Punjab Road Accident/ ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ : ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਦਰੱਖਤ ਨਾਲ ਇਟੋਸ ਲੀਵਾ ਕਾਰ ਟਕਰਾ ਗਈ ਜਿਸ ਕਰਕੇ  4 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ ਇੱਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਦਰਅਸਲ ਇਹ ਹਾਦਸਾ ਸ੍ਰੀ ਮੁਕਤਸਰ ਸਾਹਿਬ ਬਠਿੰਡਾ ਮਾਰਗ ਉੱਤੇ ਵਾਪਰਿਆ ਹੈ। ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਕਾਰ ਆ ਰਹੀ ਸੀ ਅਤੇ ਇਸ ਤੋਂ ਬਾਅਦ  ਦਰੱਖਤ ਨਾਲ ਟਕਰਾ ਗਈ।


ਇਹ ਵੀ ਪੜ੍ਹੋ: Online fraud: ਸਾਵਧਾਨ! ਆ ਗਿਆ ਸਾਈਬਰ ਕ੍ਰਾਈਮ ਦਾ ਨਵਾਂ ਤਰੀਕਾ, ਫਰਜ਼ੀ SMS ਦੇ ਝਾਂਸੇ 'ਚ ਆ ਕੇ ਵੱਜੀ ਠੱਗੀ


ਦੱਸਿਆ ਜਾ ਰਿਹਾ ਹੈ ਕਿ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਟੋਇਟਾ ਕਾਰ ਦਰੱਖਤ ਨਾਲ ਟਕਰਾ ਗਈ। ਕਾਰ ਸਵਾਰ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਹੇ ਸਨ। ਚਸ਼ਮਦੀਦਾਂ ਅਨੁਸਾਰ ਪਿੰਡ ਬੁੱਟਰ ਸ਼ਰੀਹ ਨੇੜੇ ਕਾਰ ਆਪਣਾ ਸੰਤੁਲਨ ਗੁਆ ​​ਬੈਠੀ ਜਿਸ ਤੋਂ ਬਾਅਦ ਕਾਰ ਸਿੱਧੀ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਟੱਕਰ ਤੋਂ ਬਾਅਦ ਕਾਰ ਅੰਦਰ ਦੀ ਵੱਲ ਨੂੰ ਚਲੀ ਗਈ। ਸਾਹਮਣੇ ਬੈਠੇ ਡਰਾਈਵਰ ਅਤੇ ਉਸ ਦੇ ਨਾਲ ਬੈਠੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਪੁਲਿਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਤਿੰਨਾਂ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ 4 ਵਿਅਕਤੀ ਦੀ ਜਾਨ ਵੀ ਚਲੀ ਗਈ। ਇੱਕ ਅਜੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।