Punjab's Nangal Gas Leak news today: ਪ੍ਰਸ਼ਾਸ਼ਨ ਮੌਕੇ 'ਤੇ ਪੁੱਜਾ, ਤੇ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਤੇ ਫਿਲਹਾਲ ਸਥਿਤੀ ਕਾਬੂ ਹੇਠ ਹੈ।
Trending Photos
Punjab's Nangal Gas Leak news today: ਪੰਜਾਬ ਦੇ ਨੰਗਲ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਗੈਸ ਲੀਕ ਹੋਣ ਕਰਕੇ ਨੰਗਲ ਦੇ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪ੍ਰਭਾਵਿਤ ਹੋਏ ਹਨ। ਇਸ ਦੌਰਾਨ ਕੁਝ ਬੱਚਿਆਂ ਤੇ ਅਧਿਆਪਕਾਂ ਨੇ ਉਲਟੀਆਂ ਆਉਣ ਸੰਬੰਧੀ ਅਤੇ ਸਾਹ ਲੈਣ ਵਿੱਚ ਦਿੱਕਤ ਆਉਣ ਸਬੰਧੀ ਸ਼ਿਕਾਇਤ ਕੀਤੀ।
ਫਿਲਹਾਲ ਪ੍ਰਭਾਵਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਤੇ ਪੰਜਾਬ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਖੁਦ ਮੌਕੇ 'ਤੇ ਪੁੱਜੇ ਹਨ।
ਦੱਸਣਯੋਗ ਹੈ ਕਿ ਸਕੂਲ ਦੇ ਨਜ਼ਦੀਕ ਦੋ ਵੱਡੀਆਂ ਉਦਯੋਗਿਕ ਇਕਾਈਆਂ ਹਨ, ਇਹਨਾਂ ਵਿਚੋਂ ਕਿਸੇ ਉਦਯੋਗ ਵਿੱਚੋਂ ਗੈਸ ਹੋਣ ਲੀਕ (Punjab's Nangal Gas Leak news today) ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਾਂਚ ਤੋਂ ਬਾਅਦ ਅਸਲ ਗੱਲ ਸਾਹਮਣੇ ਆਵੇਗੀ ਕਿ ਕਿਸ ਉਦਯੋਗਿਕ ਇਕਾਈ ਵਿੱਚੋਂ ਗੈਸ ਲੀਕ ਹੋਈ ਹੈ।
ਉੱਥੇ ਐਂਬੂਲੈਂਸ ਰਾਹੀਂ ਪ੍ਰਭਾਵਿਤ ਬੱਚਿਆਂ ਅਤੇ ਅਧਿਆਪਕਾਂ ਨੂੰ ਹਸਪਤਾਲ ਵਿਖੇ ਸ਼ਿਫਟ ਕੀਤਾ ਗਿਆ ਜਿੱਥੇ ਓਹਨਾ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪ੍ਰਸ਼ਾਸ਼ਨ ਮੌਕੇ 'ਤੇ ਪੁੱਜਾ, ਤੇ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਤੇ ਫਿਲਹਾਲ ਸਥਿਤੀ ਕਾਬੂ ਹੇਠ ਹੈ।
ਇਹ ਵੀ ਪੜ੍ਹੋ: Amritsar blast news: ਅੰਮ੍ਰਿਤਸਰ ਬਲਾਸਟ ਦੇ ਕਥਿਤ ਮੁਲਜ਼ਮ ਦੀ ਤਸਵੀਰ ਆਈ ਸਾਹਮਣੇ!
ਘਟਨਾ ਤੋਂ ਬਾਅਦ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਬੈਂਸ ਨੇ ਇੱਕ ਟਵੀਟ ਕੀਤਾ ਸੀ। ਟਵੀਟ 'ਚ ਲਿਖਿਆ ਸੀ ਕਿ "ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ। ਮੈਂ ਖੁਦ ਵੀ ਜਲਦ ਮੌਕੇ ਤੇ ਪਹੁੰਚ ਰਿਹਾ ਹਾਂ।"
ਇਹ ਵੀ ਪੜ੍ਹੋ: Amritsar blast Latest News: ਅੰਮ੍ਰਿਤਸਰ ਬਲਾਸਟ ਮਾਮਲੇ 'ਚ ਪੰਜਾਬ ਦੇ DGP ਨੇ ਕੀਤੇ ਵੱਡੇ ਖੁਲਾਸੇ! ਜਾਣੋ ਕੀ ਕਿਹਾ