Nangal News: ਚਾਈਨਾ ਡੋਰ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, SDM ਤੇ DSP ਦੀ ਅਗਵਾਈ ਹੇਠ ਦੁਕਾਨਾਂ ’ਤੇ ਛਾਪੇਮਾਰੀ
Nangal News: ਐੱਸ.ਡੀ.ਐੱਮ.ਅਨਮਜੋਤ ਕੌਰ ਅਤੇ ਡੀ.ਐੱਸ.ਪੀ ਨੰਗਲ ਕੁਲਵੀਰ ਸਿੰਘ ਨੇ ਸਪੱਸ਼ਟ ਸ਼ਬਦਾਂ ``ਚ ਕਿਹਾ ਕਿ ਸਬ-ਡਵੀਜ਼ਨ ਨੰਗਲ ``ਚ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਕਿਸੇ ਵੀ ਹਾਲਤ ``ਚ ਨਹੀਂ ਹੋਣ ਦਿੱਤੀ ਜਾਵੇਗੀ।
Nangal News: ਪਾਬੰਦੀਸ਼ੁਦਾ ਚਾਈਨਾ ਡੋਰ ਨੂੰ ਲੈ ਕੇ ਅੱਜ ਨੰਗਲ ਦਾ ਪ੍ਰਸ਼ਾਸਨ ਕਾਫੀ ਸਖ਼ਤ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਚਾਈਨਾ ਡੋਰ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਅਤੇ ਨੰਗਲ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਦੁਕਾਨਾਂ ਦਾ ਦੌਰਾ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਹਦਾਇਤ ਦਿੱਤੀ ਕਿ ਚਾਈਨਾ ਡੋਰ ਨਾ ਵੇਚੀ ਜਾਵੇ। ਜੇਕਰ ਕਿਸੇ ਵੀ ਦੁਕਾਨਦਾਰ ਕੋਲੋ ਚਾਈਨਾ ਡੋਰ ਮਿਲੀ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਡੀ.ਐੱਮ.ਅਨਮਜੋਤ ਕੌਰ ਅਤੇ ਡੀ.ਐੱਸ.ਪੀ ਨੰਗਲ ਕੁਲਵੀਰ ਸਿੰਘ ਨੇ ਸਪੱਸ਼ਟ ਸ਼ਬਦਾਂ ''ਚ ਕਿਹਾ ਕਿ ਸਬ-ਡਵੀਜ਼ਨ ਨੰਗਲ ''ਚ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਕਿਸੇ ਵੀ ਹਾਲਤ ''ਚ ਨਹੀਂ ਹੋਣ ਦਿੱਤੀ ਜਾਵੇਗੀ। ਦੋ ਪਹੀਆ ਵਾਹਨ ਚਾਲਕਾਂ ਅਤੇ ਬੱਚਿਆਂ ਦੇ ਜ਼ਖਮੀ ਹੋਣ ਦੀਆਂ ਖਬਰਾਂ ਸੁਰਖੀਆਂ ਬਣੀਆਂ ਰਹਿੰਦੀਆਂ ਹਨ ਉਨ੍ਹਾਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Akali Dal Baghi: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਲਈ ਵਿਸ਼ੇਸ਼ ਇਕੱਤਰਤਾ 9 ਨੂੰ ਅੰਮ੍ਰਿਤਸਰ
ਦੂਜੇ ਪਾਸੇ ਵਪਾਰ ਮੰਡਲ ਜਵਾਹਰ ਮਾਰਕੀਟ ਦੇ ਪ੍ਰਧਾਨ ਲਵਲੀ ਆਂਗਰਾ ਨੇ ਪ੍ਰਸ਼ਾਸਨ ਦੀ ਇਸ ਮੁਹਿੰਮ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਵੀ ਕੀਤਾ ਤੇ ਨਾਲ ਕਿਹਾ ਕਿ ਛੋਟੇ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਵੇ ਬਲਕਿ ਚਾਈਨਾ ਡੋਰ ਕਿੱਥੋਂ ਆਉਂਦੀ ਹੈ, ਇਸ ਨੂੰ ਰੋਕਿਆ ਜਾਵੇ।
ਇਹ ਵੀ ਪੜ੍ਹੋ: Amritsar News: ਮੰਤਰੀ ਡਾ ਰਵਜੋਤ ਸਿੰਘ ਅਤੇ ਧਾਲੀਵਾਲ ਨੇ ਨਵਨਿਯੁਕਤ ਹੋਏ ਕਰਮਚਾਰੀਆਂ ਨੂੰ ਦਿੱਤੀ ਵਧਾਈ