Parliament Monsoon Session: ਚਰਨਜੀਤ ਚੰਨੀ ਨੇ ਸੰਸਦ `ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟ
Parliament Monsoon Session: ਸੰਸਦ ਵਿੱਚ ਸੈਸ਼ਨ ਵਿੱਚ ਬਜਟ ਉਤੇ ਬਹਿਸ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਈ ਮੁੱਦੇ ਚੁੱਕੇ।
Parliament Monsoon Session: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਦੋਵੇਂ ਸਦਨਾਂ ਵਿੱਚ ਬਜਟ ਉਤੇ ਬਹਿਸ ਸ਼ੁਰੂ ਹੋ ਗਈ ਹੈ। ਤੀਜੇ ਦਿਨ ਵੀ ਬਜਟ 'ਤੇ ਬਹਿਸ ਹੋਈ। ਸਦਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਬਜਟ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ।
ਸੰਸਦ ਦੇ ਸੈਸ਼ਨ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਬਜਟ ਵਾਲੇ ਦਿਨ ਨਵੇਂ ਕੱਪੜੇ ਪਾ ਕੇ ਆਏ ਸਨ ਕਿ ਕੁਝ ਮਿਲੇਗਾ ਪਰ ਉਥੇ ਖੋਦਿਆ ਪਹਾੜ ਦੇ ਨਿਕਲਿਆ ਚੂਹਾ ਵੀ ਨਹੀਂ ਵਾਲੀ ਗੱਲ ਹੋਈ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜਨੀਤੀ ਵਾਲਾ ਚਸ਼ਮਾ ਪਾਇਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਦੇਸ਼ ਬਚਾਉਣ ਵਾਲਾ ਨਹੀਂ ਸਗੋਂ ਸਰਕਾਰ ਬਚਾਉਣ ਵਾਲਾ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਲੰਧਰ ਦੀ ਸਪੋਰਟਸ ਇੰਡਸਟਰੀ ਡੁੱਬ ਰਹੀ ਹੈ, ਉਸ ਲਈ ਕੁਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਮਰਹੂਮ ਸਿੱਧੂ ਮੂਸੇਵਾਲਾ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਮਣੀਪੁਰ ਵਿੱਚ ਵੀ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਔਰਤ ਨੂੰ ਜਬਰੀ ਚੁੱਕ ਕੇ ਤਸ਼ੱਦਦ ਉਤੇ ਕੀਤਾ ਗਿਆ।
ਇਸ ਦੌਰਾਨ ਚੰਨੀ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਜ਼ਿਕਰ ਕਰਨ ਉਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪਲਟਵਾਰ ਕੀਤਾ। ਚੰਨੀ ਨੇ ਕਿਹਾ ਕਿ ਤੁਹਾਡੇ ਦਾਦਾ ਜੀ ਉਸ ਦਿਨ ਮਰੇ ਸਨ ਜਿਸ ਦਿਨ ਤੁਸੀਂ ਕਾਂਗਰਸ ਛੱਡੀ ਸੀ। ਇਸ ਮਗਰੋਂ ਬਿੱਟੂ ਨੇ ਕਿਹਾ ਕਿ ਮੇਰੇ ਦਾਦਾ ਜੀ ਨੇ ਕਾਂਗਰਸ ਲਈ ਨਹੀਂ ਦੇਸ਼ ਲਈ ਦਿੱਤੀ ਸ਼ਹਾਦਤ ਦਿੱਤੀ ਸੀ। ਇਸ ਦੌਰਾਨ ਬਿੱਟੂ ਨੇ ਚੰਨੀ ਉਪਰ ਟਿੱਪਣੀ ਕਰਦੇ ਹੋਏ ਮੀ ਟੂ ਦਾ ਵੀ ਜ਼ਿਕਰ ਕੀਤਾ। ਸੰਸਦ ਦੇ ਸੈਸ਼ਨ ਦੌਰਾਨ ਦੋਵਾਂ ਵਿਚਾਲੇ ਤਿੱਖੀ ਬਹਿਸ ਹੋਈ।
ਇਹ ਵੀ ਪੜ੍ਹੋ : Punjab Weather Updates: ਪੰਜਾਬ ਵਿੱਚ ਅੱਜ ਮੌਸਮ ਫੇਰ ਲਵੇਗਾ ਕਰਵਟ, ਹਿਮਾਚਲ 'ਚ ਫਟਿਆ ਬੱਦਲ