Muktsar News: (ਅਨਮੋਲ ਸਿੰਘ ਵੜਿੰਗ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈਪੀਐਸ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ਼ ਸਖ਼ਤ ਐਕਸ਼ਨ ਲੈਂਦੇ ਹੋਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਇਸ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਨ੍ਹਾਂ ਨਸ਼ਾ ਤਸਕਰਾਂ ਖਿਲਾਫ਼ ਐਨਡੀਪੀਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ, ਉਨ੍ਹਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨਡੀਪੀਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ।


ਇਸ ਤਹਿਤ ਹੀ ਜਸਬੀਰ ਸਿੰਘ ਡੀਐਸਪੀ ਗਿੱਦੜਬਾਹਾ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫ਼ਸਰ ਥਾਣਾ ਕੋਟਭਾਈ ਵੱਲੋਂ ਪਿੰਡ ਭਲਾਈਆਣਾ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਜਸਬੀਰ ਸਿੰਘ ਡੀਐਸਪੀ ਗਿੱਦੜਬਾਹਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਸ਼ੋਕ ਕੁਮਾਰ ਪੁੱਤਰ ਜਗਦੀਸ਼ ਲਾਲ ਵਾਸੀ ਪਿੰਡ ਭਲਾਈਆਣਾ, ਜਿਸ ਖਿਲਾਫ ਮੁਕੱਦਮਾ ਨੰਬਰ 73 ਮਿਤੀ 29-9-2010 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਕੋਟਭਾਈ ਵਿਖੇ ਦਰਜ ਹੈ।


ਇਸ ਕੋਲੋਂ ਨਸ਼ੀਲ਼ੀਆਂ ਗੋਲੀਆਂ ਬਰਾਮਦ ਹੋਈਆਂ ਸਨ। ਅਸ਼ੋਕ ਕੁਮਾਰ ਪੁੱਤਰ ਜਗਦੀਸ਼ ਲਾਲ ਵਾਸੀ ਪਿੰਡ ਭਲਾਈਆਣਾ ਵੱਲੋਂ ਨਸ਼ਾ ਤਸਕਰੀ ਕਰਕੇ ਕਾਫੀ ਪ੍ਰਾਪਰਟੀ ਬਣਾਈ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 3 ਲੱਖ 25 ਹਜ਼ਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਐਨਡੀਪੀਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ।


ਇਸ ਦੇ ਆਰਡਰ ਮੌਸੂਲ ਹੋਣ ਉਤੇ ਉਸਦੀ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀਂ ਸਕੇਗਾ ਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਡੀਐਸਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।


ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਤੁਸੀ ਇਸ ਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਉਤੇ ਵਟਸਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। 


ਇਹ ਵੀ ਪੜ੍ਹੋ : Sultanpur Lodhi NRI Woman Murder: ਸੁਲਤਾਨਪੁਰ ਲੋਧੀ 'ਚ ਐਨਆਰਆਈ ਨੂੰਹ ਦੀ ਹੱਤਿਆ ਦੇ ਦੋਸ਼ 'ਚ ਸੱਸ-ਸਹੁਰਾ ਗ੍ਰਿਫ਼ਤਾਰ