Sukhjinder Randhawa News: ਰੰਧਾਵਾ ਨੇ ਕਿਹਾ ਹੈ ਕਿ ਡੀਸੀ ਨੇ ਸਰਕਾਰੀ ਅਫ਼ਸਰਾਂ ਦੀ ਮੌਜੂਦਗੀ ਵਿੱਚ ਮੇਰਾ ਅਤੇ ਪ੍ਰਤਾਪ ਬਾਜਵਾ ਦਾ ਅਪਮਾਨ ਕੀਤਾ ਹੈ।
Trending Photos
Sukhjinder Randhawa News/ਅਵਤਾਰ ਸਿੰਘ: ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ (ਡੀ.ਸੀ.) ਉਮਾ ਸ਼ੰਕਰ ਗੁਪਤਾ ਵਿਰੁੱਧ 'ਸਰਕਾਰੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿਰਾਦਰ ਕਰਨ" ਲਈ ਵਿਸ਼ੇਸ਼ ਅਧਿਕਾਰ ਮਤਾ ਪਾ ਕੇ ਸਿਆਸੀ ਅਤੇ ਸਰਕਾਰੀ ਹਲਕਿਆਂ ਵਿੱਚ ਖਲਬਲੀ ਮਚਾ ਦਿੱਤੀ ਹੈ।
ਰੰਧਾਵਾ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਪੱਤਰ ਭੇਜ ਕੇ ਆਪਣੇ ਫੈਸਲੇ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਨੇ ਐਸਪੀ (ਹੈੱਡਕੁਆਰਟਰ) ਜੁਗਰਾਜ ਸਿੰਘ, ਏਡੀਸੀ (ਵਿਕਾਸ) ਗੁਰਪ੍ਰੀਤ ਸਿੰਘ ਭੁੱਲਰ ਅਤੇ ਏਡੀਸੀ (ਜਨਰਲ) ਸੁਰਿੰਦਰ ਸਿੰਘ ਨੂੰ ਗਵਾਹ ਬਣਾਇਆ ਹੈ। ਡੀਸੀ ਦੇ ਦਫ਼ਤਰ ਵਿੱਚ ਘਟਨਾ ਵਾਪਰਨ ਸਮੇਂ ਇਹ ਸਾਰੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ: Pune Helicopter Crash: ਪੁਣੇ 'ਚ ਹੈਲੀਕਾਪਟਰ ਟੇਕ ਆਫ ਤੋਂ ਬਾਅਦ ਹੋਇਆ ਹਾਦਸਾਗ੍ਰਸਤ, ਦੋ ਪਾਇਲਟਾਂ ਸਮੇਤ ਤਿੰਨ ਲੋਕਾਂ ਦੀ ਮੌਤ
ਦਰਅਸਲ ਹਾਲ ਹੀ ਵਿੱਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵਿਰੁੱਧ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ’ਚ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਪਮਾਨ ਕਰਨ ਦੇ ਦੋਸ਼ ਹੇਠ ਵਿਸ਼ੇਸ਼ ਅਧਿਕਾਰ ਮਤਾ ਪਾ ਦਿੱਤਾ ਹੈ। ਉਨ੍ਹਾਂ ਨੇ ਐੱਸਪੀ (ਹੈੱਡਕੁਆਰਟਰ) ਜੁਗਰਾਜ ਸਿੰਘ, ਏਡੀਸੀ (ਵਿਕਾਸ) ਗੁਰਪ੍ਰੀਤ ਸਿੰਘ ਭੁੱਲਰ ਅਤੇ ਏਡੀਸੀ (ਜਨਰਲ) ਸੁਰਿੰਦਰ ਸਿੰਘ ਨੂੰ ਗਵਾਹ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਡੀਸੀ ਦਫ਼ਤਰ ਵਿੱਚ ਘਟਨਾ ਵਾਪਰਨ ਸਮੇਂ ਇਹ ਸਾਰੇ ਅਧਿਕਾਰੀ ਮੌਜੂਦ ਸਨ। ਦੱਸਣਯੋਗ ਹੈ ਕਿ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਅਧਿਕਾਰ ਅਤੇ ਛੋਟਾਂ ਮਿਲਦੀਆਂ ਹਨ ਜੋ ਉਨ੍ਹਾਂ ਦੇ ਫ਼ਰਜ਼ਾਂ ਨੂੰ ਪੂਰਾ ਕਰਨ ਵਿੱਚ ਮਦਦ ਕਰਦੀਆਂ ਹਨ। ਇੱਕ ਵਿਸ਼ੇਸ਼ ਅਧਿਕਾਰ ਪ੍ਰਸਤਾਵ ਸੰਸਦ ਮੈਂਬਰਾਂ ਵੱਲੋਂ ਦਿੱਤੀ ਜਾਣ ਵਾਲੀ ਰਸਮੀ ਸ਼ਿਕਾਇਤ ਹੈ ਜੋ ਉਨ੍ਹਾਂ ਦੇ ਅਧਿਕਾਰਾਂ, ਸ਼ਕਤੀਆਂ ਅਤੇ ਸਨਮਾਨ ਨੂੰ ਕਮਜ਼ੋਰ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਚੁਣੌਤੀ ਦਿੰਦੀ ਹੈ।
ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਸਹਿਤ ਕਾਂਗਰਸੀਆਂ ਵੱਲੋਂ ਦਿੱਤੇ ਇੱਕ ਧਰਨੇ ਮਗਰੋਂ ਡੀਸੀ ਨੂੰ ਮਿਲਣ ਗਏ ਸਨ। ਕਾਂਗਰਸੀ ਵਰਕਰਾਂ ਦੀ ਸ਼ਿਕਾਇਤ ਸੀ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਐਨਓਸੀ ਨਹੀਂ ਦਿੱਤਾ ਜਾ ਰਹੀ। ਰੰਧਾਵਾ ਨੇ ਇਲਜ਼ਾਮ ਲਗਾਇਆ ਕਿ ਡੀਸੀ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦਫ਼ਤਰੋਂ ਚਲੇ ਜਾਣ ਲਈ ਕਿਹਾ। ਦੂਸਰੇ ਪਾਸੇ ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਉਨ੍ਹਾਂ ਕਿਸੇ ਨੂੰ ਬਾਹਰ ਜਾਣ ਲਈ ਨਹੀਂ ਕਿਹਾ।
ਡੀਸੀ ਅਨੁਸਾਰ ਜਦੋਂ ਸੁਖਜਿੰਦਰ ਰੰਧਾਵਾ ਉਨ੍ਹਾਂ ਨਾਲ ਚਰਚਾ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਚਾਹ ਦਿੱਤੀ ਗਈ। ਉਹ ਕਦੇ ਵੀ ਕਿਸੇ ਐੱਮਪੀ ਅਤੇ ਵਿਧਾਇਕ ਨੂੰ ਆਪਣਾ ਦਫ਼ਤਰ ਛੱਡਣ ਲਈ ਕਹਿਣ ਬਾਰੇ ਸੋਚ ਵੀ ਨਹੀਂ ਸਕਦੇ। ਪ੍ਰਤਾਪ ਬਾਜਵਾ ਨੇ ਦੋਸ਼ ਲਗਾਇਆ ਕਿ ‘ਆਪ’ ਦੇ ਇੱਕ ਮੌਜੂਦਾ ਵਿਧਾਇਕ ਨੇ ਇਸ ਜ਼ਿਲ੍ਹੇ ਦੇ ਸਾਰੇ ਪੰਚਾਇਤ ਸਕੱਤਰਾਂ ਨੂੰ ਅਸਲ ਵਿੱਚ ਅਗਵਾ ਕਰ ਲਿਆ ਅਤੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਬੰਦੀ ਬਣਾ ਕੇ ਰੱਖਿਆ ਹੋਇਆ ਹੈ। ਉਹ ਇਸ ਬਾਰੇ ਡੀਸੀ ਨੂੰ ਦੱਸਣਾ ਚਾਹੁੰਦੇ ਸਨ ਪਰ ਅਧਿਕਾਰੀ ਇਸ ਗੱਲ ਨੂੰ ਸੁਣਨ ਦੀ ਬਜਾਏ ਹੋਰ ਹੀ ਬਹਾਨੇ ਬਣਾਉਂਦਾ ਰਿਹਾ ਅਤੇ ਕੋਈ ਜਵਾਬ ਨਹੀਂ ਦਿੱਤਾ।