Punjab Politics: ਸੰਸਦ ਮੈਂਬਰ ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਬੇਅਦਬੀ ਦੇ ਮੁੱਦੇ `ਤੇ ਚਰਚਾ ਦੀ ਕੀਤੀ ਮੰਗ
Punjab Politics: ਸੰਸਦ ਮੈਂਬਰ ਮਲਵਿੰਦਰ ਕੰਗ ਨੇ ਲੋਕ ਸਭਾ `ਚ ਮੁਲਤਵੀ ਨੋਟਿਸ ਦਿੱਤਾ ਅਤੇ ਬੇਅਦਬੀ ਦੇ ਮੁੱਦੇ `ਤੇ ਚਰਚਾ ਦੀ ਮੰਗ ਕੀਤੀ।
MP Malwinder Kang adjournment notice/ ਮਨੋਜ ਜੋਸ਼ੀ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ Adjournment ਮੋਸ਼ਨ ਦਿੱਤਾ ਹੈ। ਇਸ ਦੌਰਾਨ ਉਹਨਾਂ ਨੇ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ। ਦਰਅਸਲ ਮਲਵਿੰਦਰ ਸਿੰਘ ਕੰਗ ਨੇ Adjournment ਮੋਸ਼ਨ ਰਾਹੀਂ ਪਾਰਲੀਮੈਂਟ ਵਿੱਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ।
ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ
ਇਸ ਤੋਂ ਪਹਿਲਾਂ ਮਾਲਵਿੰਦਰ ਕੰਗ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਦਾ ਮੁੱਦਾ ਚੁੱਕਿਆ ਹੈ
28 ਅਗਸਤ 2018 ਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਬਿੱਲ ਪਾਸ
ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ 2018 ਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਬਿੱਲ ਪਾਸ ਕੀਤਾ ਗਿਆ ਸੀ ਜੋ ਅਜੇ ਤਕ ਰਾਸ਼ਟਰਪਤੀ ਕੋਲੋਂ ਮਨਜ਼ੂਰੀ ਨਾ ਮਿਲਣ ਕਾਰਨ ਪੈਂਡਿੰਗ ਹੈ। ਸੰਸਦ ਮੈਂਬਰ ਨੇ ਲੋਕ ਸਭਾ ਵਿਚ ਇਸ ਮੁੱਦੇ 'ਤੇ ਚਰਚਾ ਲਈ Adjournment Motion ਪਾਸ ਕੀਤਾ ਹੈ।