Moga Train Accident News: ਮੋਗਾ 'ਚ ਇੱਕ ਮਹਿਲਾ ਨੇ ਟ੍ਰੇਨ ਅੱਗੇ ਛਾਲ ਮਾਰਕੇ ਆਪਣੀ 2 ਮਹੀਨੇ ਦੀ ਬੱਚੇ ਸਮੇਤ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਆਤਮ ਹੱਤਿਆ ਦੀ ਕੋਸ਼ਿਸ਼ ਕਰ ਰਹੀ ਔਰਤ ਨੂੰ ਜਦੋਂ ਇੱਕ ਨੌਜਵਾਨਾਂ ਨੇ ਰੋਕਣ ਦਾ ਯਤਨ ਕੀਤਾ ਤਾਂ ਹਾਦਸੇ ਦੌਰਾਨ ਨੌਜਵਾਨ ਦਾ ਪੱਟ ਟੁੱਟ ਗਿਆ ਅਤੇ ਉਹ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। 


COMMERCIAL BREAK
SCROLL TO CONTINUE READING

 


ਸਮਾਜ ਸੇਵਾ ਸੋਸਾਇਟੀ ਦੇ ਇੱਕ ਮੈਂਬਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਔਰਤ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁੱਦਕੁਸ਼ੀ ਕਰ ਲਈ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਜਦੋਂ ਕਿ ਉਸਦੇ ਨਾਲ ਮੌਜੂਦ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਬੱਚੇ ਦੀ ਉਮਰ ਕਰੀਬ ਦੋ ਮਹੀਨੇ ਸੀ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਫਿਲਹਾਲ ਹਾਲੇ ਤੱਕ ਦੋਵਾਂ ਦੀ ਪਛਾਣ ਨਹੀਂ ਹੋ ਸਕੀ ਹੈ।


ਇਹ ਵੀ ਪੜ੍ਹੋ: Mohali Fire News: ਭਾਂਡਿਆਂ ਦੀ ਦੁਕਾਨ 'ਚ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ, ਹਾਦਸਾ ਵਾਪਰਨ ਦਾ ਵੱਡਾ ਕਾਰਨ ਆਇਆ ਸਾਹਮਣੇ


ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਕ ਔਰਤ ਅਤੇ ਬੱਚੇ ਨੂੰ ਰੇਲ ਗੱਡੀ ਨੇ ਟੱਕਰ ਮਾਰ ਦਿੱਤੀ ਹੈ। ਜਿਨ੍ਹਾਂ ਨੂੰ ਮੌਕੇ 'ਤੇ ਪਹੁੰਚ ਕੇ ਹਸਪਤਾਲ ਪਹੁੰਚਾਇਆ ਗਿਆ। ਇੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਮ੍ਰਿਤਕ ਦੇਹਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਹਾਲੇ ਤੱਕ ਮ੍ਰਿਤਕਾਂ ਦੀ ਸ਼ਨਾਖਤ ਨਹੀਂ ਹੋ ਸਕੀ, ਪਛਾਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Sadhu Singh Dharamsot: ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਦੇ OSD ਨੂੰ ਬਣਾਇਆ ਗਵਾਹ, ਬਿਆਨ ਕਰਵਾਏ ਦਰਜ