Batala News: ਮਾਂ ਨੇ ਧੀ ਤੇ ਪੁੱਤਰ ਨੂੰ ਜ਼ਹਿਰ ਦੇ ਕੇ ਮਾਰਨ ਮਗਰੋਂ ਖੁਦ ਵੀ ਕੀਤੀ ਖ਼ੁਦਕੁਸ਼ੀ
Advertisement
Article Detail0/zeephh/zeephh2445727

Batala News: ਮਾਂ ਨੇ ਧੀ ਤੇ ਪੁੱਤਰ ਨੂੰ ਜ਼ਹਿਰ ਦੇ ਕੇ ਮਾਰਨ ਮਗਰੋਂ ਖੁਦ ਵੀ ਕੀਤੀ ਖ਼ੁਦਕੁਸ਼ੀ

  ਬਟਾਲਾ ਦੇ ਸਰਹੱਦੀ ਪਿੰਡ ਵਿੱਚ ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਪਿੰਡ ਵਿੱਚ 40 ਸਾਲਾਂ ਔਰਤ ਨੇ ਆਪਣੀ 16 ਸਾਲ ਦੀ ਧੀ ਅਤੇ 6 ਮਹੀਨੇ ਦੇ ਬੱਚੇ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਘਾਟ ਉਤਾਰਨ ਮਗਰੋਂ ਖੁਦ ਵੀ

Batala News: ਮਾਂ ਨੇ ਧੀ ਤੇ ਪੁੱਤਰ ਨੂੰ ਜ਼ਹਿਰ ਦੇ ਕੇ ਮਾਰਨ ਮਗਰੋਂ ਖੁਦ ਵੀ ਕੀਤੀ ਖ਼ੁਦਕੁਸ਼ੀ

Batala News:  ਬਟਾਲਾ ਦੇ ਸਰਹੱਦੀ ਪਿੰਡ ਵਿੱਚ ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਪਿੰਡ ਵਿੱਚ 40 ਸਾਲਾਂ ਔਰਤ ਨੇ ਆਪਣੀ 16 ਸਾਲ ਦੀ ਧੀ ਅਤੇ 6 ਮਹੀਨੇ ਦੇ ਬੱਚੇ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਘਾਟ ਉਤਾਰਨ ਮਗਰੋਂ ਖੁਦ ਵੀ ਖੁਦਕੁਸ਼ੀ ਕਰ ਲਈ ਹੈ।

ਪੁਲਿਸ ਨੇ ਫਿਲਹਾਲ 174 ਦੀ ਕਾਰਵਾਈ ਕੀਤੀ ਅਤੇ ਖੁਦਕੁਸ਼ੀ ਦੇ ਕਾਰਨਾਂ ਦੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਇਸ ਮਾਮਲੇ ਬਾਰੇ ਫਿਲਹਾਲ ਕੁਝ ਵੀ ਨਹੀਂ ਦੱਸ ਰਿਹਾ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਚ ਰਖਵਾ ਦਿੱਤੀਆਂ ਹਨ। 

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਔਰਤ ਨਵਨੀਤ ਕੌਰ ਅਤੇ ਮਾਸੂਮ ਬੱਚਿਆਂ ਦਾ ਨਾਮ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਘਟਨਾ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ ਪਰ ਪੁਲਿਸ ਵੱਲੋਂ ਅਜੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : Jalandhar News: ਜੁੱਤੀ ਬਦਲਣ ਨੂੰ ਲੈ ਕੇ ਹੋਇਆ ਹੰਗਾਮਾ, ਦੁਕਾਨਦਾਰ ਨੇ ਕੀਤੀ ਪਤੀ-ਪਤਨੀ ਦੀ ਕੁੱਟਮਾਰ

ਡਿਊਟੀ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਤਿੰਨ ਲਾਸ਼ਾਂ ਜਿਨ੍ਹਾਂ ਵਿੱਚ ਇਕ ਮਾਂ ਅਤੇ ਉਸਦੀ 16 ਸਾਲ ਦੀ ਧੀ ਤੇ 6 ਮਹੀਨੇ ਦਾ ਪੁੱਤ ਸ਼ਾਮਲ ਹੈ, ਉਨ੍ਹਾਂ ਕੋਲ ਆਈਆਂ ਹਨ। ਸੂਤਰਾਂ ਮੁਤਾਬਕ ਪਰਿਵਾਰ ਦੀ ਮੌਤ ਕੋਈ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਹੋਈ ਹੈ।

ਇਹ ਵੀ ਪੜ੍ਹੋ : Garhshankar News: ਹਸਪਤਾਲ 'ਚ ਜੱਚਾ-ਬੱਚਾ ਦੀ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਗਾਏ ਅਣਗਹਿਲੀ ਵਰਤਣ ਦੇ ਇਲਜ਼ਾਮ

Trending news