ਮੁਖਤਾਰ ਅੰਸਾਰੀ ਨੂੰ ਜੇਲ੍ਹ ਵਿਚ ਮਿਲਿਆ ਸੀ ਵੀ. ਆਈ. ਪੀ. ਟ੍ਰੀਟਮੈਂਟ, `ਆਪ` ਸਰਕਾਰ ਨੂੰ ਮਿਲੇ ਸਬੂਤ
ਪੰਜਾਬ ਦੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੂਰੀ ਰਿਪੋਰਟ ਸੌਂਪ ਦਿੱਤੀ ਹੈ ਅਤੇ ਭਗਵੰਤ ਮਾਨ ਨੇ ਮੁਖਤਾਰ ਅੰਸਾਰੀ ਨੂੰ ਵੀ.ਵੀ.ਆਈ.ਪੀ ਟ੍ਰੀਟਮੈਂਟ ਦੇਣ ਦੇ ਮਾਮਲੇ ਵਿਚ ਸਾਰੇ ਪਹਿਲੂਆਂ ਦੀ ਜਾਂਚ ਕਰਕੇ ਇਕ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਹੈ ਅਤੇ ਜਲਦ ਹੀ ਕਾਰਵਾਈ ਕੀਤੀ ਜਾ ਸਕਦੀ ਹੈ।
ਚੰਡੀਗੜ: ਪੰਜਾਬ ਦੀ ਰੋਪੜ ਜੇਲ੍ਹ ਵਿਚ ਬੰਦ ਗੈਂਗਸਟਰ ਅਤੇ ਸਿਆਸਤਦਾਨ ਮੁਖਤਾਰ ਅੰਸਾਰੀ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਕੇਤ ਦਿੱਤਾ ਹੈ ਕਿ ਜਦੋਂ ਮੁਖਤਾਰ ਅੰਸਾਰੀ ਰੋਪੜ ਜੇਲ੍ਹ ਵਿਚ ਸਨ ਤਾਂ ਸਾਰਾ ਜੇਲ੍ਹ ਪ੍ਰਸ਼ਾਸਨ ਅਤੇ ਸਰਕਾਰੀ ਤੰਤਰ ਉਨ੍ਹਾਂ ਅੱਗੇ ਝੁਕ ਗਿਆ ਸੀ। ਜੇਲ੍ਹ ਦੇ ਅੰਦਰ ਮੁਖਤਾਰ ਅੰਸਾਰੀ ਨੂੰ ਵੀ. ਵੀ. ਆਈ. ਪੀ. ਟਰੀਟਮੈਂਟ ਦਿੱਤਾ ਜਾਂਦਾ ਸੀ ਅਤੇ ਮੁਖਤਾਰ ਅੰਸਾਰੀ ਜੇਲ੍ਹ ਵਿੱਚ ਘੱਟ ਪਰ ਅਫਸਰਾਂ ਦੇ ਕੁਆਰਟਰਾਂ ਵਿਚ ਜ਼ਿਆਦਾ ਰਹਿੰਦਾ ਸੀ। ਮੁਖਤਾਰ ਅੰਸਾਰੀ ਦੀ ਪਤਨੀ ਵੀ ਸਵੇਰੇ 9:00 ਵਜੇ ਜੇਲ੍ਹ ਪਹੁੰਚ ਜਾਂਦੀ ਸੀ ਅਤੇ ਰਾਤ 10 ਵਜੇ ਜੇਲ੍ਹ ਤੋਂ ਬਾਹਰ ਆਉਂਦੀ ਸੀ।
ਜਾਣਕਾਰੀ ਅਨੁਸਾਰ ਪੰਜਾਬ ਦੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੂਰੀ ਰਿਪੋਰਟ ਸੌਂਪ ਦਿੱਤੀ ਹੈ ਅਤੇ ਭਗਵੰਤ ਮਾਨ ਨੇ ਮੁਖਤਾਰ ਅੰਸਾਰੀ ਨੂੰ ਵੀ.ਵੀ.ਆਈ.ਪੀ ਟ੍ਰੀਟਮੈਂਟ ਦੇਣ ਦੇ ਮਾਮਲੇ ਵਿਚ ਸਾਰੇ ਪਹਿਲੂਆਂ ਦੀ ਜਾਂਚ ਕਰਕੇ ਇਕ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਹੈ ਅਤੇ ਜਲਦ ਹੀ ਕਾਰਵਾਈ ਕੀਤੀ ਜਾ ਸਕਦੀ ਹੈ। ਤਤਕਾਲੀ ਸਰਕਾਰ ਦੇ ਜੇਲ੍ਹ ਮੰਤਰੀ ਅਤੇ ਵਿਭਾਗ ਦੇ ਕਈ ਹੋਰ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬਿਆਸ ਨੇ ਤਾਂ ਇੱਥੋਂ ਤੱਕ ਦਾਅਵਾ ਕੀਤਾ ਹੈ ਕਿ ਇਸ ਕਾਰਵਾਈ ਨਾਲ ਇਹ ਮਾਮਲਾ ਕੌਮੀ ਪੱਧਰ 'ਤੇ ਗੂੰਜੇਗਾ ਅਤੇ ਸਭ ਦੇ ਸਾਹਮਣੇ ਇਹ ਗੱਲ ਸਾਹਮਣੇ ਆ ਜਾਵੇਗੀ ਕਿ ਕਿਵੇਂ ਪੂਰੀ ਸਰਕਾਰੀ ਮਸ਼ੀਨਰੀ ਨੇ ਮੁਖਤਾਰ ਅੰਸਾਰੀ ਵਰਗੇ ਗੈਂਗਸਟਰ ਅੱਗੇ ਗੋਡੇ ਟੇਕ ਦਿੱਤੇ ਸਨ।
ਅਮਰਿੰਦਰ ਸਰਕਾਰ 'ਤੇ ਵੀ. ਵੀ. ਆਈ. ਪੀ. ਟ੍ਰੀਟਮੈਂਟ ਦੇਣ ਦਾ ਦੋਸ਼ ਸੀ
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੋਹਾਲੀ 'ਚ ਫਿਰੌਤੀ ਮੰਗਣ ਦੇ ਮਾਮਲੇ 'ਚ ਐੱਫ.ਆਈ.ਆਰ ਦਰਜ ਕਰਨ ਤੋਂ ਬਾਅਦ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਸੀ ਅਤੇ ਉਸ ਨੂੰ ਕਰੀਬ 2 ਸਾਲ 3 ਮਹੀਨੇ ਤੱਕ ਪੰਜਾਬ ਦੀ ਰੋਪੜ ਜੇਲ 'ਚ ਰੱਖਿਆ ਗਿਆ ਸੀ। ਇਸ ਦੌਰਾਨ ਉੱਤਰ ਪ੍ਰਦੇਸ਼ ਪੁਲਿਸ ਵੱਲੋਂ 26 ਵਾਰ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਲਿਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਪੰਜਾਬ ਸਰਕਾਰ ਨੇ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਪੁਲਿਸ ਦੇ ਹਵਾਲੇ ਨਹੀਂ ਕੀਤਾ | ਇਸ ਦੌਰਾਨ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਮੁਖਤਾਰ ਅੰਸਾਰੀ ਦੇ ਪਰਿਵਾਰ ਦੇ ਕਰੀਬੀ ਹੋਣ ਅਤੇ ਉਨ੍ਹਾਂ ਦੇ ਇਸ਼ਾਰੇ 'ਤੇ ਮੁਖਤਾਰ ਅੰਸਾਰੀ ਨੂੰ ਜੇਲ੍ਹ 'ਚ ਵੀਵੀਆਈਪੀ ਟ੍ਰੀਟਮੈਂਟ ਦੇਣ ਦੇ ਦੋਸ਼ ਲੱਗੇ ਸਨ। ਬਾਅਦ ਵਿੱਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਨੇ ਮੁਖਤਾਰ ਅੰਸਾਰੀ ਨੂੰ ਹਿਰਾਸਤ ਵਿਚ ਲੈ ਲਿਆ।
WATCH LIVE TV