸਖ਼ਤੀ ਦਿਖਾ ਰਹੀ ਹੈ।

ਇਹ ਵੀ ਪੜ੍ਹੋ : Hemp Plants News: ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਭੰਗ ਦੇ ਪੌਦਿਆਂ ਨਸ਼ਟ ਕਰਨ ਲਈ ਮੰਗੀ ਰਿਪੋਰਟ

Trending news