Sultanpur Lodhi NRI Woman Murder: ਸੁਲਤਾਨਪੁਰ ਲੋਧੀ 'ਚ ਐਨਆਰਆਈ ਨੂੰਹ ਦੀ ਹੱਤਿਆ ਦੇ ਦੋਸ਼ 'ਚ ਸੱਸ-ਸਹੁਰਾ ਗ੍ਰਿਫ਼ਤਾਰ
Advertisement
Article Detail0/zeephh/zeephh2082849

Sultanpur Lodhi NRI Woman Murder: ਸੁਲਤਾਨਪੁਰ ਲੋਧੀ 'ਚ ਐਨਆਰਆਈ ਨੂੰਹ ਦੀ ਹੱਤਿਆ ਦੇ ਦੋਸ਼ 'ਚ ਸੱਸ-ਸਹੁਰਾ ਗ੍ਰਿਫ਼ਤਾਰ

Sultanpur Lodhi NRI Woman Murder: ਸੁਲਤਾਨਪੁਰ ਲੋਧੀ 'ਚ ਐਨਆਰਆਈ ਔਰਤ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਮੋੜ ਆ ਗਿਆ ਹੈ।

Sultanpur Lodhi NRI Woman Murder: ਸੁਲਤਾਨਪੁਰ ਲੋਧੀ 'ਚ ਐਨਆਰਆਈ ਨੂੰਹ ਦੀ ਹੱਤਿਆ ਦੇ ਦੋਸ਼ 'ਚ ਸੱਸ-ਸਹੁਰਾ ਗ੍ਰਿਫ਼ਤਾਰ

Sultanpur Lodhi NRI Woman Murder: (ਚੰਦਰ ਮੜੀਆਂ): ਸੁਲਤਾਨਪੁਰ ਲੋਧੀ 'ਚ ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਨੇ ਹੱਤਿਆ ਕੀਤੀ ਸੀ। ਸੱਸ ਅਤੇ ਸਹੁਰੇ ਨੇ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ।

ਮਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਵਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ। ਜਿਸ ਵਿੱਚ ਉਨ੍ਹਾਂ ਨੇ ਸਾਰੀ ਸੱਚਾਈ ਦਾ ਖੁਲਾਸਾ ਕੀਤਾ। ਮਾਂ ਮੁਤਾਬਕ ਉਨ੍ਹਾਂ ਨੇ ਆਪਣੀ ਨੂੰਹ ਨੂੰ ਵਿਆਹ ਦੇ ਪ੍ਰੋਗਰਾਮ ਦੇ ਬਹਾਨੇ ਭਾਰਤ ਬੁਲਾਇਆ ਸੀ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਸੱਸ ਅਤੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ।

ਉਕਤ ਵਿਦੇਸ਼ੀ ਔਰਤ ਦੀ ਮੌਤ ਹੋਣ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਮੋਠਾਂਵਾਲ ਪੁਲਿਸ ਚੌਕੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਮ੍ਰਿਤਕ ਔਰਤ ਦੀ ਮਾਤਾ ਨਿਰਮਲ ਕੌਰ ਨੇ ਦੱਸਿਆ ਕਿ ਉਹ ਪਿੰਡ ਮੋਖੇਵਾਲ (ਜਲੰਧਰ) ਦੀ ਵਸਨੀਕ ਹੈ।

ਹੁਣ ਉਹ ਯੂਕੇ ਵਿੱਚ ਰਹਿੰਦੀ ਹੈ। ਉਸ ਦੀ ਲੜਕੀ ਰਾਜਦੀਪ ਕੌਰ (30) ਦਾ ਵਿਆਹ 7 ਸਾਲ ਪਹਿਲਾਂ ਪਿੰਡ ਨਾਨੋ ਮੱਲੀਆਂ (ਕਪੂਰਥਲਾ) ਦੇ ਰਹਿਣ ਵਾਲੇ ਮਨਜਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਧੀ ਤੇ ਜਵਾਈ ਅਮਰੀਕਾ ਰਹਿੰਦੇ ਸਨ।

ਉਨ੍ਹਾਂ ਦਾ ਇੱਕ ਪੰਜ ਸਾਲ ਦਾ ਬੱਚਾ ਵੀ ਹੈ, ਜੋ ਅਮਰੀਕਾ ਵਿੱਚ ਉਨ੍ਹਾਂ ਦੇ ਨਾਲ ਰਹਿੰਦਾ ਹੈ। ਨਿਰਮਲ ਕੌਰ ਨੇ ਦੱਸਿਆ ਕਿ ਧੀ 12 ਜਨਵਰੀ ਨੂੰ ਆਪਣੇ 5 ਸਾਲਾ ਬੱਚੇ ਨਾਲ ਇਹ ਕਹਿ ਕੇ ਭਾਰਤ ਆਈ ਸੀ ਕਿ ਉਹ ਆਪਣੇ ਸਹੁਰੇ ਪਰਿਵਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ। ਇਸ ਤੋਂ ਬਾਅਦ 19 ਜਨਵਰੀ ਨੂੰ ਉਸ ਨੂੰ ਜਵਾਈ ਮਨਜਿੰਦਰ ਸਿੰਘ ਦਾ ਫੋਨ ਆਇਆ ਸੀ।

ਮ੍ਰਿਤਕਾ ਦੇ ਮਾਪਿਆਂ ਨੇ ਮੀਡੀਆ ਸਾਹਮਣੇ ਆ ਕੇ ਸਹੁਰਿਆਂ ਉਤੇ ਗੰਭੀਰ ਦੋਸ਼ ਲਗਾਏ ਸਨ। ਨਾਲ ਹੀ ਉਸ ਨੇ ਖ਼ਦਸ਼ਾ ਪ੍ਰਗਟਾਇਆ ਸੀ ਕਿ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਰਾਜਦੀਪ ਕੌਰ ਦੇ ਪਰਿਵਾਰ ਵੱਲੋਂ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ ਸੀ।

ਇਲਜ਼ਾਮ ਸਨ ਕਿ ਸੱਸ, ਸਹੁਰਾ ਅਤੇ ਵਿਦੇਸ਼ ਵਿੱਚ ਬੈਠੇ ਪਤੀ ਨੇ ਮਿਲੀਭੁਗਤ ਨਾਲ ਰਾਜਦੀਪ ਕੌਰ ਦਾ ਕਤਲ ਕੀਤਾ ਹੈ। ਥਾਣਾ ਮੋਠਾਂਵਾਲ ਦੇ ਇੰਚਾਰਜ ਏਐਸਆਈ ਦਵਿੰਦਰ ਪਾਲ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਰਾਜਦੀਪ ਕੌਰ 12 ਜਨਵਰੀ ਦੀ ਰਾਤ ਨੂੰ ਆਪਣੇ ਮੁੰਡੇ ਨਾਲ ਸਹੁਰੇ ਪਰਿਵਾਰ ਪਿੰਡ ਨਾਨੋ ਮੱਲੀਆਂ ਵਿਖੇ ਆਈ ਸੀ, ਜਿਥੇ ਉਸ ਦੇ ਸੱਸ-ਸਹੁਰਾ ਰਹਿੰਦੇ ਹਨ। ਸਹੁਰੇ ਵਾਲਿਆਂ ਮੁਤਾਬਕ 19 ਜਨਵਰੀ ਦੀ ਰਾਤ ਨੂੰ ਰਾਜਦੀਪ ਕੌਰ ਤੇ ਉਹ ਵੱਖ-ਵੱਖ ਕਮਰਿਆਂ ਵਿਚ ਸੁੱਤੇ ਸਨ। 

ਅਗਲੇ ਦਿਨ ਸਵੇਰੇ 4 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਜਾਣ ਲੱਗੇ ਤਾਂ ਉਸ ਨੇ ਰਾਜਦੀਪ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕੋਈ ਆਵਾਜ਼ ਨਹੀਂ ਆਈ। ਜਦੋਂ ਉਨ੍ਹਾਂ ਨੇ ਕਮਰੇ ਵਿਚ ਜਾ ਕੇ ਉਸ ਨੂੰ ਹਿਲਾਇਆ ਤਾਂ ਉਸ ਨੇ ਕੋਈ ਹਿਲਜੁਲ ਨਹੀਂ ਕੀਤੀ ਸੀ।

ਇਹ ਵੀ ਪੜ੍ਹੋ : Mansa News: ਹਨੀ ਟਰੈਪ ਰਾਹੀਂ ਬਲੈਕਮੇਲ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਔਰਤ ਸਮੇਤ ਦੋ ਗ੍ਰਿਫ਼ਤਾਰ

 

Trending news