Baba Farid Aagman Purab: ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ
Baba Farid Aagman Purab: 12ਵੀਂ ਸਦੀ ਦੇ ਮਹਾਨ ਸੂਫੀ ਸੰਤ ਸ਼ੇਖ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਆਖਰੀ ਦਿਨ ਫ਼ਰੀਦਕੋਟ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਜੋ ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਤੱਕ ਪੁੱਜਾ।
Baba Farid Aagman Purab: 12ਵੀਂ ਸਦੀ ਦੇ ਮਹਾਨ ਸੂਫੀ ਸੰਤ ਸ਼ੇਖ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਆਖਰੀ ਦਿਨ ਫ਼ਰੀਦਕੋਟ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਜੋ ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਤੱਕ ਪੁੱਜਾ।
ਇਸ ਵਿਸ਼ਾਲ ਅਲੌਕਿਕ ਨਗਰ ਕੀਰਤਨ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਬਾ ਫ਼ਰੀਦ ਜੀ ਦੇ ਸ਼ਰਧਾਲੂਆਂ ਨੇ ਹਿੱਸਾ ਲਿਆ। ਇਸ ਨਗਰ ਕੀਰਤਨ ਦੀ ਅਗਵਾਈ ਵਿੱਚ ਪੰਜ ਪਿਆਰਿਆਂ ਨੇ ਕੀਤੀ ਤੇ ਇਸ ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ ਦੇ ਬੈਂਡ, ਗਤਕਾ ਪਾਰਟੀਆਂ ਸ਼ਾਮਿਲ ਹੋਈਆਂ। ਵੱਡੀ ਗਿਣਤੀ ਵਿੱਚ ਲੋਕ ਟਰਾਲੀਆਂ ਜੀਪਾਂ ਅਤੇ ਮੋਟਰਸਾਈਕਲਾਂ ਸਮੇਤ ਇਸ ਨਗਰ ਕੀਰਤਨ ਚ ਸ਼ਾਮਿਲ ਹੋਏ।
ਨਗਰ ਕੀਰਤਨ ਦੇ ਵੱਡੇ ਇਕੱਠ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਨਗਰ ਕੀਰਤਨ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਇਕ ਸੁੰਦਰ ਪਾਲਕੀ ਵਿੱਚ ਸਜਾਇਆ ਗਿਆ ਸੀ। ਵੱਡੀ ਗਿਣਤੀ ਵਿੱਚ ਲੋਕ ਨਤਮਸਤਕ ਹੁੰਦੇ ਦਿਖਾਈ ਦਿੱਤੇ।
ਇਹ ਨਗਰ ਕੀਰਤਨ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਸਮਾਪਤੀ ਤੋਂ ਬਾਅਦ ਉਥੇ ਸ਼੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਬਾਅਦ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਮੇਲੇ ਵਿੱਚ ਹੋਏ ਧਾਰਮਿਕ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡ ਜਾਣਗੇ।
ਇਹ ਵੀ ਪੜ੍ਹੋ : WTC Final: ਟੀਮ ਇੰਡੀਆ ਇਸ ਤਰ੍ਹਾਂ WTC ਫਾਈਨਲ 'ਚ ਕਰੇਗੀ ਕੁਆਲੀਫਾਈ, ਸਮਝੋ ਪੂਰੀ ਨੰਬਰ ਗੇਮ
ਨਾਲ ਹੀ ਬਾਬਾ ਫਰੀਦ ਐਵਾਰਡ ਫਾਰ ਹਿਊਮੈਨਿਟੀ ਜੋ ਇਸ ਵਾਰ ਉਘੇ ਸਮਾਜ ਸੇਵੀ ਡਾ. ਐੱਸਪੀ ਉਬਰਾਏ ਨੂੰ ਦਿੱਤਾ ਜਾ ਰਿਹਾ ਜਿਨ੍ਹਾਂ ਦੀਆਂ ਮਨੁੱਖਤਾ ਲਈ ਵਿਲੱਖਣ ਸੇਵਾਵਾਂ ਦੇ ਬਦਲੇ ਉਨ੍ਹਾਂ ਨੂੰ ਸਨਮਾਨਿਆ ਜਾ ਰਿਹਾ ਹੈ, ਜਿਸ ਵਿੱਚ ਇੱਕ ਲੱਖ ਰੁਪਏ ਨਕਦੀ ਅਤੇ ਇਕ ਮੁਮੈਂਟੋ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਉਪਰੰਤ ਇਸ ਮੇਲੇ ਦੀ ਸਮਾਪਤੀ ਹੋਵੇਗੀ।
ਬਾਬਾ ਫਰੀਦ ਜੀ ਨੂੰ ਸਮਰਿਪਤ ਮੇਲੇ ਨੂੰ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾਂਦਾ ਹੈ। ਲੋਕ ਵੱਡੀ ਗਿਣਤੀ ਵਿੱਚ ਧਾਰਮਿਕ ਸਮਾਗਮ ਦੌਰਾਨ ਪੁੱਜੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : Ropar Accident: ਰੋਪੜ ਵਿਖੇ ਵਾਪਰਿਆ ਵੱਡਾ ਹਾਦਸਾ! ਸਕੂਲ ਲਈ ਜਾ ਰਹੇ ਬੱਚਿਆਂ ਦਾ ਪਲਟਿਆ ਆਟੋ, ਲੱਗੀਆਂ ਸੱਟਾਂ