Mansa Firing News: ਮਾਨਸਾ `ਚ ਦੋ ਮੈਡੀਕਲ ਸਟੋਰਾਂ ਉਤੇ ਮੋਟਰਸਾਈਕਲ ਸਵਾਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ
ਮਾਨਸਾ ਸ਼ਹਿਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮਾਨਸਾ ਸ਼ਹਿਰ ਦੇ ਅੰਦਰ ਦੋ ਮੈਡੀਕਲ ਸਟੋਰਾਂ `ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਮੋਟਰਸਾਈਕਲ ਸਵਾਰ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਸੂਚਨਾ ਮਿਲਦੇ ਹੀ ਮਾਨਸਾ ਪੁਲਿਸ
Mansa Firing News: ਮਾਨਸਾ ਸ਼ਹਿਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮਾਨਸਾ ਸ਼ਹਿਰ ਦੇ ਅੰਦਰ ਦੋ ਮੈਡੀਕਲ ਸਟੋਰਾਂ 'ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਮੋਟਰਸਾਈਕਲ ਸਵਾਰ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਸੂਚਨਾ ਮਿਲਦੇ ਹੀ ਮਾਨਸਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਸਬੰਧੀ ਜਾਂਚ ਸ਼ੁਰੂ ਕੀਤੀ। ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਉਹ ਆਪਣੇ ਘਰ ਖਾਣਾ-ਖਾਣ ਗਿਆ ਸੀ ਤਾਂ ਉਸ ਦੀ ਦੁਕਾਨ ਦੇ ਪਿੱਛੇ ਤੋਂ ਦੋ ਮੋਟਰਸਾਈਕਲ ਸਵਾਰ ਵਿਅਕਤੀ ਆਏ ਤੇ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮਯਾਬ ਰਹੇ।
ਗੁਆਂਢੀਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਦੋ ਵਿਅਕਤੀ ਉਨ੍ਹਾਂ 'ਤੇ ਗੋਲੀ ਚਲਾਉਣ ਲਈ ਆਏ ਸਨ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਮੋਟਰਸਾਈਕਲ 'ਤੇ ਸਵਾਰ ਉਕਤ ਦੋ ਵਿਅਕਤੀ ਕਿਸੇ ਹੋਰ ਮੈਡੀਕਲ ਸਟੋਰ 'ਚ ਜਾ ਕੇ ਗੋਲੀਆਂ ਚਲਾ ਰਹੇ ਸਨ।
ਘਟਨਾ ਦਾ ਪਤਾ ਲੱਗਦਿਆਂ ਹੀ ਮਾਨਸਾ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਨਸਾ ਸਿਟੀ 2 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮੈਡੀਕਲ ਸਟੋਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਤੇ ਮਾਨਸਾ ਮੈਡੀਕਲ ਸਟੋਰ ਦੇ ਬਾਹਰ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ 'ਚ ਤੀਹਰੇ ਕਤਲ ਨਾਲ ਫੈਲੀ ਸਨਸਨੀ; ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਇਆ
ਇਹ ਗੋਲੀਆਂ ਸ਼ੀਸ਼ੇ ਨੂੰ ਟੱਕਰ ਮਾਰਨ ਵਾਲਿਆਂ ਦਾ ਕੋਈ ਨੁਕਸਾਨ ਨਹੀਂ ਹੋਇਆ ਤੇ ਉਹ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Hema Malni News: ਰਣਦੀਪ ਸੁਰਜੇਵਾਲਾ ਨੇ ਹੇਮਾ ਮਾਲਿਨੀ ‘ਤੇ ਕੀਤੀ ਵਿਵਾਦਿਤ ਟਿੱਪਣੀ, ਅਨਿਲ ਵਿਜ ਦਾ ਪਲਟਵਾਰ