Jaswant Singh Gajjan Majra: ਜਸਵੰਤ ਸਿੰਘ ਗੱਜਣਮਾਜਰਾ ਦੀ ਪਟੀਸ਼ਨ 'ਤੇ SC 'ਚ 10 ਜੂਨ ਤੱਕ ਟਲੀ ਸੁਣਵਾਈ
Advertisement
Article Detail0/zeephh/zeephh2283990

Jaswant Singh Gajjan Majra: ਜਸਵੰਤ ਸਿੰਘ ਗੱਜਣਮਾਜਰਾ ਦੀ ਪਟੀਸ਼ਨ 'ਤੇ SC 'ਚ 10 ਜੂਨ ਤੱਕ ਟਲੀ ਸੁਣਵਾਈ

Jaswant Singh Gajjan Majra: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ (Jaswant Singh GajjanMajra) ਅੰਤਰਿਮ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਸੀ।

 

Jaswant Singh Gajjan Majra: ਜਸਵੰਤ ਸਿੰਘ ਗੱਜਣਮਾਜਰਾ ਦੀ ਪਟੀਸ਼ਨ 'ਤੇ SC 'ਚ 10 ਜੂਨ ਤੱਕ ਟਲੀ ਸੁਣਵਾਈ

Jaswant Singh Gajjan Majra: ਮਨੀ ਲਾਂਡਰਿੰਗ ਮਾਮਲੇ 'ਚ 'ਆਪ' ਵਿਧਾਇਕ ਜਸਵੰਤ ਸਿੰਘ ਦੀ ਪਟੀਸ਼ਨ 'ਤੇ SC 'ਚ ਸੁਣਵਾਈ 10 ਜੂਨ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਸਵੰਤ ਸਿੰਘ ਨੇ ਇਸ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਅੰਤਰਿਮ ਜ਼ਮਾਨਤ ਦੀ ਮੰਗ ਵੀ ਕੀਤੀ ਹੈ। ਇਸ 'ਤੇ ਈਡੀ ਨੇ ਅਦਾਲਤ 'ਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ।

ਦੱਸ ਦਈਏ ਕਿ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਗ੍ਰਿਫਤਾਰ ਕੀਤਾ ਸੀ। 60 ਸਾਲਾ ਗੱਜਣਮਾਜਰਾ ਨੂੰ ਮਨੀ ਲਾਂਡਰਿੰਗ ਐਕਟ (ਪੀਐੱਮਐੱਲਏ) ਦੇ ਇੱਕ ਕਥਿਤ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: Kangana Ranaut Slap Incident: 'ਜੇਕਰ ਮਹਿਲਾ ਨੂੰ ਗੁੁੱਸਾ ਦਿਖਾਉਣਾ ਹੀ ਸੀ ਤਾਂ ...' ਕੰਗਣਾ ਦੇ ਸਮਰਥਨ 'ਚ ਆਏ ਮੀਕਾ ਸਿੰਘ

ਜਸਵੰਤ ਸਿੰਘ ਗੱਜਣਮਾਜਰਾ ਦੇ ਖ਼ਿਲਾਫ਼ ਇਹ ਕੇਸ ਪਿਛਲੇ ਸਾਲ ਦਰਜ ਕੀਤਾ ਗਿਆ ਸੀ। ਈਡੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਗ੍ਰਿਫ਼ਤਾਰ ਦੀ ਪੁਸ਼ਟੀ ਕੀਤੀ ਹੈ। ਈਡੀ ਮੁਤਾਬਕ ਗੱਜਣਮਾਜਰਾ 'ਤੇ 41 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦਾ ਇਲਜ਼ਾਮ ਹੈ।

ਕੀ ਸੀ ਮਾਮਲਾ  (Jaswant Singh Gajjan Majra)
ਸਤੰਬਰ 2022 ਵਿੱਚ ਈਡੀ ਨੇ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਤੋਂ ਇਲਾਵਾ ਅਮਰਗੜ੍ਹ ਵਿਖੇ ਉਨ੍ਹਾਂ ਦੇ ਪਰਿਵਾਰ ਵੱਲੋਂ ਚਲਾਏ ਜਾ ਰਹੇ ਪਸ਼ੂਆਂ ਦੇ ਚਾਰੇ ਦੀ ਫੈਕਟਰੀ ਅਤੇ ਇੱਕ ਸਕੂਲ 'ਤੇ ਛਾਪਾ ਮਾਰਿਆ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਿਛਲੇ ਸਾਲ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਜਾਇਦਾਦ ਦੀ ਤਲਾਸ਼ੀ ਲੈਣ ਤੋਂ ਬਾਅਦ ਈਡੀ ਨੇ ਉਨ੍ਹਾਂ ਦੇ ਖ਼ਿਲਾਫ਼ ਪੀਐੱਮਐੱਲਏ ਤਹਿਤ ਕੇਸ ਦਰਜ ਕੀਤਾ ਸੀ। 

ਸੀਬੀਆਈ ਨੇ ਕਿਹਾ ਸੀ ਕਿ ਤਲਾਸ਼ੀ ਦੌਰਾਨ 16.57 ਲੱਖ ਰੁਪਏ, 88 ਵਿਦੇਸ਼ੀ ਕਰੰਸੀ ਨੋਟ ਅਤੇ ਅਪਰਾਧਕ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਗੱਜਣਮਾਜਰਾ, ਕੇਂਦਰੀ ਜਾਂਚ ਬਿਊਰੋ ਵੱਲੋਂ ਦਰਜ ਕੀਤੇ ਗਏ ਬੈਂਕ ਧੋਖਾਧੜੀ ਦੇ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਸੱਤ ਲੋਕਾਂ ਅਤੇ ਕੰਪਨੀਆਂ ਵਿੱਚ ਸ਼ਾਮਲ ਹਨ।

ਕੌਣ ਹੈ Jaswant Singh Gajjan Majra
ਜਸਵੰਤ ਸਿੰਘ ਗੱਜਣਮਾਜਰਾ ਮਾਲੇਰਕੋਟਲਾ ਜ਼ਿਲ੍ਹੇ ਦੇ ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਇਸ ਤੋਂ ਪਹਿਲਾਂ ਗੱਜਣਮਾਜਰਾ ਨੇ 2017 ਵਿੱਚ ਪੰਜਾਬ ਵਿਧਾਨ ਸਭਾ ਦੀ ਚੋਣ ਅਮਰਗੜ੍ਹ ਹਲਕੇ ਤੋਂ ਲੁਧਿਆਣਾ ਦੇ ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਵਲੋਂ ਲੜੀ ਸੀ। ਪਰ ਉਹ ਕਾਂਗਰਸ ਦੇ ਉਮੀਦਵਾਰ ਸੁਰਜੀਤ ਸਿੰਘ ਧੀਮਾਨ ਤੋਂ ਹਾਰ ਗਏ ਸਨ।

Trending news