Nabha News(ਹਰਮੀਤ ਸਿੰਘ): ਨਾਭਾ ਦੇ ਨਜ਼ਦੀਕ ਪਿੰਡ ਇੱਛੇਵਾਲ ਵਾਲ ਰਹਿਣ ਵਾਲੇ ਕਿਸਾਨ ਦੇ ਇਕਲੌਤੇ ਪੁੱਤਰ ਵਿਕਾਸ 28 ਸਾਲਾਂ ਦੀ ਦਿੱਲੀ ਕਿਸਾਨ ਅੰਦੋਲਨ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸਦੇ ਪਰਿਵਾਰ ਵਿੱਚ ਰੋਜੀ ਰੋਟੀ ਕਮਾਉਣ ਵਾਲਾ ਕੋਈ ਨਹੀਂ ਸੀ। ਕਿਸਾਨ ਜੱਥੇਬੰਦੀਆਂ ਵੱਲੋਂ ਲਗਾਤਾਰ ਕਿਸਾਨਾਂ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਸਰਕਾਰ ਵੱਲੋਂ ਤਿੰਨ ਸਾਲ ਬਾਅਦ ਉਸ ਪਰਿਵਾਰ ਦੇ ਵਿੱਚ ਮ੍ਰਿਤਕ ਕਿਸਾਨ ਦੀ ਭੈਣ ਨੂੰ ਖੇਤੀਬਾੜੀ ਮਹਿਕਮੇ ਵਿੱਚ ਸਰਕਾਰੀ ਨੌਕਰੀ ਦਿੱਤੀ ਗਈ ਹੈ, ਪਿੰਡ ਦੇ ਲੋਕਾਂ ਅਤੇ ਕਿਸਾਨ ਯੂਨੀਅਨ ਨੇ ਮ੍ਰਿਤਕ ਦੀ ਭੈਣ ਰਜਨੀ ਰਾਣੀ ਨੂੰ ਨਿਯੁਕਤੀ ਪੱਤਰ ਦਿੱਤਾ ਅਤੇ ਸਨਮਾਨ ਕੀਤਾ।


ਇਸ ਮੌਕੇ 'ਤੇ ਮ੍ਰਿਤਕ ਦੀ ਭੈਣ ਨੇ ਕਿਹਾ ਕਿ ਮੈਂ ਸਰਕਾਰ ਦਾ ਦਿਲੋਂ ਧੰਨਵਾਦ ਕਰਦੀ ਹਾਂ ਜਿਸ ਨੇ ਮੇਰੀ ਭਰਾ ਦੀ ਮੌਤ ਤੋਂ ਬਾਅਦ ਮੈਨੂੰ ਨੌਕਰੀ ਦਿੱਤੀ ਹੈ। ਇਸ ਨੌਕਰੀ ਦੇ ਮਿਲਣ ਨਾਲ ਸਾਡੇ ਪਰਿਵਾਰ ਦਾ ਗੁਜ਼ਾਰਾ ਅਸਾਨੀ ਨਾਲ ਚੱਲ ਸਕੇਗਾ। 


ਦੂਸਰੇ ਪਾਸੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਤਿੰਨ ਸਾਲ ਬੀਤਣ ਤੋਂ ਬਾਅਦ ਇਸ ਪਰਿਵਾਰ ਦੇ ਵਿੱਚ ਨੌਕਰੀ ਜ਼ਰੂਰ ਦਿੱਤੀ ਹੈ ਪਰ ਇਸ ਪਰਿਵਾਰ ਦਾ ਗੁਜ਼ਾਰਾ ਬਹੁਤ ਔਖਾ ਚੱਲ ਰਿਹਾ ਸੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਅਤੇ ਪਰਿਵਾਰ ਦੇ ਮੈਂਬਰਾਂ ਵੱਲੋਂ ਨੌਕਰੀ ਮਿਲਣ 'ਤੇ ਸਰਕਾਰ ਦਾ ਬਹੁਤ-ਬਹੁਤ ਧੰਨਵਾਦ ਕੀਤਾ। 


ਦੱਸਦਈਏ ਕਿ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਅੰਦੋਲਨ ਹੋਇਆ ਸੀ। ਇਸ ਦੌਰਾਨ 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਨਾਲ ਸਬੰਧ ਰੱਖਦੇ ਸਨ। ਹਾਲਾਂਕਿ ਬਾਅਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਸੀ।