Punjab News: ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਹੋਏ ਰਿਹਾਅ
Punjab News: ਨਾਭਾ ਜੇਲ੍ਹ ਬ੍ਰੇਕ ਮਾਮਲੇ `ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ `ਚ ਬੰਦ ਨਾਭਾ ਜੇਲ੍ਹ ਕਾਂਡ ਦੇ ਗੈਂਗਸਟਰ ਨੀਟਾ ਦਿਓਲ, ਗੈਂਗਸਟਰ ਮਨੀ, ਸੁਲੱਖਣ ਬੱਬਰ ਜੇਲ੍ਹ `ਚੋਂ ਰਿਹਾਅ ਹੋ ਗਏ ਹਨ।
Punjab News: ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਨੀਟਾ ਦਿਓਲ, ਗੈਂਗਸਟਰ ਮਨੀ, ਸੁਲੱਖਣ ਬੱਬਰ ਜੇਲ੍ਹ 'ਚੋਂ ਰਿਹਾਅ ਹੋ ਗਏ ਹਨ, ਜਦਕਿ ਗੁਰਪ੍ਰੀਤ ਸੇਖੋਂ ਅਤੇ ਪਲਵਿੰਦਰ ਪੀਡਾ ਨੂੰ ਵੀ ਜ਼ਮਾਨਤ ਮਿਲ ਗਈ ਪਰ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਹੈ, ਉਹ ਕਿਸੇ ਹੋਰ ਮਾਮਲੇ 'ਚ ਜੇਲ੍ਹ 'ਚ ਹਨ। ਜੇਲ੍ਹ ਬ੍ਰੇਕ ਮਾਮਲੇ ਦੀ ਸਾਜਿਸ਼ਘਾੜੇ ਗੋਪੀ ਕੋਡਾ ਨੂੰ ਜ਼ਮਾਨਤ ਨਹੀਂ ਮਿਲੀ ਹੈ।
ਕਾਬਿਲੇਗੌਰ ਹੈ ਕਿ ਹਾਂਗਕਾਂਗ ਦੀ ਅਦਾਲਤ ਗੈਂਗਸਟਰ ਰੋਮੀ ਦੀ ਹਵਾਲਗੀ ਸਬੰਧੀ ਭਾਰਤ ਸਰਕਾਰ ਦੀ ਅਪੀਲ ਮਨਜ਼ੂਰ ਕਰ ਚੁੱਕਾ ਸੀ। ਇਸ ਮਗਰੋਂ ਰੋਮੀ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹੁਣ ਖਾਰਜ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਗੈਂਗਸਟਰ ਰੋਮੀ ਨੂੰ ਸਾਲ 2016 'ਚ ਗ੍ਰਿਫਤਾਰ ਕੀਤਾ ਸੀ ਪਰ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਪਿੱਛੋਂ ਉਹ ਹਾਂਗਕਾਂਗ ਭੱਜ ਗਿਆ ਸੀ। ਇਸ ਮਗਰੋਂ ਉਸ ਨੂੰ ਹਾਂਗਕਾਂਗ 'ਚ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ : Delhi Liquor Scam: ਦਿੱਲੀ ਸ਼ਰਾਬ ਘੁਟਾਲੇ 'ਚ ਵੱਡੀ ਕਾਰਵਾਈ- CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੁਲਿਸ ਨੇ ਉਸ ਦੀ ਹਵਾਲਗੀ ਲਈ ਕਾਰਵਾਈ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਕੋਲ ਇਹ ਮੁੱਦਾ ਚੁੱਕਿਆ ਸੀ। ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਰੋਮੀ 'ਤੇ ਸਾਲ 2016-17 'ਚ ਜਲੰਧਰ ਤੇ ਲੁਧਿਆਣਾ 'ਚ ਹੋਏ ਕਤਲਾਂ 'ਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ।
ਪੰਜਾਬ ਪੁਲਿਸ ਮੁਤਾਬਕ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖੋ ਦੇ ਸੰਪਰਕ 'ਚ ਸੀ। ਗੁਰਪ੍ਰੀਤ ਨਵੰਬਰ 2016 'ਚ ਨਾਭਾ ਜੇਲ੍ਹ 'ਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚੋਂ ਇੱਕ ਸੀ ਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ। ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫ਼ਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਇਸ ਨਾਲ ਹੀ ਜੇਲ੍ਹ ਬ੍ਰੇਕ ਦੀ ਸਾਰੀ ਸਾਜ਼ਿਸ਼ ਨੂੰ ਹਾਂਗਕਾਂਗ ਤੋਂ ਹੀ ਰਚਿਆ ਗਿਆ ਸੀ।
ਇਹ ਵੀ ਪੜ੍ਹੋ : Phagwara News: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੇਟ ਦੇ ਬਾਹਰ ਖੜ੍ਹੇ ਨੌਜਵਾਨਾਂ 'ਤੇ ਹਮਲਾ, ਚੱਲੀਆਂ ਗੋਲੀਆਂ; ਇੱਕ ਦੀ ਮੌਤ