Nangal News/ ਬਿਮਲ ਸ਼ਰਮਾ : ਪੰਜਾਬ ਵਿੱਚ ਆਏ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਅੱਜ ਤਾਜ਼ਾ ਮਾਮਲਾ ਨਯਾ ਨੰਗਲ ਤੋਂ ਸਾਹਮਣੇ ਆਇਆ ਹੈ  ਜਿੱਥੇ ਪੁਲਿਸ ਚੌਕੀ ਅਧੀਨ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਪ੍ਰਵਾਸੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਕੌਂਸਲਰ ਦੀਪਕ ਨੰਦਾ ਨੇ ਚੁੱਕ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੇ ਸਿਰ ਵਿੱਚ 20 ਤੋਂ ਵੱਧ ਟਾਂਕੇ ਲੱਗੇ। ਪੀੜਤ ਮਹੇਸ਼ ਨੇ ਦੱਸਿਆ ਕਿ ਦੋਵਾਂ ਹਮਲਾਵਰਾਂ ਨੇ ਲੁੱਟਣ ਦੀ ਨੀਅਤ ਨਾਲ ਉਸ ’ਤੇ ਹਮਲਾ ਕੀਤਾ ਅਤੇ 20 ਹਜ਼ਾਰ ਰੁਪਏ ਦੀ ਨਕਦੀ ਵੀ ਖੋਹ ਕੇ ਫਰਾਰ ਹੋ ਗਏ। 


COMMERCIAL BREAK
SCROLL TO CONTINUE READING

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਯਾ ਨੰਗਲ ਦੇ ਇੰਚਾਰਜ ਸਬ-ਇੰਸਪੈਕਟਰ ਸਰਤਾਜ ਸਿੰਘ ਜ਼ਖਮੀ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਮਲੇ 'ਚ ਜ਼ਖਮੀ ਹੋਏ ਮਹੇਸ਼ ਨਾਂ ਦਾ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਕੱਪੜੇ ਦੀ ਫੇਰੀ ਲਗਾਉਂਦਾ ਹੈ।


ਇਹ ਵੀ ਪੜ੍ਹੋ: Salman Khan News: ਸਲਮਾਨ ਖ਼ਾਨ ਦੇ ਫਾਰਮ ਹਾਊਸ 'ਚ ਦਾਖਲ ਹੋਣ ਦੀ ਵਿਅਕਤੀਆਂ ਨੇ ਕੀਤੀ ਕੋਸ਼ਿਸ਼, ਜਾਣੋ ਪੂਰਾ ਮਾਮਲਾ

ਮਹੇਸ਼ ਕੁਮਾਰ ਅਨੁਸਾਰ ਦੋ ਨੌਜਵਾਨਾਂ ਨੇ ਉਸ ਨੂੰ ਪਾਣੀ ਪੀਣ ਦੇ ਬਹਾਨੇ ਰੋਕ ਲਿਆ ਅਤੇ ਜਿਵੇਂ ਹੀ ਉਹ ਉਕਤ ਨੌਜਵਾਨਾਂ ਨੂੰ ਪਾਣੀ ਪਿਲਾਉਣ ਲੱਗਾ ਤਾਂ ਉਹ ਵੀ ਉਸ ਦੇ ਨਾਲ ਕਮਰੇ ਵਿਚ ਆ ਗਏ ਅਤੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਇਸ ਦੌਰਾਨ ਇਕ ਔਰਤ ਉਥੇ ਪਹੁੰਚ ਗਈ ਜਦੋਂ ਉਸ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਦੋਵੇਂ ਹਮਲਾਵਰ ਫ਼ਰਾਰ ਹੋ ਗਏ। ਪੀੜਤ ਮਹੇਸ਼ ਨੇ ਦੱਸਿਆ ਕਿ ਦੋਵਾਂ ਹਮਲਾਵਰਾਂ ਨੇ ਲੁੱਟਣ ਦੀ ਨੀਅਤ ਨਾਲ ਉਸ ’ਤੇ ਹਮਲਾ ਕੀਤਾ ਅਤੇ 20 ਹਜ਼ਾਰ ਰੁਪਏ ਦੀ ਨਕਦੀ ਵੀ ਖੋਹ ਕੇ ਫਰਾਰ ਹੋ ਗਏ।


ਸਿਵਲ ਹਸਪਤਾਲ 'ਚ ਮੌਜੂਦ ਕੌਂਸਲਰ ਦੀਪਕ ਨੰਦਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਕਿਸੇ ਨੇ ਫੋਨ 'ਤੇ ਸੂਚਨਾ ਦਿੱਤੀ ਸੀ ਅਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਅਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਸ਼ਹਿਰ ਵਿੱਚ ਸੁਰੱਖਿਆ ਕਰਮਚਾਰੀ ਵਧਾਏ ਜਾਣ।


ਦੂਜੇ ਪਾਸੇ ਸਿਵਲ ਹਸਪਤਾਲ ਦੀ ਡਿਊਟੀ 'ਤੇ ਤਾਇਨਾਤ ਡਾਕਟਰ ਸੁਰਿੰਦਰ ਕੌਰ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਮਹੇਸ਼ ਦੇ ਸਿਰ ''ਤੇ ਗੰਭੀਰ ਸੱਟ ਲੱਗੀ ਹੈ, ਜਿਸ ਕਾਰਨ ਉਸ ਦੇ ਸਿਰ 'ਚ 20 ਤੋਂ ਵੱਧ ਟਾਂਕੇ ਲੱਗੇ ਹਨ। ਇਸ ਸਬੰਧੀ ਜਾਣਕਾਰੀ ਲੈਣ ਲਈ ਜਦੋਂ ਥਾਣਾ ਨਯਾ ਨੰਗਲ ਦੇ ਇੰਚਾਰਜ ਸਬ-ਇੰਸਪੈਕਟਰ ਸਰਤਾਜ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚ ਗਏ ਹਨ ਅਤੇ ਪੀੜਤ ਮਹੇਸ਼ ਦੇ ਬਿਆਨ ਅਜੇ ਤੱਕ ਦਰਜ ਨਹੀਂ ਕੀਤਾ ਗਿਆ ਹੈ, ਅਤੇ ਉਸਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Chandigarh Night Shelter: ਠੰਡ ਦੇ ਮੱਦੇਨਜ਼ਰ ਬੇਸਹਾਰਾ ਲੋਕਾਂ ਨੂੰ ਰੈਣ ਬਸੇਰਿਆਂ 'ਚ ਮਿਲੀ ਇਹ ਸਹੂਲਤ