Amritsar News: ਸ੍ਰੀਨਗਰ ਵਿੱਚ ਅੱਤਵਾਦੀਆਂ ਨੇ ਟਾਰਗੇਟ ਬਣਾ ਕੇ ਦੋ ਪੰਜਾਬੀ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਚਮਿਆਰੀ ਅਜਨਾਲਾ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਅੰਮ੍ਰਿਤਪਾਲ ਅਤੇ ਰੋਹਿਤ ਮਸੀਹ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ। ਇਸ ਦੌਰਾਨ ਖਾਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਅੰਮ੍ਰਿਤਪਾਲ ਦੀ ਲਾਸ਼ ਪਿੰਡ ਪੁੱਜ ਗਈ ਹੈ। ਉਸ ਦੇ ਸਰੀਰ ਉਪਰ ਕੋਈ ਗੋਲੀ ਦਾ ਨਿਸ਼ਾਨ ਨਾ ਹੋਣ ਕਾਰਨ ਪਰਿਵਾਰ ਭੜਕ ਪਿਆ। ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਅਤੇ ਰਿਸ਼ਤੇਦਾਰ ਅੰਮ੍ਰਿਤਪਾਲ ਦੀ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਮੰਗ ਕਰ ਰਹੇ ਹਨ।


ਅੱਤਵਾਦੀ ਹਮਲੇ ਵਿੱਚ ਅੰਮ੍ਰਿਤਸਰ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅੰਮ੍ਰਿਤਪਾਲ (23 ਸਾਲ)ਦੀ ਮੌਤ ਹੋ ਗਈ ਜਦਕਿ ਉਸ ਦੇ ਗੁਆਂਢੀ ਰੋਹਿਤ 25 ਸਾਲ ਜੋ ਕਿ ਜ਼ਖ਼ਮੀ ਹਾਲਤ ਵਿੱਚ ਸ਼੍ਰੀਨਗਰ ਦੇ ਸ੍ਰੀ ਮਹਾਰਾਜਾ ਹਰੀ ਸਿੰਘ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਕੁਝ ਸਮੇਂ ਬਾਅਦ ਉਸਨੇ ਵੀ ਦਮ ਤੋੜ ਦਿੱਤਾ।


ਅੰਮ੍ਰਿਤਪਾਲ ਪਿਛਲੇ ਚਾਰ ਪੰਜ ਸਾਲ ਤੋਂ ਸ਼੍ਰੀਨਗਰ ਜਾ ਰਿਹਾ ਸੀ ਤੇ ਤਰਖਾਣ ਦਾ ਕੰਮ ਕਰਦਾ ਸੀ, ਜਦਕਿ ਉਸ ਦਾ ਸਾਥੀ ਰੋਹਿਤ ਇਸ ਵਾਰ ਪਹਿਲੀ ਵਾਰ ਹੀ ਸ਼੍ਰੀਨਗਰ ਗਿਆ ਸੀ। ਅੰਮ੍ਰਿਤਪਾਲ ਦੇ ਭਰਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਅੰਮ੍ਰਿਤਪਾਲ ਦੀ ਸਗਾਈ ਹੋ ਗਈ ਸੀ ਤੇ ਕੁਝ ਸਮੇਂ ਬਾਅਦ ਉਸ ਦਾ ਵਿਆਹ ਸੀ। ਵੱਧ ਪੈਸੇ ਕਮਾਣ ਦੇ ਲਈ ਉਹ ਸ਼੍ਰੀ ਨਗਰ ਗਿਆ ਸੀ, ਅੰਮ੍ਰਿਤਪਾਲ ਦੀਆਂ ਪੰਜ ਭੈਣਾਂ ਸੀ ਤੇ ਇੱਕ ਭਰਾ ਸੀ। 


ਜਾਣਕਾਰੀ ਮੁਤਾਬਕ ਗੋਲੀ ਲੱਗ ਨਾਲ ਮਰਨ ਵਾਲੇ ਦੋਵੇਂ ਨੌਜਵਾਨ ਦੋਸਤ ਸਨ। ਇਹ ਦੋਵੇਂ ਨੌਜਵਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੇ ਚਮਿਆਰੀ ਪਿੰਡ ਦੇ ਰਹਿਣ ਵਾਲੇ ਹਨ। ਜਿਸ ਤਰ੍ਹਾਂ ਹੀ ਇਨ੍ਹਾਂ ਦੀ ਮੌਤ ਦੀ ਖਬਰ ਪਿੰਡ ਵਿੱਚ ਪੁੱਜੀ ਤਾਂ ਪੂਰੇ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ। 


ਇਸ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੇ ਪਰਿਵਾਰਾਂ ਦਾ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਪਾਲ ਅਤੇ ਰੋਹਿਤ ਦੇ ਮਾਤਾ-ਪਿਤਾ ਅੰਮ੍ਰਿਤਪਾਲ ਅਤੇ ਰੋਹਿਤ ਦੋਵਾਂ ਦੀ ਸੁਰੱਖਿਆ ਲਈ ਅਰਦਾਸਾਂ ਕਰ ਰਹੇ ਸਨ ਪਰ ਦੇਰ ਰਾਤ ਜਦੋਂ ਥਾਣਾ ਅਜਨਾਲਾ ਦੇ ਐਸਐਚਓ ਹਰਜਿੰਦਰ ਸਿੰਘ ਖਹਿਰਾ ਮ੍ਰਿਤਕ ਅੰਮ੍ਰਿਤਪਾਲ ਅਤੇ ਰੋਹਿਤ ਦੇ ਘਰ ਪੁੱਜੇ ਅਤੇ ਪਰਿਵਾਰ ਨੂੰ ਮੌਤ ਦੀ ਖਬਰ ਦਿੱਤੀ।


ਬੱਚਿਆਂ ਦੀ ਮੌਤ ਦੀ ਖਬਰ ਮਿਲਦੇ ਹੀ ਪੂਰਾ ਪਰਿਵਾਰ ਸੋਗਮਈ ਹੋ ਗਿਆ, ਦੋਵੇਂ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਅਤੇ ਰੋਹਿਤ ਬੀਤੇ ਦਿਨ ਲੱਕੜ ਦਾ ਕੰਮ ਕਰਨ ਲਈ ਸ੍ਰੀਨਗਰ ਗਏ ਹੋਏ ਸਨ ਅਤੇ ਰੋਹਿਤ ਆਪਣੇ ਦੋਸਤ ਅੰਮ੍ਰਿਤਪਾਲ ਨਾਲ ਪਹਿਲੀ ਵਾਰ ਸ੍ਰੀਨਗਰ ਕੰਮ ਕਰਨ ਲਈ ਗਿਆ ਸੀ।


ਇਹ ਵੀ ਪੜ੍ਹੋ : Khanna Accident News: ਬਾਰਾਤ ਵਾਲੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ; ਸ਼ਹਿਨਾਈਆਂ ਵਾਲੇ ਘਰ 'ਚ ਮਚ ਕਈ ਹਫੜਾ-ਦਫੜੀ