Nachattar Gill's wife Daljinder Kaur's death: ਪੰਜਾਬੀ ਮਨੋਰੰਜਨ ਜਗਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ।  


COMMERCIAL BREAK
SCROLL TO CONTINUE READING

ਨਛੱਤਰ ਗਿੱਲ ਦੀ ਪਤਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ ਅਤੇ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ। 


ਗੌਰਤਲਬ ਹੈ ਕਿ ਨਛੱਤਰ ਗਿੱਲ ਅਤੇ ਉਸ ਦੀ ਪਤਨੀ ਦਲਵਿੰਦਰ ਕੌਰ ਦੇ ਪੁੱਤ ਦਾ ਦੋ ਦਿਨ ਬਾਅਦ ਵਿਆਹ ਸੀ ਜਦਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਕੁੜੀ ਦਾ ਵਿਆਹ ਕੀਤਾ ਸੀ। ਦੱਸ ਦਈਏ ਕਿ 17 ਨਵੰਬਰ ਨੂੰ ਨਛੱਤਰ ਗਿੱਲ ਅਤੇ ਉਸ ਦੀ ਪਤਨੀ ਦਲਵਿੰਦਰ ਕੌਰ ਨੇ ਆਪਣੇ ਪੁੱਤ ਦਾ ਵਿਆਹ ਕਰਨਾ ਸੀ।  


ਹੋਰ ਪੜ੍ਹੋ: ਚੀਨੀ ਮਾਂਝੇ ਨੂੰ ਵੇਚਣ ਤੇ ਵਰਤਣ ਵਾਲਿਆਂ ਖ਼ਿਲਾਫ਼ ਐਕਸ਼ਨ 'ਚ ਪੰਜਾਬ ਸਰਕਾਰ, ਹੋਵੇਗੀ ਸਖ਼ਤ ਕਾਰਵਾਈ


Nachattar Gill ਦੀ wife Daljinder Kaur ਦੀ death ਦੀ ਖ਼ਬਰ ਸੁਣ ਕੇ ਨਾ ਸਿਰਫ਼ ਗਾਇਕ ਨੂੰ ਸਗੋਂ ਉਨ੍ਹਾਂ ਦੇ ਪ੍ਰਸ਼ੰਸਕ ਵੀ ਸਦਮੇ 'ਚ ਹਨ।


 



ਇਸ ਦੌਰਾਨ ਨਛੱਤਰ ਗਿੱਲ ਤੋਂ ਜੁੜੇ ਪੰਜਾਬੀ ਇੰਡਸਟਰੀ ਦੇ ਲੋਕ ਉਨ੍ਹਾਂ ਦੀ ਪਤਨੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।  


ਹੋਰ ਪੜ੍ਹੋ: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਲੁਧਿਆਣਾ ਜਾਣਗੇ CM ਮਾਨ, ਟਵੀਟ ਕਰ ਕੀਤਾ ਸਿਜਦਾ