Faridkot News: ਨਸ਼ਾ ਸਪਲਾਈ ਕਰਨ ਦੇ ਤਸਕਰਾਂ ਵੱਲੋਂ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ।
Trending Photos
Faridkot News: ਨਸ਼ਾ ਤਸਕਰਾਂ ਵੱਲੋਂ ਪੁਲਿਸ ਨੂੰ ਚਕਮਾ ਦੇ ਕੇ ਨਸ਼ਾ ਸਪਲਾਈ ਕਰਨ ਦੇ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਨਸ਼ੇ ਨੂੰ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਤੱਕ ਪੁਲਿਸ ਦੀਆਂ ਅੱਖਾਂ ਵਿੱਚ ਮਿੱਟੀ ਪਾ ਕੇ ਨਸ਼ਾ ਪਹੁੰਚਾਇਆ ਜਾ ਸਕੇ। ਹੁਣ ਨਸ਼ਾ ਤਸਕਰਾਂ ਵੱਲੋਂ ਨਵਾਂ ਢੰਗ ਅਪਣਾਇਆ ਗਿਆ ਹੈ, ਜਿਨ੍ਹਾਂ ਵੱਲੋਂ ਕੋਰੀਅਰ ਜ਼ਰੀਏ ਹੁਣ ਨਸ਼ਾ ਸਪਲਾਈ ਕੀਤਾ ਜਾ ਰਿਹਾ ਹੈ।
ਅਜਿਹਾ ਹੀ ਮਾਮਲਾ ਸਾਹਮਣੇ ਫਰੀਦਕੋਟ ਤੋਂ ਸਾਹਮਣੇ ਜਿੱਥੇ ਸੀਆਈਏ ਸਟਾਫ ਫਰੀਦਕੋਟ ਵੱਲੋਂ ਦੋ ਪਾਰਸਲਾਂ ਜ਼ਰੀਏ ਕੋਰੀਅਰ ਸਰਵਿਸ ਰਾਹੀਂ ਨਸ਼ੇ ਵਜੋਂ ਇਸਤੇਮਾਲ ਕੀਤੀਆਂ ਜਾਣ ਵਾਲੀਆਂ 37 ਹਜ਼ਾਰ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਗੋਲੀਆਂ ਹਰਿਆਣਾ ਦੇ ਕਰਨਾਲ ਤੋਂ ਕੋਰੀਅਰ ਕੀਤੀਆਂ ਗਈਆਂ ਸਨ ਜਿਨ੍ਹਾਂ ਨੂੰ ਅੱਗੇ ਫ਼ਰੀਦਕੋਟ ਵਿੱਚ ਇੱਕ ਮਹਿਲਾ ਸਮੇਤ ਦੋ ਨਸ਼ਾ ਤਸਕਰਾਂ ਨੂੰ ਪਹੁੰਚਾਈਆ ਜਾਣੀਆਂ ਸਨ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਜਗਮੀਤ ਸਿੰਘ ਉਰਫ ਕੱਟਾ, ਕੁਲਵਿੰਦਰ ਕੌਰ ਅਤੇ ਰਾਮਜੀਤ ਸਿੰਘ ਉਰਫ ਨੱਥਾ ਵੱਡੇ ਪੱਧਰ ਉਤੇ ਨਸ਼ੇ ਦਾ ਧੰਦਾ ਕਰਦੇ ਹਨ। ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਸੀ, ਜਿਨ੍ਹਾਂ ਖਿਲਾਫ਼ ਪਹਿਲਾ ਵੀ NDPS ਐਕਟ ਤਹਿਤ ਮਾਮਲੇ ਦਰਜ ਹਨ ਅਤੇ ਜਾਣਕਾਰੀ ਮਿਲੀ ਸੀ ਕਿ ਇਨ੍ਹਾਂ ਵੱਲੋਂ ਹਰਿਆਣਾ ਤੋਂ ਨਸ਼ਾ ਮੰਗਵਾਇਆ ਜਾ ਰਿਹਾ ਹੈ।
ਇਸ ਸੂਚਨਾ ਦੇ ਅਧਾਰ ਤੇ ਇਨ੍ਹਾਂ ਉਤੇ ਕੜੀ ਨਜ਼ਰ ਰੱਖੀ ਗਈ ਸੀ ਅਤੇ ਇਸੇ ਦਰਮਿਆਨ ਰਾਮਜੀਤ ਸਿੰਘ ਉਰਫ ਨਥਾ ਨੂੰ ਦੋ ਪਾਰਸਲਾਂ ਸਮੇਤ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਜਿਸ ਉਤੇ ਪਤੇ ਮੁਤਾਬਕ ਕੁਲਵਿੰਦਰ ਕੌਰ ਅਤੇ ਜਗਮੀਤ ਸਿੰਘ ਦੇ ਮੋਬਾਈਲ ਨੰਬਰ ਲਿਖੇ ਮਿਲੇ।
ਰਾਮ ਤੀਰਥ ਵੱਲੋਂ ਇਹ ਪਾਰਸਲ ਇੱਕ ਕੋਰੀਅਰ ਕੰਪਨੀ ਤੋਂ ਰਸੀਵ ਕੀਤੇ ਗਏ ਸਨ, ਜਿਨ੍ਹਾਂ ਨੂੰ ਅੱਗੇ ਦੱਸੇ ਨੰਬਰਾਂ ਅਨੁਸਾਰ ਪਹੁੰਚਾਇਆ ਜਾਣਾ ਸੀ। ਜਦ ਇਨ੍ਹਾਂ ਪਾਰਸਲਾਂ ਦੀ ਉੱਚ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਖੋਲ੍ਹ ਕੇ ਤਲਾਸ਼ੀ ਲਈ ਗਈ ਤਾਂ ਇੱਕ ਪਾਰਸਲ ਵਿੱਚ 20 ਹਜ਼ਾਰ ਨਸ਼ੀਲੀ ਗੋਲੀਆਂ ਤੇ ਦੂਜੇ ਪਾਰਸਲ ਵਿੱਚ 17 ਹਜ਼ਾਰ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਜਿਸ ਨੂੰ ਲੈਕੇ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਰਾਮ ਜੀਤ ਦੀ ਗ੍ਰਿਫਤਾਰੀ ਕਰ ਲਈ ਗਈ ਜਦਕਿ ਜਗਮੀਤ ਸਿੰਘ ਅਤੇ ਕੁਲਵਿੰਦਰ ਕੌਰ ਜੋ ਕੇ ਘਰੋਂ ਫਰਾਰ ਹਨ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਸਮੇਂ ਕੋਰੀਅਰ ਸਰਵਿਸ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਕੋਰੀਅਰ ਜ਼ਰੀਏ ਸਪਲਾਈ ਕੀਤੇ ਜਾਣ ਵਾਲੇ ਸਮਾਨ ਸਬੰਧੀ ਪੂਰੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਹੀ ਸਮਾਨ ਬੁੱਕ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : Ram Mandir Ayodhya Live Telecast: ਸ੍ਰੀ ਰਾਮ ਦੇ ਸਵਾਗਤ ਲਈ ਤਿਆਰ ਪੰਜਾਬ! ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਸਕਰੀਨਾਂ ਤੇ LEDs 'ਤੇ ਚੱਲੇਗਾ ਲਾਈਵ