Amritsar News: ਅੰਮ੍ਰਿਤਸਰ ਵਿੱਚ ਸ਼ਰਾਰਤੀ ਅਨਸਰ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਸ਼ਰਾਰਤੀ ਅਨਸਰਾਂ ਵੱਲੋਂ ਸ਼ਰੇਆਮ ਲੁੱਟ ਖੋਹ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਬੁੱਧਵਾਰ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਚੋਣ ਜ਼ਾਬਤਾ ਲੱਗਾ ਹੋਣ ਦੇ ਬਾਵਜੂਦ ਵੀ ਅੰਮ੍ਰਿਤਸਰ ਵਿੱਚ ਸ਼ਰੇਆਮ ਗੁੰਡਾਗਰਦੀ ਹੋਈ। ਹਾਲ ਗੇਟ ਦੇ ਨਜ਼ਦੀਕ 25 ਤੋਂ 30 ਲੋਕਾਂ ਨੇ ਹਥਿਆਰਾਂ ਦੇ ਨਾਲ ਇੱਕ ਦੁਕਾਨਦਾਰ ਉਤੇ ਹਮਲਾ ਕਰ ਦਿੱਤਾ।


COMMERCIAL BREAK
SCROLL TO CONTINUE READING

ਇਸ ਵਾਰਦਾਤ ਦੌਰਾਨ 10 ਤੋਂ 12 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੁਕਾਨਦਾਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵੱਲੋਂ ਪਹਿਲਾਂ ਉਨ੍ਹਾਂ ਨਾਲ ਰੇਹੜਾ ਸਾਈਡ ਕਰਨ ਨੂੰ ਲੈ ਕੇ ਬਹਿਸਬਾਜ਼ੀ ਹੋਈ ਜਿਸ ਤੋਂ ਬਾਅਦ ਇਨ੍ਹਾਂ ਵੱਲੋਂ 25 ਤੋਂ 30 ਲੋਕ ਹਥਿਆਰਾਂ ਸਮੇਤ ਬੁਲ ਲਏ ਗਏ।


ਇਹ ਵੀ ਪੜ੍ਹੋ : Gurdas Maan: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਗੁਰਦਾਸ ਮਾਨ ਨੂੰ ਨੋਟਿਸ ਜਾਰੀ, ਕੀ ਹੈ ਬਿਆਨ?


ਇਸ ਤੋਂ ਬਾਅਦ ਉਨ੍ਹਾਂ ਉਪਰ ਹਮਲਾ ਕਰ ਦਿੱਤਾ। ਉਨ੍ਹਾਂ ਨੇ 10 ਤੋਂ 12 ਬੰਦਿਆਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਹੈ। ਪੂਰੀ ਮਾਰਕੀਟ ਵਿੱਚ ਇੱਟਾਂ ਰੋੜੇ ਚਲਾਏ ਗਏ। ਦੁਕਾਨਦਾਰਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।


ਦੁਕਾਨਦਾਰ ਨੇ ਦੱਸਿਆ ਕਿ ਬਦਮਾਸ਼ਾਂ ਕੋਲ ਕਿਰਪਾਨਾਂ ਕੱਚ ਦੀਆਂ ਬੋਤਲਾਂ, ਬੈਸਬਾਲ ਅਤੇ ਹੋਰ ਵੀ ਕਈ ਹਥਿਆਰ ਸਨ, ਜਿਨ੍ਹਾਂ ਨਾਲ ਉਨ੍ਹਾਂ ਨੇ ਸਾਡੇ ਉਪਰ ਹਮਲਾ ਕਰ ਦਿੱਤਾ ਅਤੇ ਸਾਡੇ 10 ਤੋਂ 12 ਲੋਕ ਗੰਭੀਰ ਰੂਪ ਦੇ ਵਿੱਚ ਜ਼ਖ਼ਮੀ ਕਰ ਦਿੱਤੇ। ਪੁਲਿਸ ਅਧਿਕਾਰੀ ਨੇ ਕਿਹਾ ਕਿ ਹਾਲ ਗੇਟ ਨੇੜੇ ਫਰੂਟ ਮਾਰਕੀਟ ਵਿੱਚ ਇਕ ਦੁਕਾਨਦਾਰ ਦੇ ਉੱਤੇ ਕਰੀਬ 25 ਅਤੇ 30 ਲੋਕਾਂ ਨੇ ਹਥਿਆਰਾਂ ਦੇ ਨਾਲ ਹਮਲਾ ਕੀਤਾ ਅਤੇ ਉਨ੍ਹਾਂ ਦੇ 10 ਤੋਂ 12 ਲੋਕ ਗੰਭੀਰ ਰੂਪ ਦੇ ਵਿੱਚ ਜ਼ਖ਼ਮੀ ਹੋਏ। ਪੁਲਿਸ ਨੇ ਦੱਸਿਆ ਹੈ ਕਿ ਅਸੀਂ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਪੂਰੀ ਜਾਂਚ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Samrala Accident News: ਸਮਰਾਲਾ ਨੇੜੇ ਵਾਪਰਿਆ ਦਰਦਨਾਕ ਹਾਦਸਾ, ਦੋ ਸਵਾਰੀਆਂ ਦੀ ਮੌਤ, 12 ਜ਼ਖ਼ਮੀ