Muktsar Sahib News: ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫਸਰ ਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਭਾਗੀਰਥ ਮੀਨਾ SSP ਨੇ ਅੱਜ ਮਲੋਟ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਨੇ ਇੱਥੇ ਈਵੀਐਮ ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੇ ਬਣਾਏ ਗਏ ਸਟਰੋਂਗ ਰੂਮ ਦਾ ਵੀ ਜਾਇਜ਼ਾ ਲਿਆ। ਜਿਕਰ ਯੋਗ ਹੈ ਕਿ ਰੈਂਡੇਮਾਈਜੇਸ਼ਨ ਤੋਂ ਬਾਅਦ ਮਸ਼ੀਨਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਕੋਲ ਭੇਜ ਦਿੱਤੀਆਂ ਗਈਆਂ ਹਨ।


COMMERCIAL BREAK
SCROLL TO CONTINUE READING

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਟਰੋਂਗ ਰੂਮ ਅਤੇ ਗਿਣਤੀ ਕੇਂਦਰਾਂ ਤੇ ਬਹੁਪਰਤੀ ਸੁਰੱਖਿਆ ਹੋਵੇਗੀ ਅਤੇ ਸੀਸੀਟੀਵੀ ਕੈਮਰਿਆਂ ਨਾਲ ਇਸ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਤੋਂ ਬਿਨ੍ਹਾਂ ਉਹਨਾਂ ਨੇ ਦੂਸਰੇ ਵਿਧਾਨ ਸਭਾ ਹਲਕਿਆਂ, ਲੰਬੀ, ਗਿੱਦੜਬਾਹਾ ਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਟਰਾਂਗ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। 


ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੁੱਖ ਚੋਣ ਅਫ਼ਸਰ ਪੰਜਾਬ ਦੀ ਅਗਵਾਈ ਵਿਚ ਲੋੜੀਂਦੇ ਪੁਖਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ 'ਤੇ ਲੋੜੀਂਦੇ ਪ੍ਰਬੰਧ ਮੁਹੱਈਆ ਕਰਵਾਉਣ ਲਈ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।  ਇਸ ਮੌਕੇ ਉਹਨਾਂ ਦੇ ਨਾਲ ਵਧੀਕ ਜਿਲਾ ਚੋਣ ਅਫਸਰ ਕੰਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸਡੀਐਮ ਮਲੋਟ ਸ਼੍ਰੀ ਸੰਜੀਵ ਕੁਮਾਰ, ਸ੍ਰੀ ਪਵਨਜੀਤ ਡੀਐਸਪੀ ਮਲੋਟ ਵੀ ਹਾਜ਼ਰ ਸਨ।


ਇਹ ਵੀ ਪੜ੍ਹੋ: Sidhu Moosewala News: ਸਿੱਧੂ ਮੂਸੇਵਾਲਾ ਕਤਲ ਸਬੰਧੀ SC 'ਚ ਵੱਡਾ ਖੁਲਾਸਾ, ਪਿਤਾ ਬਲਕੌਰ ਸਿੰਘ ਦਾ ਬਿਆਨ ਆਇਆ ਸਾਹਮਣੇ


ਜ਼ਿਕਰਯੋਗ ਹੈ ਕਿ ਮੁਕਤਸਰ ਸਾਹਿਬ ਅਤੇ ਮਲੋਟ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਮਲੋਟ ਵਿਖੇ ਹੋਵੇਗੀ। ਜਦਕਿ ਲੰਬੀ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਬਠਿੰਡਾ ਦਾ ਭਾਗ ਹੈ। ਇਸ ਦੀ ਗਿਣਤੀ ਬਠਿੰਡਾ ਵਿਖੇ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਫਰੀਦਕੋਟ ਦਾ ਭਾਗ ਹੈ ਉਸਦੀ ਗਿਣਤੀ ਫਰੀਦਕੋਟ ਵਿਖੇ ਹੋਵੇਗੀ। 


ਇਹ ਵੀ ਪੜ੍ਹੋ: Bathinda News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੱਕ 91 ਫੀਸਦੀ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ