Mukh Mantri Tirth Yatra: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਰਾਜਪੁਰਾ ਤੋਂ ਚੌਥੀ ਤੀਰਥ ਯਾਤਰਾ ਸ੍ਰੀ ਖਾਟੂ ਸ਼ਾਹ ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਆਂ ਵਿਧਾਇਕਾਂ ਮੈਡਮ ਰੀਨਾ ਮਿੱਤਰ ਨੇ ਕਿਹਾ ਕਿ ਅੱਜ 43 ਸ਼ਰਧਾਲੂਆਂ ਜੱਥਾ ਸ਼੍ਰੀ ਖਾਟੂ ਸ਼ਲਸਰ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਯਾਤਰੀਆਂ ਨੇ ਵੀ ਮੈਡਮ ਵਿਧਾਇਕਾਂ ਨੇ ਨਾ ਮਿੱਤਲ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਅੱਜ ਰਾਜਪੁਰਾ ਦੀ ਚੌਥੀ ਬਸ ਯਾਤਰਾ ਜਿਹੜੀ ਗਈ ਹੈ ਇਸ ਕਰਕੇ ਅੱਜ ਲੋਕ ਕਾਫੀ ਖੁਸ਼ ਨਜ਼ਰ ਆ ਰਹੇ ਸਨ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਖਾਟੂ ਸ਼ਾਮ ਅਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਚੌਥੀ ਬੱਸ ਮੋਹਾਲੀ ਦੇ ਸੈਕਟਰ 66 ਤੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਣਾ ਕੀਤੀ। ਯਾਤਰਾ ਤੇ ਜਾਣ ਵਾਲੇ ਤੀਰਥ ਯਾਤਰੀਆਂ ਨੂੰ ਕਿੱਟਾਂ ਹਲਕਾ ਵਿਧਾਇਕ ਵੱਲੋਂ ਦੇ ਕੇ ਰਵਾਨਾ ਕੀਤਾ ਗਿਆ


ਇਹ ਵੀ ਪੜ੍ਹੋ: Mukh Mantri Teerath Yatra Scheme: CM ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਚੱਲੀ ਚੌਥੀ ਬੱਸ, ਸ੍ਰੀ ਖਾਟੂ ਸ਼ਾਮ ਅਤੇ ਸਾਲਾਸਰ ਹੋਵੇਗੀ ਰਵਾਨਾ

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਇਹ ਸਕੀਮ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ਼ੁਰੂ ਕੀਤੀ ਸੀ। ਸਭ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰੇਲ ਭੇਜੀ ਗਈ। ਇਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।


ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਅਜਮੇਰ ਸ਼ਰੀਫ਼ ਅਤੇ ਹੋਰ ਥਾਵਾਂ ਦੇ ਦਰਸ਼ਨ ਕੀਤੇ ਜਾਣਗੇ। ਬੱਸ ਰਾਹੀਂ ਲੋਕ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਹਰ 8ਵੇਂ ਦਿਨ 13 ਹਜ਼ਾਰ ਸ਼ਰਧਾਲੂ ਰੇਲ ਰਾਹੀਂ ਯਾਤਰਾ ਕਰਨਗੇ। ਇਸ ਦੇ ਨਾਲ ਹੀ 10 ਬੱਸਾਂ ਵਿੱਚ ਰੋਜ਼ਾਨਾ 43 ਸ਼ਰਧਾਲੂ ਸਫਰ ਕਰ ਸਕਣਗੇ।


ਇਹ ਵੀ ਪੜ੍ਹੋ Punjab Jails AI Cameras:ਪੰਜਾਬ ਦੀਆਂ ਜੇਲ੍ਹਾਂ AI ਕੈਮਰਿਆਂ ਨਾਲ ਲੈਸ, ਕੈਦੀਆਂ ਦੀ ਹਰ ਹਰਕਤ ਹੋਵੇਗੀ ਰਿਕਾਰਡ