Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!
Advertisement
Article Detail0/zeephh/zeephh2332339

Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!

Amritpal Brother News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ ਕਰ ਲਿਆ ਹੈ। ਪੰਜਾਬ ਪੁਲਿਸ ਨੇ ਇਸ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ।  ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਉਸ ਨੂੰ ਫੜਿਆ ਗਿਆ ਤਾਂ ਉਸ ਨੇ ਸ਼ਰਾਬ ਪੀਤੀ ਹੋਈ ਸੀ।

 Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!

Amritpal Singh News: ਪੰਜਾਬ ਵਿੱਚ ਪੁਲਿਸ ਨੇ ਖਾਲਿਸਤਾਨ ਸਮਰਥਕ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਪਾਲ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਸੁਰਖੀਆਂ ਵਿੱਚ ਆਇਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਿਸ ਨੇ ਹਰਪ੍ਰੀਤ ਸਿੰਘ ਕੋਲੋਂ ਆਈਸ ਡਰੱਗ ਬਰਾਮਦ ਕੀਤੀ ਹੈ। 

ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਕੀਤੀ ਹੈ। ਐਸਐਸਪੀ ਅੰਕੁਰ ਗੁਪਤਾ ਨੇ ਕਿਹਾ- ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਜਲਦੀ ਹੀ ਇਸ ਬਾਰੇ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਾਂਗੇ। 

ਇਹ ਵੀ ਪੜ੍ਹੋ: Hoshiarpur News: ਹੁਸ਼ਿਆਰਪੁਰ ਚੰਡੀਗੜ੍ਹ ਮਾਰਗ 'ਤੇ ਨੌਜਵਾਨ ਦੀ ਮਿਲੀ ਲਾਸ਼, ਕੱਲ੍ਹ ਤੋਂ ਘਰੋਂ ਸੀ ਲਾਪਤਾ

ਅਸੀਂ ਹਰਪ੍ਰੀਤ ਕੋਲੋਂ ਆਈਸ ਬਰਾਮਦ ਕੀਤੀ ਹੈ। ਫ਼ਿਲਹਾਲ ਉਨ੍ਹਾਂ ਨੇ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਬਾਰੇ ਕੁਝ ਨਹੀਂ ਦੱਸਿਆ। ਅੰਮ੍ਰਿਤਪਾਲ ਮੂਲ ਰੂਪ ਤੋਂ ਅੰਮ੍ਰਿਤਸਰ ਦੇ ਪਿੰਡ ਜੱਲੂ ਖੇੜਾ ਦਾ ਰਹਿਣ ਵਾਲਾ ਹੈ। ਅੰਮ੍ਰਿਤਪਾਲ ਦੁਬਈ ਰਹਿੰਦਾ ਸੀ। ਉਹ 2022 ਵਿੱਚ ਲਾਲ ਕਿਲੇ ਦੀ ਹਿੰਸਾ ਕਾਰਨ ਸੁਰਖੀਆਂ ਵਿੱਚ ਆਏ, ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਪੰਜਾਬ ਪਰਤਿਆ ਸੀ। 

ਇੱਥੇ ਆ ਕੇ ਉਹ ਦੀਪ ਸਿੱਧੂ ਦੀ ਸੰਸਥਾ ਵਾਰਿਸ ਪੰਜਾਬ ਦੇ ਦੇ ਮੁਖੀ ਬਣ ਗਏ। ਇਸ ਤੋਂ ਬਾਅਦ ਅੰਮ੍ਰਿਤਪਾਲ ਨੇ ਭੜਕਾਊ ਅਤੇ ਖਾਲਿਸਤਾਨ ਪੱਖੀ ਬਿਆਨ ਦੇਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਤੋਂ ਬਾਅਦ ਅੰਮ੍ਰਿਤਪਾਲ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਉਣੀ ਸ਼ੁਰੂ ਕਰ ਦਿੱਤੀ। ਉਸ ਨੇ ਆਪਣੇ ਪਿੰਡ ਜੱਲੂਪੁਰ ਖੇੜਾ ਵਿੱਚ ਨਸ਼ਾ ਛੁਡਾਊ ਕੇਂਦਰ ਵੀ ਖੋਲ੍ਹਿਆ ਹੈ। ਅੰਮ੍ਰਿਤਪਾਲ ਨੇ ਪੰਜਾਬ ਵਿੱਚ ਵੀ ਨਸ਼ਾ ਵਿਰੋਧੀ ਲਹਿਰ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਅੰਮ੍ਰਿਤਪਾਲ ਨੇ ਭੜਕਾਊ ਅਤੇ ਖਾਲਿਸਤਾਨ ਪੱਖੀ ਬਿਆਨ ਦੇਣੇ ਸ਼ੁਰੂ ਕਰ ਦਿੱਤੇ। ਜਿਸ ਕਾਰਨ ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Trending news