Chandhigarh News: ਹਰਸਿਮਰਤ ਬਾਦਲ ਵੱਲੋਂ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਲਈ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਮੰਗ
Advertisement
Article Detail0/zeephh/zeephh2318368

Chandhigarh News: ਹਰਸਿਮਰਤ ਬਾਦਲ ਵੱਲੋਂ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਲਈ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਮੰਗ

Chandhigarh News:  ਬੀਬੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਅਤੇ ਕੇਂਦਰੀ ਏਸ਼ੀਆਈ ਨਾਲ ਵਪਾਰ ਖੋਲ੍ਹਣ ਲਈ ਵਾਹਗਾ ਅਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਮੰਗ ਕੀਤੀ ਹੈ।

Chandhigarh News: ਹਰਸਿਮਰਤ ਬਾਦਲ ਵੱਲੋਂ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਲਈ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਮੰਗ

Chandhigarh News(ਨਕੁਲ ਅਰੋੜਾ): ਬਠਿੰਡਾ ਦੇ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਸੀ ਗੱਲਬਾਤ ਰਾਹੀਂ ਐਮਐਸਪੀ ਕਮੇਟੀ ਵਿਚ ਕਿਸਾਨਾਂ ਨੂੰ ਪ੍ਰਤੀਨਿਧਤਾ ਦੇ ਕੇ ਉਨ੍ਹਾਂ ਦੀਆਂ ਸਾਰੀਆਂ ਸ਼ਿਕਾਇਤਾਂ ਹੱਲ ਕਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮੰਗ ਕੀਤੀ ਕਿ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਕਰਨ ਵਾਸਤੇ ਵਾਹਗਾ ਅਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹੀਆਂ ਜਾਣ ਤੇ ਪੰਜਾਬ ਨੂੰ ਖਾਸ ਤੌਰ ਉਤੇ ਇਸਦੇ ਸਰਹੱਦੀ ਇਲਾਕਿਆਂ ਵਾਸਤੇ ਸਨਅਤੀ ਪੈਕੇਜ ਦਿੱਤਾ ਜਾਵੇ।

ਬਠਿੰਡਾ ਦੇ ਐਮਪੀ ਨੇ ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਉਤੇ ਬੋਲਦਿਆਂ ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਇਕੱਲਾ ਰਾਜ ਹੈ ਜਿਸ ਕੋਲ ਆਪਣਾ ਰਾਜਧਾਨੀ ਸ਼ਹਿਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ  ਪੰਜਾਬ ਦੇ ਚੰਡੀਗੜ੍ਹ ਉਤੇ ਅਧਿਕਾਰ ਨੂੰ ਖੋਰਾ ਲਗਾਉਣ ਲਈ ਪੰਜਾਬ ਤੇ ਹਰਿਆਣਾ ਤੋਂ ਅਫ਼ਸਰਾਂ ਦੀ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 60:40 ਅਨੁਪਾਤ ਵਿਚ ਤਾਇਨਾਤੀ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ। ਯੂਟੀ ਵਿੱਚ ਕੇਂਦਰੀ ਨਿਯਮ ਲਾਗੂ ਕੀਤੇ ਜਾ ਰਹੇ ਹਨ ਅਤੇ ਇਸ ਵਿੱਚ ਸਰਕਾਰੀ ਕੰਮਕਾਜ ਵਿੱਚ ਪੰਜਾਬੀ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਹਰਸਿਮਰਤ ਕੌਰ ਬਾਦਲ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੰਘਰਸ਼ ਕਰ ਕੇ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਨਾ ਖੋਹੇ ਜਾਣ ਤੇ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿਚ ਅਨਿਆਂ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਉਤੇ 2019 ਵਿਚ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਕੀਤਾ ਇਕਰਾਰ ਵੀ ਚੇਤੇ ਕਰਵਾਇਆ।

ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਇਸ ਮਾਮਲੇ ਉਤੇ ਪਹਿਲਾਂ ਅਦਾਲਤ ਨੂੰ ਇਹ ਕਿਹਾ ਕਿ ਸਿੱਖ ਬੰਦੀ ਸਮਾਜ ਲਈ ਖ਼ਤਰਾ ਹਨ ਤੇ ਬਾਅਦ ਵਿੱਚ ਹੁਣ ਇਹ ਸ਼ਰਤ ਲਗਾ ਦਿੱਤੀ ਗਈ ਹੈ ਕਿ ਬੰਦੀ ਸਿੰਘਾਂ ਨੂੰ ਆਪਣੇ ਕੀਤੇ ਲਈ ਮੁਆਫੀ ਮੰਗਣੀ ਪਵੇਗੀ। ਉਨ੍ਹਾਂ ਨੇ ਆਪਣੇ ਹੀ ਮੁਲਕ ਵਿੱਚ ਅੰਮ੍ਰਿਤਧਾਰੀ ਸਿੱਖ ਬੀਬੀਆਂ ਨਾਲ ਹੋ ਰਹੇ ਵਿਤਕਰੇ ਦਾ ਮਾਮਲਾ ਵੀ ਚੁੱਕਿਆ ਅਤੇ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਰਾਜਸਥਾਨ ਵਿੱਚ ਇੱਕ ਪ੍ਰੀਖਿਆ ਕੇਂਦਰ ਵਿਚ ਉਨ੍ਹਾਂ ਨੂੰ ਆਪਣੇ ਕੱਕਾਰ ਉਤਾਰਨ ਲਈ ਮਜਬੂਰ ਕੀਤਾ ਗਿਆ।

ਬੀਬੀ ਬਾਦਲ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਹੱਲ ਦੀ ਲੋੜ ਉਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਉਤੇ ਕਿਸਾਨ ਅੰਦੋਲਨ ਖਤਮ ਕਰਨ ਵੇਲੇ ਇਹ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਐਮਐਸਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਵਾਸਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਇਹ ਭਰੋਸਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਤੇ ਜਦੋਂ ਕਿਸਾਨਾਂ ਨੇ ਕੁਝ ਮਹੀਨੇ ਪਹਿਲਾਂ ਕੇਂਦਰ ਨੂੰ ਆਪਣਾ ਵਾਅਦਾ ਚੇਤੇ ਕਰਵਾਉਣ ਵਾਸਤੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ ਉਤੇ ਅੱਥਰੂ ਗੈਸ ਦੇ ਗੋਲੇ ਛੱਡੇ।

ਬੀਬੀ ਬਾਦਲ ਨੇ ਪੰਜਾਬ ਲਈ ਵਿਸ਼ੇਸ਼ ਇੰਡਸਟਰੀਅਲ ਪੈਕੇਜ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਟੈਕਸ ਰਿਆਇਤਾਂ ਕਾਰਨ ਉਥੇ ਉਦਯੋਗ ਉਤਸ਼ਾਹਿਤ ਹੋਏ ਪਰ ਇਸ ਕਾਰਨ ਪੰਜਾਬ ਦੀ ਇੰਡਸਟਰੀ ਪਹਾੜੀ ਰਾਜਾਂ ਵਿਚ ਚਲੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਵਿਚ ਬੇਰੁਜ਼ਗਾਰੀ ਫੈਲੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਖਾਸ ਤੌਰ ਉਤੇ ਇਸਦੀ ਸਰਹੱਦੀ ਪੱਟੀ ਨੂੰ ਸਨਅਤੀ ਪੈਕੇਜ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹ ਕੇ ਪਾਕਿਸਤਾਨ ਅਤੇ ਕੇਂਦਰੀ ਏਸ਼ੀਆਈ ਮੁਲਕਾਂ ਨਾਲ ਵਪਾਰ ਸ਼ੁਰੂ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਪੱਟੀ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਸਤੇ ਅਜਿਹਾ ਕਰਨਾ ਲਾਜ਼ਮੀ ਹੈ। ਉਨ੍ਹਾਂ ਨੇ ਪੰਜਾਬ ਵਿਚ ਨਸ਼ਿਆਂ ਦੇ ਪਸਾਰ ਖਾਸ ਤੌਰ ਉਤੇ ਸਰਹੱਦ ਪਾਰੋਂ ਡਰੋਨਾਂ ਰਾਹੀਂ ਪੰਜਾਬ ਵਿਚ ਨਸ਼ੇ ਸੁੱਟਣ ਦੇ ਮਾਮਲਿਆਂ ਉਤੇ ਨਕੇਲ ਪਾਉਣ ਦੀ ਜ਼ਰੂਰਤ ਉਤੇ ਜ਼ੋਰ ਦਿੱਤਾ।

ਬਠਿੰਡਾ ਦੇ ਐਮਪੀ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਿੱਖ ਮਾਮਲਿਆਂ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਜਿਥੇ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਉਤੇ ਟੈਂਕਾਂ ਤੇ ਤੋਪਾਂ ਨਾਲ ਹਮਲੇ ਕੀਤੇ, ਉਥੇ ਹੀ ਮੌਜੂਦਾ ਸਰਕਾਰ ਨਾਂਦੇੜ ਸਾਹਿਬ ਆਧਾਰਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਕਬਜ਼ਾ ਕਰ ਲਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ।

ਬੀਬੀ ਬਾਦਲ ਨੇ ਕਿਹਾ ਕਿ ਨਵੇਂ ਫੌਜ਼ਦਾਰੀ ਕਾਨੂੰਨਾਂ ਤਹਿਤ ਪੁਲਿਸ ਨੂੰ ਵੱਧ ਤਾਕਤਾਂ ਦੇ ਕੇ ਐਮਰਜੈਂਸੀ ਵਰਗੇ ਹਾਲਾਤ ਬਣਾਉਣ ਉਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਤੱਕ ਨਹੀਂ ਚੁੱਕਣ ਦਿੱਤੀ ਜਾ ਰਹੀ।

ਇਹ ਵੀ ਪੜ੍ਹੋ : Amritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀ

Trending news