Nangal News (ਬਿਮਲ ਕੁਮਾਰ ): ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਨੰਗਲ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। 


COMMERCIAL BREAK
SCROLL TO CONTINUE READING

ਇਸ ਮੌਕੇ ਯੂਨੀਅਨ ਆਗੂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੂੰ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ 22 ਵਾਰ ਲਿਖਤੀ ਤੌਰ ’ਤੇ ਮੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ ਮੀਟਿੰਗਾਂ ਦਾ ਸਮਾਂ ਦਿੱਤਾ ਗਿਆ ਸੀ ਅਤੇ 22 ਵਾਰ ਮੀਟਿੰਗਾਂ ਰੱਦ ਕਰ ਦਿੱਤੀਆਂ ਗਈਆਂ ਸਨ।


ਸੂਬੇ ਭਰ ਤੋਂ ਜਥੇਬੰਦੀ ਨਾਲ ਜੁੜੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ 20 ਜੁਲਾਈ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ ਪਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੀਟਿੰਗ ਰੱਦ ਕਰ ਦਿੱਤੀ ਗਈ , ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਅਸੀਂ ਸਾਲਾਂ ਤੋਂ ਮਹਿਜ਼ 8 ਤੋਂ 10 ਹਜ਼ਾਰ ਰੁਪਏ ਤਨਖਾਹ ਲੈ ਰਹੇ ਹਨ, ਇੰਨੀ ਤਨਖਾਹ ਵਿੱਚ ਸਾਡਾ ਗੁਜ਼ਾਰਾ ਮੁਸ਼ਕਿਲ ਹੈ , ਸਾਡੀ ਇੱਕੋ ਮੰਗ ਹੈ ਕਿ ਸਾਨੂੰ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ।


ਇਹ ਵੀ ਪੜ੍ਹੋ: NEET Paper Leak: ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਨੇ ਬੰਟੀ ਨੂੰ ਕੀਤਾ ਕਾਬੂ, ਛੱਪੜ 'ਚ ਸੁੱਟੇ ਸੀ 16 ਮੋਬਾਈਲ


ਪ੍ਰਦਰਸ਼ਨਕਾਰੀ ਮੁਲਜ਼ਮਾਂ ਦਾ ਕਹਿਣਾ ਹੈ ਕਿ ਉਹ ਘੱਟ ਤਨਖਾਹ 'ਤੇ ਕੱਚੇ ਮੁਲਾਜ਼ਮਾਂ ਦੇ ਤੌਰ 'ਤੇ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਸਾਡੇ ਵੱਲ ਕੋਈ ਧਿਆਨ ਨਾ ਦਿੱਤਾ ਜਾ ਰਿਹਾ। ਮੁੱਖ ਮੰਤਰੀ ਮੀਟਿੰਗ ਲਈ ਹਰ ਵਾਰ ਸਮਾਂ ਦੇ ਕੇ ਮੀਟਿੰਗ ਰੱਦ ਕਰਦੇ ਰਹੇ । ਮੁਲਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨੂੰ ਲੈਕੇ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਵੱਡੇ ਸੰਘਰਸ਼ ਦੀ ਤਿਆਰੀ ਕੀਤੀ ਜਾਵੇਗੀ।


ਇਹ ਵੀ ਪੜ੍ਹੋ: NITI Aayog meeting: ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ