Nabha News: ਪ੍ਰਾਪਰਟੀ ਐਡਵਾਈਜ਼ਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
Nabha News: ਸੰਘਰਸ਼ ਕਰ ਰਹੇ ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਜਿਨ੍ਹਾਂ ਨੇ ਚੋਣਾਂ ਵਿੱਚ ਵੋਟਾਂ ਲੈਣ ਲਈ ਐਨਓਸੀ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਨੋਟੀਫਿਕੇਸ਼ਨ ਨਹੀਂ ਹੋਇਆ।
Nabha News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਐਨਓਸੀ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤੱਕ ਪੰਜਾਬ ਸਰਕਾਰ ਦਾ ਉਹ ਵਾਅਦਾ ਪੂਰਾ ਨਾ ਹੋਇਆ ਹੁਣ ਐਨਓਸੀ ਖਤਮ ਨਾ ਕਰਨ ਦੇ ਮੁੱਦੇ ਤੇ ਪੰਜਾਬ ਦੇ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਅੱਜ ਨਾਭਾ ਵਿਖੇ ਨਾਭਾ ਪ੍ਰਾਪਰਟੀ ਐਡਵਾਈਜ਼ਰ ਐਸੋਸੀਏਸ਼ਨ ਵੱਲੋਂ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੁਕਿਆ ਗਿਆ।
ਸਥਾਨਕ ਪਟਿਆਲਾ ਗੇਟ ਵਿਖੇ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੇ ਵਿੱਚ ਪ੍ਰੋਪਰਟੀ ਐਡਵਾਈਜ਼ਰਾਂ ਦੇ ਹੱਥਾਂ ਵਿੱਚ ਫੜੀਆਂ ਗਈਆਂ ਤਖਤੀਆਂ ਦੇ ਉੱਪਰ ਪੰਜਾਬ ਸਰਕਾਰ ਦੇ ਖਿਲਾਫ ਬਹੁਤ ਸਾਰੀਆਂ ਮੰਗਾਂ ਨੂੰ ਲੈ ਕੇ ਰੋਸ ਕੀਤਾ ਸੀ। ਇਸ ਤੋਂ ਇਲਾਵਾ ਪੰਜਾਬ ਅੰਦਰ ਕਲੈਕਟਰ ਰੇਟ ਦਾ ਕਈ ਗੁਣਾ ਵਾਧਾ ਹੋਣ ਨੂੰ ਲੈ ਕੇ ਵੀ ਪੰਜਾਬ ਦੇ ਲੋਕ ਅਤੇ ਪ੍ਰੋਪਰਟੀ ਐਡਵਾਈਜ਼ਰ ਨਰਾਜ਼ ਹਨ। ਜਿਸ ਨਾਲ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਵਿੱਚ ਪ੍ਰੋਪਰਟੀ ਹੋਰ ਮੰਦੀ ਹੋ ਜਾਵੇਗੀ।
ਇਹ ਵੀ ਪੜ੍ਹੋ: Sunam News: ਅਮਨ ਅਰੋੜਾ ਨੇ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ
ਸੰਘਰਸ਼ ਕਰ ਰਹੇ ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਜਿਨ੍ਹਾਂ ਨੇ ਚੋਣਾਂ ਵਿੱਚ ਵੋਟਾਂ ਲੈਣ ਲਈ ਐਨਓਸੀ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਨੋਟੀਫਿਕੇਸ਼ਨ ਨਹੀਂ ਹੋਇਆ। ਹੁਣ ਪੰਜਾਬ ਵਿੱਚ ਰਜਿਸਟਰੀਆਂ ਐਨਓਸੀ ਤੋਂ ਬਿਨਾਂ ਨਹੀਂ ਹੋ ਰਹੀ। ਜਿਸ ਨਾਲ ਜਿੱਥੇ ਉਨਾਂ ਦਾ ਰੁਜ਼ਗਾਰ ਖਤਮ ਹੋ ਰਿਹਾ ਹੈ ਉੱਥੇ ਪੰਜਾਬ ਦੇ ਗਰੀਬ ਲੋਕਾਂ ਨੂੰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਭਾਵੇਂ ਕਿ ਅੱਜ ਉਨਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਸੰਘਰਸ਼ ਦਾ ਐਲਾਨ ਕੀਤਾ ਪਰ ਨਾਭਾ ਵਿੱਚ ਚੱਲ ਸ਼ੁਰੂ ਕੀਤਾ ਗਿਆ ਇਹ ਧਰਨਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਵੱਡਾ ਸੰਘਰਸ਼ ਬਣ ਜਾਵੇਗਾ।
ਇਹ ਵੀ ਪੜ੍ਹੋ: Independence Day 2024: ਹੁਣ ਹਰਿਆਣਾ ਦੇ ਸਕੂਲਾਂ 'ਚ ਗੁੱਡ ਮਾਰਨਿੰਗ ਦੀ ਥਾਂ 'ਜੈ ਹਿੰਦ' ਕਹਿਣਗੇ ਬੱਚੇ