Gurpreet Harnau Murder Case: ਗੁਰਪ੍ਰੀਤ ਸਿੰਘ ਹਰੀਨੋਂ ਹੱਤਿਆ ਮਾਮਲੇ `ਚ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਤੇ ਸਮਰਥਕਾਂ `ਤੇ ਲਗਾਏ ਦੋਸ਼
Gurpreet Harnau Murder Case: ਗੁਰਪ੍ਰੀਤ ਸਿੰਘ ਹਰੀਨੋਂ ਦੀ ਹੱਤਿਆ ਦੇ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਉਤੇ ਗੰਭੀਰ ਦੋਸ਼ ਲਗਾਏ ਹਨ।
Gurpreet Harnau Murder Case: ਫ਼ਰੀਦਕੋਟ ਜ਼ਿਲ੍ਹੇ ਦੇ ਹਰੀਨੋਂ ਵਿੱਚ ਗੁਰਪ੍ਰੀਤ ਸਿੰਘ ਹਰੀਨੋਂ ਦੀ ਹੱਤਿਆ ਦੇ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਉਤੇ ਗੰਭੀਰ ਦੋਸ਼ ਲਗਾਏ ਹਨ।
ਸੋਸ਼ਲ ਮੀਡੀਆ ਪਰ ਪੋਸਟ ਪਾ ਕੇ ਫਰੀਦਕੋਟ ਦੇ ਪਿੰਡ ਹਰੀਨੋਂ ਵਿੱਚ ਪੰਥਕ ਜਥੇਬੰਦੀਆਂ ਨਾਲ ਜੁੜੇ ਗੁਰਪ੍ਰੀਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਉਪਰ ਦੋਸ਼ ਲਗਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਿਸ ਜਾਂਚ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਹੈ। ਵਾਰਿਸ ਪੰਜਾਬ ਦੀ ਸੰਸਥਾ ਦੇ ਮੁਖੀ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਗੁਰਪ੍ਰੀਤ ਸਿੰਘ ਦਾ ਅੰਮ੍ਰਿਤਪਾਲ ਸਿੰਘ ਨਾਲ ਵਿਚਾਰਕ ਮਤਭੇਦ ਹੋ ਗਏ ਸਨ, ਜਿਸ ਕਾਰਨ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਉਸ ਨੂੰ ਧਮਕੀਆਂ ਦੇ ਰਹੇ ਸਨ।
ਕੋਟਕਪੂਰਾ ਦੇ ਪਿੰਡ ਹਰੀਨੋਂ ਵਿੱਚ ਇੱਕ ਹਫਤੇ ਪਹਿਲਾਂ ਅਣਪਛਾਤਿਆਂ ਵੱਲੋਂ ਕਤਲ ਕੀਤੇ ਗਏ ਪੰਥਕ ਜਥੇਬੰਦੀਆਂ ਨਾਲ ਜੁੜੇ ਨੌਜਵਾਨ ਗੁਰਪ੍ਰੀਤ ਸਿੰਘ ਦਾ ਬੀਤੇ ਦਿਨ ਅੰਤਿਮ ਸੰਸਕਾਰ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਸਮੇਤ ਫਰੀਦਕੋਟ ਹਲਕੇ ਤੋਂ ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਸਪੀਕਰ ਕੁਲਤਾਰ ਸੰਧਵਾਂ ਵੀ ਸ਼ਾਮਿਲ ਹੋਏ ਸਨ।
ਇੱਕ ਹਫਤੇ ਪਹਿਲਾਂ ਪਿੰਡ ਹਰੀਨੋਂ ਵਿੱਚ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਪੰਥਕ ਜਥੇਬੰਦੀਆਂ ਨਾਲ ਜੁੜੇ ਗੁਰਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਤੇ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਤੇ ਇਸਦੇ ਲਈ ਐਸਆਈਟੀ ਦਾ ਗਠਨ ਵੀ ਕੀਤਾ ਗਿਆ ਹੈ।
ਪਰਿਵਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਹ ਨਾ ਤਾਂ ਪੋਸਟਮਾਰਟਮ ਕਰਵਾਉਣਗੇ ਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ ਪਰ ਇੱਕ ਦਿਨ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਉਸ ਭਰੋਸਾ ਦਿੱਤੇ ਜਾਣ ਤੋਂ ਬਾਅਦ ਪਰਿਵਾਰ ਅਤੇ ਜਥੇਬੰਦੀਆਂ ਨੇ ਸਹਿਮਤੀ ਜਿਤਾ ਦਿੱਤੀ ਸੀ ਜਿਸ ਤੋਂ ਬਾਅਦ ਪਹਿਲਾਂ ਗੁਰਪ੍ਰੀਤ ਸਿੰਘ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਬਾਅਦ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ ਸੀ।
ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਸੀ ਕਿ ਜੇ ਗੁਰਪ੍ਰੀਤ ਸਿੰਘ ਕਤਲ ਮਾਮਲੇ ਵਿੱਚ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਸਮੂਹ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਸੰਘਰਸ਼ ਕਰਨਗੇ ਅਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ।
ਮ੍ਰਿਤਕ ਦੇ ਚਚੇਰੇ ਭਰਾ ਸੁਖਪ੍ਰੀਤ ਸਿੰਘ ਨੇ ਕਿਹਾ ਸੀ ਕਿ ਪੁਲਿਸ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ ਅਤੇ ਨਾਲ ਹੀ ਕਿਹਾ ਸੀ ਕਿ ਪੋਸਟਮਾਰਟਮ ਵਿਚ ਦੇਰੀ ਨਾਲ ਰਿਪੋਰਟ ਪ੍ਰਭਾਵਿਤ ਹੋ ਸਕਦੀ ਹੈ ਜਿਸਦੇ ਚਲਦਿਆਂ ਉਨ੍ਹਾਂ ਪੋਸਟਮਾਰਟਮ ਅਤੇ ਸੰਸਕਾਰ ਦਾ ਫੈਸਲਾ ਲਿਆ ਸੀ।