Nangal News: ਬੀਬੀਐਮਬੀ ਦੇ ਕਰਮਚਾਰੀਆਂ ਨੇ ਐਕਸੀਅਨ ਵਰਕਸ਼ਾਪ ਦੇ ਖਿਲਾਫ ਮੋਰਚਾ ਖੋਲ੍ਹਿਆ
Advertisement
Article Detail0/zeephh/zeephh2356146

Nangal News: ਬੀਬੀਐਮਬੀ ਦੇ ਕਰਮਚਾਰੀਆਂ ਨੇ ਐਕਸੀਅਨ ਵਰਕਸ਼ਾਪ ਦੇ ਖਿਲਾਫ ਮੋਰਚਾ ਖੋਲ੍ਹਿਆ

Nangal News: ਕਰਮਚਾਰੀ ਸੰਗਠਨ ਦੇ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਤੰਗ ਕਰਨ ਲਈ ਉਹਨਾਂ ਦੀ ਬਦਲੀ ਕੀਤੀ ਜਾ ਰਹੀ ਹੈ । 

Nangal News: ਬੀਬੀਐਮਬੀ ਦੇ ਕਰਮਚਾਰੀਆਂ ਨੇ ਐਕਸੀਅਨ ਵਰਕਸ਼ਾਪ ਦੇ ਖਿਲਾਫ ਮੋਰਚਾ ਖੋਲ੍ਹਿਆ

Nangal News (ਬਿਮਲ ਸ਼ਰਮਾ): ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨੰਗਲ ਵਰਕਸ਼ਾਪ ਦੇ ਐਕਸੀਅਨ ਦੇ ਖਿਲਾਫ ਕਰਮਚਾਰੀਆਂ ਨੇ ਰੋਸ ਪ੍ਰਦਸ਼ਨ ਕੀਤਾ। ਕਰਮਚਾਰੀਆਂ ਦਾ ਇਲਜ਼ਾਮ ਹੈ ਕਿ ਨਵੇਂ ਐਕਸੀਅਨ ਨੇ ਬਿਨਾਂ ਕਿਸੀ ਕਾਰਨ ਦੇ ਕੁਝ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਬਦਲ ਦਿੱਤਾ ਅਤੇ ਗੁੱਸੇ ਵਿੱਚ ਆਏ ਕਰਮਚਾਰੀਆਂ ਨੇ ਅੱਜ ਨੰਗਲ ਵਰਕਸ਼ਾਪ ਦੇ ਮੁੱਖ ਗੇਟ ਦੇ ਸਾਹਮਣੇ ਨਾਰੇਬਾਜ਼ੀ ਕਰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ।

ਬੀਬੀਐਮਬੀ ਦੇ ਮਾਨਤਾ ਪ੍ਰਾਪਤ ਕਰਮਚਾਰੀ ਸੰਗਠਨ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਉਸਦੇ ਸਹਿਯੋਗੀ ਸੰਗਠਨਾਂ ਦੇ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿੱਚ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਸਾਫ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਬਦਲੇ ਗਏ ਕਰਮਚਾਰੀਆਂ ਦੀ ਬਦਲੀ ਰੱਦ ਨਹੀਂ ਕੀਤੀ ਜਾਂਦੀ ਉਦੋਂ ਤੱਕ ਇਸ ਤਰ੍ਹਾਂ ਗੇਟ ਤੇ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਕਿਸੀ ਵੀ ਅਧਿਕਾਰੀ ਨੂੰ ਦਫਤਰ ਦੇ ਬਾਹਰ ਨਹੀਂ ਜਾਣ ਦਿੱਤਾ ਜਾਏਗਾ ।

ਕਰਮਚਾਰੀ ਸੰਗਠਨ ਦੇ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਤੰਗ ਕਰਨ ਲਈ ਉਹਨਾਂ ਦੀ ਬਦਲੀ ਕੀਤੀ ਜਾ ਰਹੀ ਹੈ । ਉਹਨਾਂ ਨੇ ਕਿਹਾ ਕਿ ਇੱਕ ਤਾਂ ਬੀਬੀਐਮਬੀ ਦੇ ਕਰਮਚਾਰੀਆਂ ਦੀ ਸੰਖਿਆ ਲਗਾਤਾਰ ਘਟਦੀ ਜਾ ਰਹੀ ਹੈ। ਅਤੇ ਦੂਸਰੇ ਪਾਸੇ ਕਰਮਚਾਰੀਆਂ ਦੀਆਂ ਬਦਲੀਆਂ ਕਰਕੇ ਉਹਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ । ਪ੍ਰਧਾਨ ਨੇ ਕਿਹਾ ਕਿ ਅਧਿਕਾਰੀਆਂ ਦਾ ਧੱਕਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਗਰ ਐਕਸੀਅਨ ਵਰਕਸ਼ਾਪ ਨੇ ਆਪਣਾ ਰਵਈਆ ਨਾ ਬਦਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮਾਮਲੇ ਬਾਰੇ ਜਾਣਕਾਰੀ ਲੈਣ ਲਈ ਵਰਕਸ਼ਾਪ ਨੰਗਲ ਦੇ ਐਕਸੀਅਨ ਅਮਰਿੰਦਰ ਸਿੰਘ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਹਨਾਂ ਨੇ ਕੈਮਰੇ ਦੇ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਬਿਨਾਂ ਕੈਮਰੇ ਦੇ ਗੱਲਬਾਤ ਕਰਦੇ ਹੋਏ ਐਕਸੀਅਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਕਰਮਚਾਰੀਆਂ ਦੁਆਰਾ ਕੀਤਾ ਜਾ ਰਿਹਾ ਪ੍ਰਦਰਸ਼ਨ ਬਿਨਾਂ ਕੋਈ ਨੋਟਿਸ ਦੇ ਕੀਤਾ ਜਾ ਰਿਹਾ ਹੈ ਅਤੇ ਦਬਾਅ ਬਣਾਉਣ ਦੀ ਰਣਨੀਤੀ ਦੇ ਤਹਿਤ ਇਹ ਸਭ ਕੁਝ ਕੀਤਾ ਜਾ ਰਿਹਾ ਹੈ।

Trending news