Khanna Accident: ਖੰਨਾ ਵਿੱਚ ਨੈਸ਼ਨਲ ਹਾਈਵੇ ਉਤੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਦੋਰਾਹਾ ਨਹਿਰ ਪੁਲ ਉਤੇ ਟਰੱਕ ਨੇ ਇੱਕ ਮਹਿਲਾ ਅਤੇ ਉਸ ਦੇ ਇੱਕ ਸਾਲ ਦੇ ਮਾਸੂਮ ਬੱਚੇ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮਹਿਲਾ ਦਾ ਪਤੀ ਅਤੇ ਦੋ ਹੋਰ ਬੱਚੇ ਵਾਲ-ਵਾਲ ਬਚ ਗਏ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।


COMMERCIAL BREAK
SCROLL TO CONTINUE READING

ਲੁਧਿਆਣਾ ਦੇ ਰਹਿਣ ਵਾਲੇ ਰਾਮੂ ਵਰਮਾ ਨੇ ਦੱਸਿਆ ਕਿ ਜ਼ੀਰਕਪੁਰ ਵਿੱਚ ਉਸ ਦੀ ਭੈਣ ਦਾ ਵਿਆਹ ਹੈ। ਉਹ ਸਕੂਟੀ ਉਤੇ ਜਾ ਰਿਹਾ ਸੀ। ਉਸ ਦੇ ਨਾਲ ਪਤਨੀ ਮੀਨੂੰ ਵਰਮਾ (35) ਅਤੇ ਤਿੰਨ ਬੇਟੇ ਸਨ। ਦੋਰਾਹਾ ਨਹਿਰ ਪੁਲ ਦੇ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਉਸ ਦੀ ਪਤਨੀ ਗੋਦ ਵਿੱਚ ਇੱਕ ਸਾਲ ਦੇ ਬੱਚੇ ਸਮੇਤ ਸੜਕ ਉਤੇ ਡਿੱਗ ਗਈ। ਟਰੱਕ ਨੇ ਦੋਵਾਂ ਨੂੰ ਕੁਚਲ ਦਿੱਤਾ। ਲੋਕਾਂ ਨੇ ਰੌਲਾ ਪਾਇਆ ਪਰ ਕਿਸੇ ਨੇ ਟਰੱਕ ਚਾਲਕ ਨੂੰ ਫੜਿਆ ਨਹੀਂ।


ਇਹ ਵੀ ਪੜ੍ਹੋ : Ratan Tata: ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਹੋਇਆ ਦਿਹਾਂਤ, 86 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ


ਦੋਰਾਹਾ ਥਾਣੇ ਦੇ ਏਐਸਆਈ ਸਤਪਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਤਾਂ ਉਹ ਮੌਕੇ ’ਤੇ ਪੁੱਜੇ। ਔਰਤ ਅਤੇ ਬੱਚੇ ਦੀ ਮੌਤ ਹੋ ਗਈ ਸੀ। ਟਰੱਕ ਡਰਾਈਵਰ ਦਾ ਪਤਾ ਲਗਾਉਣ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾਵੇਗੀ। ਫਿਲਹਾਲ ਦੋਵੇਂ ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਰਾਮੂ ਵਰਮਾ ਦੇ ਬਿਆਨ ਦਰਜ ਕਰਕੇ ਐਫਆਈਆਰ ਦਰਜ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Navratri 2024 Day 8: ਨਵਰਾਤਰੀ ਦੇ ਅੱਠਵੇਂ ਦਿਨ ਮਾਂ ਮਹਾਗੌਰੀ ਦੇ ਇਨ੍ਹਾਂ ਮੰਤਰਾਂ ਦਾ ਜਾਪ ਕਰੋ, ਜ਼ਿੰਦਗੀ ਦੇ ਸਾਰੇ ਦੁੱਖ ਹੋ ਜਾਣਗੇ ਦੂਰ!