Nangal News: ਡਿਊਟੀ `ਚ ਕੁਤਾਹੀ ਵਰਤਣ `ਤੇ ਨੰਗਲ ਐਸਡੀਐਮ ਮੁਅੱਤਲ
Nangal News: ਨੰਗਲ ਵਿੱਚ ਹੜ੍ਹ ਦੀ ਪੈਦਾ ਹੋਏ ਹਾਲਾਤ ਦਰਮਿਆਨ ਗ਼ੈਰ ਹਾਜ਼ਰ ਰਹਿਣ ਵਾਲੇ ਐਸਡੀਐਮ ਉਪਰ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਐਸਡੀਐਮ ਨੂੰ ਮੁਅੱਤਲ ਕਰ ਦਿੱਤਾ ਹੈ।
Nangal News: ਹੜ੍ਹ ਦੀ ਸਥਿਤੀ ਦਰਮਿਆਨ ਡਿਊਟੀ ਵਿੱਚ ਕੁਤਾਹੀ ਵਰਤਣ ਉਤੇ ਨੰਗਲ ਦੇ ਐਸਡੀਐਮ ਉਤੇ ਗਾਜ਼ ਡਿੱਗੀ ਹੈ। ਪੰਜਾਬ ਸਰਕਾਰ ਵੱਲੋਂ ਮੌਜੂਦਾ ਅਫ਼ਸਰ ਉਤੇ ਕਾਰਵਾਈ ਕਰਦੇ ਹੋਏ ਐਸਡੀਐਮ ਨੰਗਲ ਨੂੰ ਮੁਅੱਤਲ ਕਰਨ ਦਾ ਫ਼ੈਸਲ ਲਿਆ ਹੈ। ਜੇਕਰ ਸੂਤਰਾਂ ਦੀ ਮੰਨੀਏ ਤਾਂ ਐਸਡੀਐਮ ਨੰਗਲ ਉਤੇ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਇਲਜ਼ਾਮ ਲੱਗੇ ਹਨ।
ਭਾਰੀ ਮੀਂਹ ਮਗਰੋਂ ਪੰਜਾਬ ਵਿੱਚ ਕਈ ਥਾਈਂ ਹੜ੍ਹ ਦੇ ਹਾਲਾਤ ਪੈਦਾ ਹੋ ਗਏ ਸਨ। ਜ਼ਿਲ੍ਹਾ ਰੂਪਨਗਰ ਦੇ ਕਈ ਹਿੱਸਿਆਂ ਵਿੱਚ ਖਾਸ ਤੌਰ ਉਤੇ ਸਬ ਡਿਵੀਜ਼ਨ ਨੰਗਲ ਵਿੱਚ ਪਾਣੀ ਦੀ ਸਭ ਤੋਂ ਵੱਡੀ ਮਾਰ ਦੇਖੀ ਗਈ ਸੀ।
ਇਸ ਦੌਰਾਨ ਐਸਡੀਐਮ ਨੰਗਲ ਡਿਊਟੀ ਉਪਰ ਮੌਜੂਦ ਨਹੀਂ ਸਨ। ਐਸਡੀਐਮ ਨੰਗਲ ਉਦੇ ਦੀਪ ਸਿੰਘ ਸਿੱਧੂ ਖ਼ਿਲਾਫ਼ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਵੱਲੋਂ ਇੱਕ ਪੱਤਰ ਲਿਖਿਆ ਗਿਆ ਸੀ, ਜਿਸ ਵਿੱਚ ਹੜ੍ਹ ਦੀ ਸਥਿਤੀ ਦੌਰਾਨ ਆਪਣੀ ਡਿਊਟੀ ਤੋਂ ਗ਼ੈਰ ਹਾਜ਼ਰ ਹੋਣ ਅਤੇ ਡਿਊਟੀ ਪ੍ਰਤੀ ਗ਼ੈਰ ਜ਼ਿੰਮੇਵਾਰਨਾ ਰਵੱਈਆ ਅਪਣਾਉਣ ਦੇ ਦੋਸ਼ ਲੱਗੇ ਹਨ। ਇਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : Khedan Vatan Punjab Diyan: 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦਾ ਅੱਜ ਉਦਘਾਟਨ, ਵਾਲੀਬਾਲ ਦਾ ਖੇਡਣਗੇ ਮੈਚ CM ਭਗਵੰਤ ਮਾਨ
ਮੁਅੱਤਲੀ ਸਬੰਧੀ ਜਾਰੀ ਪੱਤਰ ਵਿੱਚ ਲਿਖਿਆ ਹੈ ਕਿ ਹੜ੍ਹਾਂ ਕਾਰਨ ਬਣੀ ਸਥਿਤੀ ਦੌਰਾਨ ਪ੍ਰਭਾਵਿਤ ਇਲਾਕਿਆਂ ਵਿੱਚ ਸੀਨੀਅਰ ਅਧਿਕਾਰੀਆਂ ਦੇ ਦੌਰੇ ਮੌਕੇ ਅਚਾਨਕ ਗੈਰਹਾਜ਼ਰ ਹੋਣ ਤੇ ਉੱਚ ਅਧਿਕਾਰੀਆਂ ਨਾਲ ਕੋਈ ਤਾਲਮੇਲ ਕਾਇਮ ਨਾ ਕਰਨ ਕਾਰਨ ਆਪਣੇ ਗੈਰਜ਼ਿੰਮੇਵਾਰ ਰਵੱਈਏ ਨੂੰ ਵੇਖਦੇ ਹੋਏ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।
ਕਾਬਿਲੇਗੌਰ ਹੈ ਕਿ ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਮਗਰੋਂ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ। ਜਿਸ ਕਾਰਨ ਨੰਗਲ ਅਤੇ ਅਨੰਦਪੁਰ ਸਾਹਿਬ ਦੇ ਇਲਾਕਿਆਂ ਵਿੱਚ ਸਤਲੁਜ ਦਰਿਆ ਦੇ ਪਾਣੀ ਨੇ ਕਾਫੀ ਨੁਕਸਾਨ ਪਹੁੰਚਾਇਆ ਸੀ। ਕਈ ਪਿੰਡਾਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਜਾਣਾ ਪਿਆ। ਇਸ ਇਲਾਵਾ ਲੋਕਾਂ ਦੀ ਫਸਲ ਦਾ ਵੀ ਕਾਫੀ ਨੁਕਸਾਨ ਹੋਇਆ ਸੀ।
ਇਹ ਵੀ ਪੜ੍ਹੋ : Punjab News: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ! ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਲਈ ਰਾਹ ਪੱਧਰਾ!