Rakhi sawant Arrested news: ਬਾਲੀਵੁੱਡ ਦੀ 'ਡਰਾਮਾ ਕੁਈਨ' ਰਾਖੀ ਸਾਵੰਤ ਨੂੰ ਮੁੰਬਈ ਦੀ ਅੰਬੋਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਰਾਖੀ ਨੇ ਅੱਜ ਦੁਪਹਿਰ 3 ਵਜੇ ਆਪਣੀ ਡਾਂਸ ਅਕੈਡਮੀ ਦੀ ਸ਼ੁਰੂਆਤ ਕਰਨੀ ਸੀ, ਜਿੱਥੇ ਉਸਨੇ ਆਪਣੇ ਪਤੀ ਆਦਿਲ ਖਾਨ ਦੁਰਾਨੀ ਨਾਲ ਸਾਂਝੇਦਾਰੀ ਕਰਨੀ ਸੀ। ਦੱਸ ਦੇਈਏ ਕਿ ਰਾਖੀ ਸਾਵੰਤ ਨੂੰ ਸ਼ਰਲਿਨ ਚੋਪੜਾ ਦੁਆਰਾ ਪਿਛਲੇ ਸਾਲ ਦਰਜ ਕਰਵਾਈ ਗਈ ਐਫਆਈਆਰ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ। ਰਾਖੀ ਦੀ ਗ੍ਰਿਫਤਾਰੀ ਦਾ ਦਾਅਵਾ ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕੀਤਾ ਹੈ। ਇਹ ਜਾਣਕਾਰੀ ਅਦਾਕਾਰਾ ਸ਼ਰਲਿਨ ਚੋਪੜਾ ਨੇ ਖੁਦ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। 


COMMERCIAL BREAK
SCROLL TO CONTINUE READING

ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਇਨ੍ਹੀਂ ਦਿਨੀਂ ਮੁਸਲਿਮ ਹੋਣ ਅਤੇ ਆਪਣੇ ਬੁਆਏਫ੍ਰੈਂਡ ਆਦਿਲ ਨਾਲ ਵਿਆਹ ਕਰਨ ਨੂੰ ਲੈ ਕੇ ਸੁਰਖੀਆਂ 'ਚ ਹੈ ਪਰ ਇਸ ਦੌਰਾਨ ਇਹ ਖ਼ਬਰ ਵਾਇਰਲ ਹੋ ਰਹੀ ਹੈ ਕਿ  ਰਾਖੀ ਸਾਵੰਤ ਨੂੰ ਪੁਲਿਸ (Rakhi sawant Arrested) ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੂੰ ਮੁੰਬਈ ਦੀ ਅੰਬੋਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਅੰਬੋਲੀ ਪੁਲਿਸ ਨੇ ਰਾਖੀ ਸਾਵੰਤ ਨੂੰ ਗ੍ਰਿਫਤਾਰ  (Rakhi sawant Arrested)ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਨੇ ਕਿਹਾ ਹੈ ਕਿ ਰਾਖੀ ਸਾਵੰਤ ਨੂੰ ਸਿਰਫ ਪੁੱਛਗਿੱਛ ਲਈ ਬੁਲਾਇਆ ਗਿਆ ਹੈ।



ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ! ਪੰਜਾਬ ਦੇ ਆਟੋ ਚਾਲਕ ਦੀ ਨਿਕਲੀ ਲਾਟਰੀ, ਜਿੱਤੇ 5 ਕਰੋੜ ਰੁਪਏ 


ਅਭਿਨੇਤਰੀ ਸ਼ਰਲਿਨ ਚੋਪੜਾ (Sherlyn Chopra complaint) ਨੇ ਇਸ ਖਬਰ ਦੀ ਪੁਸ਼ਟੀ ਕਰਦੇ ਹੋਏ ਟਵੀਟ ਕੀਤਾ, 'ਅੰਬੋਲੀ ਪੁਲਸ ਨੇ FIR 883/2022 ਦੇ ਸਿਲਸਿਲੇ 'ਚ ਰਾਖੀ ਸਾਵੰਤ ਨੂੰ ਗ੍ਰਿਫਤਾਰ ਕੀਤਾ ਹੈ। ਰਾਖੀ ਸਾਵੰਤ 'ਤੇ ਕੁਝ ਸਮਾਂ ਪਹਿਲਾਂ  (Rakhi sawant Arrested) ਇਕ ਮਹਿਲਾ ਮਾਡਲ ਦੇ ਇਤਰਾਜ਼ਯੋਗ ਵੀਡੀਓ ਅਤੇ ਫੋਟੋਆਂ ਵਾਇਰਲ ਕਰਨ ਦਾ ਦੋਸ਼ ਹੈ। ਜਦੋਂ ਕਿ ਉਨ੍ਹਾਂ ਦੀ ਗ੍ਰਿਫਤਾਰੀ ਦਾ ਦਾਅਵਾ ਸ਼ਰਲਿਨ ਚੋਪੜਾ ਨੇ ਖੁਦ ਕੀਤਾ ਹੈ। ਇਸ ਤੋਂ ਪਹਿਲਾਂ ਵਾਇਰਲ ਹੋ ਰਹੀ ਖਬਰ 'ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਰਾਖੀ ਸਾਵੰਤ ਨੂੰ ਕੁਝ ਸਮੇਂ 'ਚ ਅੰਧੇਰੀ ਕੋਰਟ 'ਚ ਪੇਸ਼ ਕੀਤਾ ਜਾਵੇਗਾ।