Nangal News: ਨੰਗਲ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਇੱਕ ਜੇਸੀਬੀ ਅਤੇ ਟਰੈਕਟਰ ਨੂੰ ਜ਼ਬਤ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਪੁਸ਼ਟੀ ਖੁਦ ਡੀਐਸਪੀ ਸਤੀਸ਼ ਕੁਮਾਰ ਸ਼ਰਮਾ ਨੇ ਕੀਤੀ ਹੈ। ਉਹਨਾਂ ਦੱਸਿਆ ਕਿ ਡਰਾਈਵਰਾਂ ਖਿਲਾਫ਼ ਨਹੀਂ ਬਲਕਿ ਇਹਨਾਂ ਦੇ ਮਾਲਕਾਂ ਦੇ ਨਾਲ ਨਾਲ ਜ਼ਮੀਨ ਦੇ ਮਾਲਿਕ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ।
        
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਐਸ.ਪੀ ਸਤੀਸ਼ ਸ਼ਰਮਾ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਦੇ ਆਧਾਰ 'ਤੇ ਨਜਾਇਜ਼ ਮਾਈਨਿੰਗ ਕਰਨ ਵਾਲੀ ਇੱਕ ਟਰੈਕਟਰ ਟਰਾਲੀ ਅਤੇ ਜੇ.ਸੀ.ਬੀ ਨੂੰ ਜ਼ਬਤ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: Moga News: ਮੋਗਾ 'ਚ ਆਪਸੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿੱਚ ਹੋਈ ਜੰਮ ਕੇ ਲੜਾਈ

ਡੀ.ਐਸ.ਪੀ ਸਤੀਸ਼ ਸ਼ਰਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਪੁਲਿਸ ਅਤੇ ਮਾਈਨਿੰਗ ਵਿਭਾਗ ਉਸ ਸਮੇਂ ਮਾਈਨਿੰਗ ਦੇ ਦੋਸ਼ੀ ਆਪਣੀ ਜੇ.ਸੀ.ਬੀ ਅਤੇ ਟਰੈਕਟਰ ਟਰਾਲੀ ਛੱਡ ਕੇ ਫਰਾਰ ਹੋ ਗਏ ਸਨ, ਹੁਣ ਟਰੈਕਟਰ ਟਰਾਲੀ, ਜੇ.ਸੀ.ਬੀ ਅਤੇ ਜ਼ਮੀਨ ਦੇ ਮਾਲਕ ਦਾ ਪਤਾ ਲਗਾ ਲਿਆ ਗਿਆ ਹੈ, ਡਰਾਈਵਰਾਂ ਖਿਲਾਫ਼ ਨਹੀਂ ਬਲਕਿ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ। 


ਇਹ ਵੀ ਪੜ੍ਹੋ: Assembly Elections 2023: 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ, 3 ਦਸੰਬਰ ਨੂੰ ਆਉਣਗੇ ਨਤੀਜੇ 

ਕਾਬਿਲੇਗੌਰ ਹੈ ਕਿ ਨੰਗਲ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਹਾਈ ਕੋਰਟ ਵਿੱਚ ਪੁੱਜ ਚੁੱਕਾ ਹੈ। ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਵੱਲੋਂ ਉੱਚ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਸੀ। ਅਦਾਲਤ ਨੇ ਨੰਗਲ ਦੇ ਤਹਿਸੀਲਦਾਰ ਨੂੰ ਵੀ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਡਰੇਨਜ਼ ਤੇ ਮਾਈਨਿੰਗ ਐਕਸੀਅਨ ਨੂੰ ਵੀ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਦੇਖਿਆ ਇਸ ਮਾਮਲੇ ਵਿੱਚ ਸਿਰਫ਼ ਗਰੀਬ ਲੋਕਾਂ ਉਪਰ ਹੀ ਕਾਰਵਾਈ ਹੋ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਰੋਪੜ ਦੇ ਐਸਐਸਪੀ ਤੋਂ ਰਿਪੋਰਟ ਮੰਗੀ ਸੀ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨਾਜਾਇਜ਼ ਮਾਈਨਿੰਗ ਖਿਲਾਫ਼ ਕਾਰਵਾਈ ਦੇ ਮੂਡ ਵਿੱਚ ਨਜ਼ਰ ਆ ਰਿਹਾ ਹੈ।