Ludhiana News: ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਿਆਮ ਸੁੰਦਰ ਮਲਹੋਤਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੂੰ ਵੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਤੇ ਉਸ ਦੀ ਜ਼ਮਾਨਤ 'ਤੇ ਫੈਸਲਾ 6 ਮਾਰਚ ਨੂੰ ਲਿਆ ਜਾਵੇਗਾ। ਲੁਧਿਆਣਾ ਵਿੱਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਸਮੇਤ ਹੋਰ ਆਗੂਆਂ ਨੇ ਗ੍ਰਿਫ਼ਤਾਰੀ ਦਿੱਤੀ।


COMMERCIAL BREAK
SCROLL TO CONTINUE READING

ਇਨ੍ਹਾਂ ਸਾਰਿਆਂ ਦਾ ਨਾਂ ਲੁਧਿਆਣਾ ਨਿਗਮ ਦੇ ਹੈੱਡਕੁਆਰਟਰ ਨੂੰ ਤਾਲਾ ਜੋੜਨ ਦੇ ਮਾਮਲੇ ਵਿੱਚ ਸੀ। ਹਾਲਾਂਕਿ ਕੁਝ ਸਮੇਂ ਬਾਅਦ ਸਾਰੇ ਆਗੂ ਘਰਾਂ ਤੋਂ ਬਾਹਰ ਆ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਧਰਨੇ ਉਤੇ ਪਹੁੰਚ ਗਏ। ਇਸ ਤੋਂ ਪਹਿਲਾਂ ਪੁਲਿਸ ਨੇ ਸਾਰੇ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਸੀ। 


ਸੰਸਦ ਮੈਂਬਰ ਤੇ ਸਾਬਕਾ ਮੰਤਰੀ ਸਮੇਤ ਸਾਰੇ ਕਾਂਗਰਸੀ ਆਗੂ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਗ੍ਰਿਫ਼ਤਾਰੀ ਦੀ ਮੰਗ ਕਰ ਗਏ ਸਨ। ਇਸ ਦੇ ਲਈ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।


ਇਹ ਵੀ ਪੜ੍ਹੋ : Punjab Assembly Budget Live: ਪੰਜਾਬ ਸਰਕਾਰ ਨੇ ਸ਼ਹੀਦ ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 'ਚ ਕੀਤਾ ਵਾਧਾ


ਇਸ ਤੋਂ ਪਹਿਲਾਂ ਰੋਜ਼ ਗਾਰਡਨ ਨੇੜੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ’ਤੇ ਪੁਲਿਸ ਵੱਲੋਂ ਸਾਰੇ ਆਗੂਆਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਸੀ। ਸੈਂਕੜੇ ਕਾਂਗਰਸੀ ਵਰਕਰ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਆਪਣੇ ਆਗੂਆਂ ਦੇ ਆਉਣ ਦਾ ਇੰਤਜ਼ਾਰ ਕਰਨ ਲੱਗੇ।


ਇਹ ਵੀ ਪੜ੍ਹੋ : Punjab Education Budget 2024 ਸਿੱਖਿਆ ਲਈ ਬਜਟ 'ਚ ਵੱਡਾ ਐਲਾਨ ! 16 ਹਜ਼ਾਰ 987 ਕਰੋੜ ਰੁਪਏ ਨਾਲ ਸਰਕਾਰੀ ਸਕੂਲਾਂ ਦੀ ਬਦਲਣਗੇ ਨੁਹਾਰ